ਆਈ. ਟੀ. ਆਈ ਨਵਾਂਸ਼ਹਿਰ ਵਿਖੇ ਪਲੇਸਮੈਂਟ ਕੈਂਪ ਵਿਚ 375 ਉਮੀਦਵਾਰਾਂ ਨੇ ਲਿਆ ਭਾਗ

ਆਈ. ਟੀ. ਆਈ ਨਵਾਂਸ਼ਹਿਰ ਵਿਖੇ ਪਲੇਸਮੈਂਟ ਕੈਂਪ ਵਿਚ 375 ਉਮੀਦਵਾਰਾਂ ਨੇ ਲਿਆ ਭਾਗ

Sorry, this news is not available in your requested language. Please see here.

ਨਵਾਂਸ਼ਹਿਰ, 3 ਸਤੰਬਰ :
ਕੋਰੋਨਾ ਮਹਾਮਾਰੀ ਕਾਰਨ ਬੇਰੋਜ਼ਗਾਰ ਹੋਏ ਜਾਂ ਘਰਾਂ ਵਿਚ ਵਿਹਲੇ ਬੈਠੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਅੱਜ ਆਈ. ਟੀ. ਆਈ ਨਵਾਂਸ਼ਹਿਰ (ਬਲਾਕ-ਬੀ) ਵਿਖੇ ਪਲੇਸਮੈਂਟ ਕੈਂਪ ਲਗਾਇਆ ਗਿਆ, ਜਿਸ ਵਿਚ 375 ਉਮੀਦਵਾਰਾਂ ਨੇ ਭਾਗ ਲਿਆ। ਇਸ ਦੌਰਾਨ ਰਿਲਾਇੰਸ ਮਾਰਟ ਅਤੇ ਐਸ. ਬੀ . ਆਈ ਲਾਈਫ਼ ਇੰਸ਼ੋਰੈਂਸ ਵੱਲੋਂ ਕੈਸ਼ੀਅਰ, ਬੈਕ ਆਫਿਸ ਅਤੇ ਕਸਟਮਰ ਐਸੋਸੀਏਟ ਦੀਆਂ 76 ਅਸਾਮੀਆਂ ਲਈ ਇੰਟਰਵਿਊ ਲਈ ਗਈ। ਇਸ ਮੌਕੇ ਜ਼ਿਲਾ ਰੋਜ਼ਗਾਰ ਜਨਰੇਸ਼ਨ ਅਤੇ ਟ੍ਰੇਨਿੰਗ ਅਫ਼ਸਰ ਰੁਪਿੰਦਰ ਕੌਰ ਨੇ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਵਿਚ ਬਾਰਵੀਂ,  ਗ੍ਰੈਜੂਏਟ, ਪੋਸਟ ਗੈ੍ਰਜੂਏਟ ਪਾਸ ਨੌਜਵਾਨ ਲੜਕੇ-ਲੜਕੀਆਂ ਨੇ ਉਤਸ਼ਾਹ ਨਾਲ ਭਾਗ ਲਿਆ। ਇਸ ਕੈਂਪ ਵਿਚ ਜੀ. ਓ. ਜੀਜ਼ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲਾ ਪੱਧਰੀ ਟੀਮ ਨੇ ਵਿਸ਼ੇਸ਼ ਯੋਗਦਾਨ ਪਾਇਆ। ਉਨਾਂ ਦੱਸਿਆ ਕਿ ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਘਰ-ਘਰ ਰੋਜ਼ਗਾਰ ਮਿਸ਼ਨ ਤਹਿਤ ਮਿਤੀ 24 ਸਤੰਬਰ ਤੋਂ 30 ਸਤੰਬਰ ਤੱਕ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ, ਜਿਨਾਂ ਵਿਚ ਵੱਡੀ ਗਿਣਤੀ ਵਿਚ ਬੇਰੋਜ਼ਗਾਰ ਨੌਜਵਾਨਾਂ ਨੂੰ ਨੌਕਰੀ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ। ਉਨਾਂ ਦੱਸਿਆ ਕਿ ਇਨਾਂ ਰੋਜ਼ਗਾਰ ਮੇਲਿਆਂ/ਪਲੇਸਮੈਂਟ ਕੈਂਪਾਂ ਵਿਚ ਮਾਸਕ ਪਾਉਣਾ ਤੇ ਕੋਵਿਡ-19 ਦੀਆਂ ਸਾਰੀਆਂ ਹਦਾਇਤਾਂ ਦੀ ਪਾਲਣਾ ਕਰਨੀ ਜ਼ਰੂਰੀ ਹੋਵੇਗੀ।