ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਜਲਾਲਾਬਾਦ  ਸ਼ਹਿਰ ਦੇ ਵੱਖ-ਵੱਖ ਪਿੰਡਾਂ ਵਿੱਚ ਲੱਗੇ ਲੋਕ ਸੁਵਿਧਾ ਕੈਂਪ ਵਿਧਾਇਕ ਜਲਾਲਾਬਾਦ ਨੇ ਮੌਕੇ ਤੇ ਪਹੁੰਚ ਕੇ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

Sorry, this news is not available in your requested language. Please see here.

ਜਲਾਲਾਬਾਦ 15 ਫਰਵਰੀ 2024…

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਹਲਕਾ ਜਲਾਲਾਬਾਦ ਦੇ ਵੱਖ-ਵੱਖ ਪਿੰਡਾਂ ਵਿੱਚ ਲੋਕ ਸੁਵਿਧਾ ਕੈਂਪ ਲੱਗ ਰਹੇ ਹਨ। ਇਸ ਦੇ ਸਾਰਥਕ ਨਤੀਜੇ ਵੀ ਨਿਕਲ ਰਹੇ ਹਨ ਅਤੇ ਵੱਡੀ ਗਿਣਤੀ ਵਿੱਚ ਲੋਕ ਇਹਨਾਂ ਸੁਵਿਧਾ ਕੈਂਪਾਂ ਵਿੱਚ ਪਹੁੰਚ ਕੇ ਵੱਖ ਵਿਭਾਗਾਂ ਨਾਲ ਸੰਬੰਧਿਤ ਸਰਕਾਰੀ ਸੇਵਾਵਾਂ ਦਾ ਲਾਭ ਉਠਾ ਰਹੇ ਹਨ!
ਇਸੇ ਤਹਿਤ ਹੀ ਹਲਕਾ ਜਲਾਲਾਬਾਦ ਦੇ ਪਿੰਡ ਮੰਨੇ ਵਾਲਾ, ਸ਼ਹੀਦ ਊਧਮ ਸਿੰਘ ਨਗਰ, ਸ਼ਹੀਦ ਭਗਤ ਸਿੰਘ ਨਗਰ, ਝੁਗੇ ਜਵਾਹਰ ਸਿੰਘ, ਚੱਕ ਖੇੜੇ ਵਾਲਾ  ਢਾਣੀ ਲਮੋਚੜ, ਢਾਣੀ ਮੋਹਰੀ ਰਾਮ ਤੇ ਜਲਾਲਾਬਾਦ ਵਾਰਡ ਨੰਬਰ 1,2,3 ਕਮਰੇ ਵਾਲਾ ਅਤੇ ਜਲਾਲਾਬਾਦ ਸ਼ਹਿਰ ਦੇ ਵਾਰਡ ਨੰਬਰ 4 ਤੋਂ 7 ਵਿਖੇ ਲੋਕ ਸੁਵਿਧਾ ਕੈਂਪ ਲਗਾਏ ਗਏ!
ਵਿਧਾਇਕ ਜਲਾਲਾਬਾਦ ਸ. ਜਗਦੀਪ ਕੰਬੋਜ ਗੋਲਡੀ ਨੇ ਹਾਜ਼ਰ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਤੇ ਬਹੁਤੀਆਂ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕੀਤਾ ਅਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਸੰਬੰਧਿਤ ਵਿਭਾਗੀ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ!
ਵਿਧਾਇਕ ਗੋਲਡੀ ਕੰਬੋਜ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜੋ ਇਹ ਨਿਵੇਕਲਾ ਉਪਰਾਲਾ ਕੀਤਾ ਗਿਆ ਹੈ ਇਸ ਦਾ ਪੰਜਾਬ ਵਾਸੀਆਂ ਅਤੇ ਹਲਕੇ ਦੇ ਲੋਕਾਂ ਨੂੰ ਬਹੁਤ ਫਾਇਦਾ ਮਿਲ ਰਿਹਾ ਹੈ! ਉਹਨਾਂ ਕਿਹਾ ਕਿ  ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਪਿੰਡਾਂ ਵਿੱਚ ਕੈਂਪ ਲਗਾ ਕੇ ਇੱਕ ਛੱਤ ਹੇਠਾਂ ਹੀ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸਾਰੀਆਂ ਸਰਕਾਰੀ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ।
ਉਹਨਾਂ ਕਿਹਾ ਕਿ ਅੱਜ ਦੇ ਇਸ ਕੈਂਪ ਵਿੱਚ ਪ੍ਰੀ /ਪੋਸਟ ਮੈਟਿ੍ਕ ਅਤੇ ਹੋਰ ਵਜ਼ੀਫ਼ੇ, ਸ਼ਗਨ ਸਕੀਮ, ਜਲ ਸਪਲਾਈ ਵਿਭਾਗ ਵੱਲੋਂ ਪੀਣ ਦੇ ਪਾਣੀ ਦੀ ਸਮੱਸਿਆ, ਨਵੇਂ ਕੁਨੈਕਸ਼ਨ, ਪਖਾਨੇ, ਮਿਊਂਸਪਲ ਕਾਰਪੋਰੇਸ਼ਨ ਵੱਲੋਂ ਸੜਕ, ਗਲੀਆਂ, ਨਾਲੀਆਂ, ਸਟਰੀਟ ਲਾਈਟ, ਗੰਦਗੀ, ਸੀਵਰੇਜ਼, ਨਾਜਾਇਜ ਕਬਜ਼ੇ, ਪ੍ਰਾਪਰਟੀ ਟੈਕਸ ਭਰਨਾ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ, ਲੇਬਰ ਵਿਭਾਗ, ਲੇਬਰ ਕਾਰਡ, ਸਿਹਤ ਵਿਭਾਗ ਵੱਲੋਂ ਸਿਹਤ ਜਾਂਚ, ਵੈਕਸੀਨ, ਅਪੰਗਤਾ ਸਰਟੀਫਿਕੇਟ, ਸਿਹਤ ਬੀਮਾ ਜਦਕਿ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਬੁਢਾਪਾ/ਵਿਧਵਾ/ਅਨਾਥ/ਅਪਾਹਜ ਪੈਨਸ਼ਨ ਆਦਿ ਰੁਜ਼ਗਾਰ ਦੇ ਮੌਕਿਆਂ ਸਬੰਧੀ ਜਾਣਕਾਰੀ ਤੇ  ਵਿਕਾਸ ਯੋਜਨਾਵਾਂ ਬਾਰੇ ਸ਼ਿਕਾਇਤਾਂ ਸੁਣੀਆਂ ਗਈਆਂ ਤੇ ਬਹੁਤੀਆਂ ਯੋਗ ਸਮੱਸਿਆਵਾਂ ਦਾ ਮੌਕੇ ਤੇ ਹੀ ਹੱਲ ਕੀਤਾ ਗਿਆ।