ਆਈ. ਟੀ. ਆਈ ਗਰਾਊਂਡ ਨਵਾਂਸ਼ਹਿਰ ’ਚ ਹੋਵੇਗਾ ਆਜ਼ਾਦੀ ਦਿਹਾੜੇ ਦਾ ਜ਼ਿਲਾ ਪੱਧਰੀ ਸਮਾਗਮ

Sorry, this news is not available in your requested language. Please see here.

ਡਿਪਟੀ ਕਮਿਸ਼ਨਰ ਵੱਲੋਂ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
ਨਵਾਂਸ਼ਹਿਰ, 26 ਜੁਲਾਈ 2021
ਆਜ਼ਾਦੀ ਦਿਹਾੜੇ ਮੌਕੇ ਜ਼ਿਲਾ ਪੱਧਰੀ ਸਮਾਗਮ ਆਈ. ਟੀ. ਆਈ ਗਰਾਊਂਡ, ਨਵਾਂਸ਼ਹਿਰ ਵਿਖੇ ਕਰਵਾਇਆ ਜਾਵੇਗਾ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਕੀਤਾ। ਉਨਾਂ ਕਿਹਾ ਕਿ ਸਮਾਗਮ ਦੌਰਾਨ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾਵੇਗੀ। ਉਨਾਂ ਦੱਸਿਆ ਕਿ ਸਮਾਗਮ ਸਬੰਧੀ 10, 11 ਅਤੇ 12 ਅਗਸਤ ਨੂੰ ਰਿਹਰਸਲਾਂ ਹੋਣਗੀਆਂ ਅਤੇ ਫੁੱਲ ਡਰੈੱਸ ਰਿਹਰਸਲ 13 ਅਗਸਤ ਨੂੰ ਹੋਵੇਗੀ। ਉਨਾਂ ਦੱਸਿਆ ਕਿ ਇਸ ਦੌਰਾਨ ਸ਼ਾਨਦਾਰ ਪਰੇਡ ਅਤੇ ਮਾਰਚ ਪਾਸਟ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਵੱਲੋਂ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਵਿਸ਼ੇਸ਼ ਖਿੱਚ ਦਾ ਕੇਂਦਰ ਹੋਣਗੀਆਂ।
ਇਸ ਦੌਰਾਨ ਉਨਾਂ ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸਟੇਜ ਦੀ ਸਜਾਵਟ, ਗਰਾਊਂਡ ਦੀ ਸਾਫ਼-ਸਫ਼ਾਈ, ਨਿਰਵਿਘਨ ਬਿਜਲੀ ਸਪਲਾਈ, ਪੀਣ ਵਾਲੇ ਪਾਣੀ ਦੇ ਪ੍ਰਬੰਧ, ਸਵਾਗਤੀ ਗੇਟ, ਪਬਲਿਕ ਐਡਰੈੱਸ ਸਿਸਟਮ, ਚੌਕਾਂ ਦੀ ਸਜਾਵਟ, ਰਿਫਰੈਸ਼ਮੈਂਟ, ਬੈਰੀਕੇਡਿੰਗ, ਸੁਰੱਖਿਆ ਪ੍ਰਬੰਧਾਂ, ਬੈਠਣ ਦੇ ਪ੍ਰਬੰਧਾਂ, ਮੈਡੀਕਲ ਸਹਾਇਤਾ, ਸੁਚਾਰੂ ਆਵਾਜਾਈ ਆਦਿ ਲਈ ਸਬੰਧਤ ਅਧਿਕਾਰੀਆਂ ਦੀਆਂ ਡਿਊਟੀਆਂ ਲਗਾਈਆਂ। ਉਨਾਂ ਅਧਿਕਾਰੀਆਂ ਨੂੰ ਇਸ ਰਾਸ਼ਟਰੀ ਤਿਉਹਾਰ ਦੀ ਮਹੱਤਤਾ ਨੂੰ ਸਮਝਦਿਆਂ ਸੌਂਪੀਆਂ ਗਈਆਂ ਡਿਊਟੀਆਂ ਮਿਹਨਤ ਤੇ ਲਗਨ ਨਾਲ ਨਿਭਾਉਣ ਦੀ ਹਦਾਇਤ ਕੀਤੀ। ਉਨਾਂ ਇਹ ਵੀ ਕਿਹਾ ਕਿ ਸਮੁੱਚੇ ਸਮਾਗਮ ਦੌਰਾਨ ਕੋਵਿਡ ਸਬੰਧੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰਾਂ ਪਾਲਣਾ ਯਕੀਨੀ ਬਣਾਈ ਜਾਵੇ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਪੀ (ਸਥਾਨਕ) ਮਨਵਿੰਦਰ ਬੀਰ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਨਿਲ ਗੁਪਤਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।
ਕੈਪਸ਼ਨ: ਆਜ਼ਾਦੀ ਦਿਹਾੜੇ ਸਬੰਧੀ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ। ਨਾਲ ਹਨ ਵਧੀਕ ਡਿਪਟੀ ਕਮਿਸ਼ਨਰ (ਜ) ਜਸਬੀਰ ਸਿੰਘ, ਐਸ. ਪੀ ਸ. ਮਨਵਿੰਦਰ ਬੀਰ ਸਿੰਘ, ਐਸ. ਡੀ. ਐਮ ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ, ਸਹਾਇਕ ਕਮਿਸ਼ਨਰ ਅਨਿਲ ਗੁਪਤਾ ਤੇ ਹੋਰ।