ਆਂਗਣਬਾੜੀ ਕੇਂਦਰਾਂ ਵਿਚ ਉਡਾਰੀਆਂ ਬਾਲ ਵਿਕਾਸ ਮੇਲੇ ਦੀਆਂ ਰੌਣਕਾਂ

Sorry, this news is not available in your requested language. Please see here.

ਆਂਗਣਬਾੜੀ ਕੇਂਦਰਾਂ ਵਿਚ ਉਡਾਰੀਆਂ ਬਾਲ ਵਿਕਾਸ ਮੇਲੇ ਦੀਆਂ ਰੌਣਕਾਂ

ਫਾਜਿ਼ਲਕਾ, 15 ਨਵੰਬਰ:

ਡਾ: ਬਲਜੀਤ ਕੌਰ ਕੈਬਨਿਟ ਮੰਤਰੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਅਗਵਾਈ ਹੇਠ ਜਿ਼ਲ੍ਹਾ ਫਾਜਿ਼ਲਕਾ ਦੇ ਵੱਖ ਵੱਖ ਆਂਗਨਵਾੜੀ ਕੇਂਦਰਾਂ ਵਿਚ ਉਡਾਰੀਆਂ ਬਾਲ ਵਿਕਾਸ ਮੇਲੇ ਦੀ ਸ਼ੁਰੂਆਤ ਕੀਤੀ ਗਈ ਹੈ। ਜਿ਼ਲ੍ਹੇ ਦੇ ਆਂਗਨਵਾੜੀ ਕੇਂਦਰਾਂ ਵਿਚ 20 ਨਵੰਬਰ ਤੱਕ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। ਇਹ ਜਾਣਕਾਰੀ ਜਿ਼ਲ੍ਹਾ ਪ੍ਰੋਗਰਾਮ ਅਫਸਰ ਹਰਦੀਪ ਕੌਰ ਨੇ ਦਿੱਤੀ।

ਉਨ੍ਹਾਂ ਨੇ ਦੱਸਿਆ ਕਿ ਰਾਸ਼ਟਰੀ ਬਾਲ ਦਿਵਸ ਮੌਕੇ ਜਿ਼ਲ੍ਹਾ ਫਾਜਿਲ਼ਕਾ ਦੀਆਂ ਵੱਖ ਵੱਖ ਆਂਗਨਵਾੜੀ ਕੇਂਦਰਾਂ ਵਿਚ ਇਹ ਗਤੀਵਿਧੀਆਂ ਕਰਵਾਈਆਂ ਗਈਆਂ ਹਨ। ਉਨ੍ਹਾਂ ਨੇ ਦੱਸਿਆ ਕਿ ਆਂਗਨਵਾੜੀ ਸੈਂਟਰ ਸਜਾਉਣ ਦੇ ਨਾਲ—ਨਾਲ ਬੱਚਿਆਂ ਤੋ ਅਲੱਗ ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ। ਉਨ੍ਹਾਂ ਨੇ ਦੱਸਿਆ ਕਿ ਹਰ ਮਾਪੇ, ਹਰ ਗਲੀ, ਹਰ ਪਿੰਡ ਦੀ ਇਕੋ ਅਵਾਜ਼ ਹਰ ਬੱਚੇ ਦਾ ਹੋਵੇ ਸੰਪੂਰਨ ਵਿਕਾਸ ਦੇ ਸੁਨੇਹੇ ਰਾਹੀਂ ਆਮ ਲੋਕਾਂ ਨੂੰ ਵੀ ਜਾਗਰੂਕ ਕੀਤਾ ਗਿਆ। ਹਰਦੀਪ ਕੌਰ ਨੇ ਦੱਸਿਆ ਕਿ ਸਾਰੇ ਆਂਗਨਵਾੜੀ ਸੈਂਟਰਾਂ ਵਿਚ ਸੁਪਰਵਾਈਜਰਾਂ, ਆਗਨਵਾੜੀ ਵਰਕਰਾਂ, ਪਿੰਡ ਦੀ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ ਜ਼ੋ ਕਿ ਆਉਣ ਵਾਲੇ ਦਿਨਾਂ ਵਿਚ ਵੀ ਜਾਰੀ ਰਹਿਣਗੇ ਅਤੇ ਵੱਖ ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ।