ਆਰਬੀਆਈ ਵੱਲੋਂ ਆਮ ਲੋਕਾਂ ਨੂੰ ਆਨਲਾਈਨ ਠੱਗੀ ਤੋਂ ਬਚਾਉਣ ਲਈ ਅੱਜ ਤੋਂ ਵਿੱਢੀ ਜਾਵੇਗੀ ਜਾਗਰੂਕਤਾ ਮੁਹਿੰਮ: ਐੱਲਡੀਐੱਮ  

Sorry, this news is not available in your requested language. Please see here.

ਆਰਬੀਆਈ ਵੱਲੋਂ ਆਮ ਲੋਕਾਂ ਨੂੰ ਆਨਲਾਈਨ ਠੱਗੀ ਤੋਂ ਬਚਾਉਣ ਲਈ ਅੱਜ ਤੋਂ ਵਿੱਢੀ ਜਾਵੇਗੀ ਜਾਗਰੂਕਤਾ ਮੁਹਿੰਮ: ਐੱਲਡੀਐੱਮ  

ਬਰਨਾਲਾ, 31 ਅਕਤੂਬਰ:

ਭਾਰਤੀ ਰਿਜ਼ਰਵ ਬੈਂਕ ਵੱਲੋਂ 1 ਤੋਂ 30 ਨਵੰਬਰ ਤੱਕ ਜਾਗਰੂਕਤਾ ਮੁਹਿੰਮ ਵਿੱਢੀ ਜਾ ਰਹੀ ਹੈ, ਜਿਸ ਤਹਿਤ ਲੋਕਾਂ ਨੂੰ ਵਿੱਤੀ ਗ੍ਰਾਹਕ ਅਧਿਕਾਰਾਂ, ਸੁਰੱਖਿਅਤ ਬੈੰਕਿੰਗ, ਆਨਲਾਇਨ ਠੱਗੀ ਅਤੇ ਡਿਜੀਟਲ ਧੋਖਾਧੜੀ ਤੋਂ ਬਚਣ ਲਈ ਜਾਗਰੂਕ ਕੀਤਾ ਜਾਵੇਗਾ। ਗ੍ਰਾਹਕਾਂ ਨੂੰ ਬੈਂਕਾਂ ਪ੍ਰਤੀ ਸ਼ਿਕਾਇਤਾਂ ਦੇ ਨਿਵਾਰਣ ਲਈ ਵੀ ਜਾਗਰੂਕ ਕੀਤਾ ਜਾਵੇਗਾ।
ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਮੈਨੇਜਰ ਲੀਡ ਬੈਂਕ ਬਰਨਾਲਾ ਮਹਿੰਦਰਪਾਲ ਗਰਗ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਬੈਂਕਾਂ ਵੱਲੋਂ ਗ੍ਰਾਹਕ ਮੇਲੇ, ਕੈਂਪ, ਵਰਕਸ਼ਾਪ, ਸੈਮੀਨਾਰ ਅਤੇ ਟਾਊਨ ਹਾਲ ਮੀਟਿੰਗਾਂ ਕੀਤੀਆਂ ਜਾਣਗੀਆਂ। ਬਰਨਾਲਾ ਜ਼ਿਲ੍ਹੇ ਦੇ ਤਿੰਨਾਂ ਬਲਾਕਾਂ ਬਰਨਾਲਾ, ਸ਼ਹਿਣਾ ਅਤੇ ਮਹਿਲ ਕਲਾਂ ਵਿੱਚ ਆਉਂਦੇ ਪਿੰਡਾਂ, ਕਸਬਿਆਂ ਅਤੇ ਸਾਰੇ ਸ਼ਹਿਰੀ ਇਲਾਕਿਆਂ ਨੂੰ 1 ਤੋਂ 30 ਨਵੰਬਰ ਤੱਕ ਇਨ੍ਹਾਂ ਮੀਟਿੰਗਾਂ ਰਾਹੀਂ ਕਵਰ ਕੀਤਾ ਜਾਵੇਗਾ। ਇਸ ਵਿੱਚ ਬਰਨਾਲਾ ਜ਼ਿਲ੍ਹੇ ਦੇ 24 ਬੈਂਕਾਂ ਦੀਆਂ 120 ਬਰਾਂਚਾਂ ਹਿੱਸਾ ਲੈਣਗੀਆਂ।

ਉਨ੍ਹਾਂ ਦੱਸਿਆ ਕਿ ਐਸ.ਐਲ.ਬੀ.ਸੀ ਅਤੇ ਆਰ.ਬੀ.ਆਈ ਵੱਲੋਂ ਭੇਜਿਆ ਸ਼ਡਿਊਲ ਸਾਰੇ ਬੈਕਾਂ ਦੀਆਂ ਸ਼ਾਖਾਵਾਂ ਦੇ ਡੀਸੀਓਜ਼ ਨੂੰ ਨੋਟ ਕਰਵਾ ਦਿੱਤਾ ਗਿਆ ਹੈ। ਉਨ੍ਹਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਇਸ ਸ਼ਡਿਊਲ ਮੁਤਾਬਿਕ ਹਰ ਪਿੰਡ ਵਿੱਚ ਦਿੱਤੀ ਗਈ ਤਾਰੀਖ਼ ਨੂੰ ਕੈਂਪ ਲਗਵਾਉਣਾ ਯਕੀਨੀ ਬਣਾਉਣ। ਉਨ੍ਹਾਂ ਨੇ ਆਮ ਲੋਕਾਂ ਅਤੇ ਗ੍ਰਾਹਕਾਂ ਨੂੰ ਵੀ ਅਪੀਲ ਕੀਤੀ ਕਿ ਇਨ੍ਹਾਂ ਕੈਂਪਾ ਮੀਟਿੰਗਾਂ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਤਾਂ ਕਿ ਉਹ ਭਵਿੱਖ ਵਿੱਚ ਧੋਖਾਧੜੀ ਠੱਗੀ ਤੋਂ ਬਚ ਸਕਣ ਅਤੇ ਬੈਂਕ ਪ੍ਰਤੀ ਕੋਈ ਵੀ ਸ਼ਿਕਾਇਤ ਨੂੰ ਦੂਰ ਕਰਨ ਸਬੰਧੀ ਜਾਣਕਾਰੀ ਪ੍ਰਾਪਤ ਕਰ ਸਕਣ।