”ਆਪ ਦੀ ਸਰਕਾਰ ਆਪ ਦੇ ਦੁਆਰ”- ਪ੍ਰੋਗਰਾਮ ਤਹਿਤ ਪਿੰਡ  ਸਨੇਟਾ ਵਿਖੇ ਲੱਗੇ ਕੈਂਪ ਦਾ ਵਿਧਾਇਕ ਕੁਲਵੰਤ ਸਿੰਘ ਨੇ ਕੀਤਾ ਦੌਰਾ

Sorry, this news is not available in your requested language. Please see here.

ਪੰਜਾਬ ਦਾ ਸਰਬਪੱਖੀ  ਵਿਕਾਸ ਕਰਵਾਉਣ ‘ਚ ਜੁਟੀ ਭਗਵੰਤ ਸਿੰਘ ਮਾਨ ਦੀ ਸਰਕਾਰ: ਕੁਲਵੰਤ ਸਿੰਘ

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 23 ਫਰਵਰੀ 

ਲੋਕਾਂ ਨੂੰ ਪੇਸ਼ ਆ ਰਹੀਆਂ  ਰੋਜ਼ਮਰ੍ਹਾ ਦੀਆਂ ਸਮੱਸਿਆਵਾਂ ਅਤੇ ਉਹਨਾਂ ਦੇ ਲਮਕਦੇ ਮਸਲਿਆਂ ਨੂੰ ਹੱਲ ਕਰਨ ਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਪੰਜਾਬ ਭਰ ਦੇ ਵਿੱਚ ਪਿੰਡਾਂ ਅਤੇ ਸ਼ਹਿਰਾਂ ਦੇ ਵਿੱਚ ਵੱਡੇ ਪੱਧਰ ਤੇ ਕੈਂਪ ਪਿਛਲੇ ਕਈ ਦਿਨਾਂ ਲਗਾਏ ਜਾ ਰਹੇ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਸਿਲਸਿਲਾ ਲਗਾਤਾਰ ਜਾਰੀ ਰਹੇਗਾ ਅਤੇ ਇਸ ਤਰ੍ਹਾਂ ਦੇ  ਕੈਂਪਾਂ ਵਿੱਚ ਲੋਕੀ ਆਪਣੇ ਮਸਲਿਆਂ ਨੂੰ ਹੱਲ ਕਰਵਾ ਕੇ ਰਾਹਤ ਮਹਿਸੂਸ ਕਰ ਰਹੇ ਹਨ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਹਾਲੀ ਕੁਲਵੰਤ ਸਿੰਘ ਨੇ ਪਿੰਡ ਸਨੇਟਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਦੌਰਾ ਕਰਨ ਦੇ ਦੌਰਾਨ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਕੀਤਾ। ਉਹਨਾਂ ਕਿਹਾ ਕਿ  ਕੈਂਪਾਂ ਦੇ ਵਿੱਚ 40 ਤੋਂ ਵੀ ਵੱਧ ਵਿਭਾਗਾਂ ਦੇ ਅਧਿਕਾਰੀ ਅਤੇ ਮੁਲਾਜ਼ਮ ਮੌਜੂਦ ਰਹਿੰਦੇ ਹਨ ਅਤੇ ਲੋਕਾਂ ਦੇ ਕੰਮਾਂ ਦਾ ਨਿਪਟਾਰਾ ਮੌਕੇ ਤੇ ਹੀ ਕੀਤਾ ਜਾ ਰਿਹਾ ਹੈ। ਵਿਧਾਇਕ ਕੁਲਵੰਤ ਸਿੰਘ ਨੇ ਕਿਹਾ ਕਿ ਜਿਹੜੀਆਂ ਗਾਰੰਟੀਆਂ ਅਤੇ ਵਾਅਦੇ ਪੰਜਾਬ ਵਿਧਾਨ ਸਭਾ ਚੋਣਾਂ ਦੇ ਦੌਰਾਨ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ ਦੇ ਵੱਲੋਂ ਕੀਤੇ ਗਏ ਸਨ,  ਉਹਨਾਂ ਨੂੰ ਲਗਭਗ ਪੂਰਾ ਕਰ ਲਿਆ ਗਿਆ ਹੈ ਅਤੇ ਜੋ ਵੀ ਗਾਰੰਟੀਆਂ ਅਤੇ ਵਾਅਦੇ ਕੁਝ ਕੁ ਜੋ ਬਾਕੀ ਰਹਿ ਗਏ ਹਨ, ਨੂੰ ਵੀ ਆਉਣ ਵਾਲੇ ਕੁਝ ਸਮੇਂ ਦੇ ਵਿੱਚ ਹੀ ਪੂਰਾ ਕਰ ਲਿਆ ਜਾਵੇਗਾ। ਉਹਨਾਂ ਕਿਹਾ ਕਿ ਇਹਨਾਂ ਗਰੰਟੀਆਂ ਅਤੇ ਵਾਅਦਿਆਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਵੱਲੋਂ ਵਿਕਾਸ ਮੁਖੀ ਕੰਮਾਂ ਦੇ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸਿਹਤ ਵਿਭਾਗ ਵਿਭਾਗਾ ਦੇ ਵਿੱਚ ਲੋੜੀਂਦੀਆਂ ਘਾਟਾਂ ਨੂੰ ਅਤੇ ਢਾਂਚੇ ਨੂੰ ਸਹੀ  ਲੀਹ ਤੇ ਲਿਆਉਣ ਦੇ ਲਈ ਆਮ ਆਦਮੀ ਪਾਰਟੀ ਦੀ  ਸਰਕਾਰ  ਬਣਦਿਆਂ ਹੀ  ਉਪਰਾਲੇ ਸ਼ੁਰੂ ਕਰ ਦਿੱਤੇ ਗਏ ਸਨ, ਸਿਹਤ ਅਤੇ ਸਿੱਖਿਆ ਵਿਭਾਗਾਂ ਦੇ ਵਿੱਚ ਜਰੂਰੀ ਲੋੜੀਂਦੇ ਸਟਾਫ ਦੀ ਭਰਤੀ ਕੀਤੀ ਗਈ ਤਾਂ ਕਿ ਸਿੱਖਿਆ ਅਤੇ ਸੁਧਾਰ ਸਿਹਤ ਵਿਭਾਗ ਦੇ ਵਿੱਚ ਲੋੜੀਂਦੇ ਸੁਧਾਰ ਕੀਤੇ ਜਾ ਸਕਣ, ਅਤੇ ਇਸ ਦੇ ਨਾਲ ਹੀ ਪੰਜਾਬ ਦੇ ਹਜ਼ਾਰਾਂ ਬੇਰੁਜ਼ਗਾਰਾਂ ਨੂੰ ਰੋਜ਼ਗਾਰ ਵੀ ਦਿੱਤਾ ਜਾ  ਚੁੱਕਾ ਹੈ। ਉਹਨਾਂ ਕਿਹਾ ਕਿ ਅੱਜ ਸਵੇਰ ਤੋਂ ਹੀ ਇਸ ਪਿੰਡ ਦੇ ਵਿੱਚ ਲੋਕ ਵੱਡੀ ਗਿਣਤੀ ਵਿੱਚ ਕੈਂਪ ਵਿੱਚ ਬੈਠੇ ਅਧਿਕਾਰੀਆਂ ਅਤੇ ਮੁਲਾਜ਼ਮਾਂ ਨੂੰ ਮਿਲ ਰਹੇ ਹਨ ਅਤੇ ਆਪਣੇ ਕੰਮ ਕਰਵਾ ਕੇ ਖੁਸ਼ੀ- ਖੁਸ਼ੀ ਆਪਣੇ ਘਰਾਂ ਨੂੰ ਪਰਤ ਰਹੇ ਸਾਫ ਵੇਖੇ ਜਾ ਸਕਦੇ ਹਨ, ਕਿਉਂਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੇ ਸੁਪਨਿਆਂ ਦੀ ਸਰਕਾਰ ਹੈ ਅਤੇ ਲੋਕਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੇ ਲਈ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਾਰੇ ਮੰਤਰੀ ਅਤੇ ਵਿਧਾਇਕਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦਾ ਹਰ ਵਰਕਰ ਦਿਨ-ਰਾਤ ਲੋਕਾਂ ਦੀ ਕਚਹਿਰੀ ਵਿੱਚ ਜਾ ਰਿਹਾ ਹੈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਨੂੰ ਸੁਣ ਕੇ ਬਕਾਇਦਾ ਸੰਜੀਦਗੀ ਨਾਲ ਹੱਲ ਕੀਤਾ ਜਾ ਰਿਹਾ ਹੈ। ਇਸ ਮੌਕੇ ਤੇ ਪਿੰਡ ਸਨੇਟਾ ਵਿਖੇ ਲਗਾਏ ਗਏ ਕੈਂਪ ਦੇ ਦੌਰਾਨ ਇਲਾਕੇ ਦੇ ਪਤਵੰਤੇ ਵਿਅਕਤੀਆਂ ਤੋਂ ਇਲਾਵਾ ਆਪ ਆਗੂ ਅਵਤਾਰ ਸਿੰਘ ਮੌਲੀ ਬੈਦਵਾਣ,ਹਰਜੋਤ ਸਿੰਘ ਗੱਬਰ, ਸਤਵਿੰਦਰ ਸਿੰਘ ਮਿੱਠੂ,ਹਰਸੰਗਤ ਸਿੰਘ, ਸੁਰਜੀਤ ਸਿੰਘ ,ਕਰਮਜੀਤ ਗਿਰ, ਗੁਰਦਿਆਲ ਸਿੰਘ, ਪਰਮਿੰਦਰ ਸਿੰਘ, ਰਵਨੀਤ ਸਿੰਘ, ਗੁਰਵਿੰਦਰ ਸਿੰਘ ਗਰੇਵਾਲ ਵੀ  ਹਾਜ਼ਰ ਸਨ।