ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਮੁਕੰਮਲ

Sorry, this news is not available in your requested language. Please see here.

ਭਰਤੀ ਰੈਲੀ ‘ਚ ਸ਼ਾਮਲ ਹੋਣ ਵਾਲੇ ਉਮੀਦਵਾਰਾਂ ਕੋਲ ਆਰ.ਟੀ.ਪੀ.ਸੀ.ਆਰ. ਟੈਸਟ ਦੀ ਰਿਪੋਰਟ ਹੋਣਾ ਜ਼ਰੂਰੀ : ਭਰਤੀ ਡਾਇਰੈਕਟਰ
-ਖੇਡ ਕੋਟੇ ਦਾ ਲਾਭ ਲੈਣ ਵਾਲੇ ਉਮੀਦਵਾਰਾਂ ਪਾਸ ਗਰੇਡੇਸ਼ਨ ਸਰਟੀਫਿਕੇਟ ਹੋਣਾ ਲਾਜ਼ਮੀ
ਪੰਜ ਜ਼ਿਲ੍ਹਿਆਂ ਦੇ ਨੌਜਵਾਨਾਂ ਲਈ ਫ਼ੌਜ ‘ਚ ਭਰਤੀ ਰੈਲੀ 7 ਫਰਵਰੀ ਤੋਂ ਹੋਵੇਗੀ ਸ਼ੁਰੂ
-ਭਰਤੀ ਡਾਇਰੈਕਟਰ ਵੱਲੋਂ ਵਿਭਾਗਾਂ ਨਾਲ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ
ਪਟਿਆਲਾ, 4 ਫਰਵਰੀ:
7 ਫਰਵਰੀ ਤੋਂ ਫ਼ੌਜ ਦੇ ਆਰਮੀ ਭਰਤੀ ਦਫ਼ਤਰ, ਪਟਿਆਲਾ ਵੱਲੋਂ ਸੰਗਰੂਰ, ਮਾਨਸਾ, ਬਰਨਾਲਾ, ਪਟਿਆਲਾ ਅਤੇ ਫ਼ਤਿਹਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਨੌਜਵਾਨ ਲਈ ਸ਼ੁਰੂ ਕੀਤੀ ਜਾ ਰਹੀ ਭਰਤੀ ਰੈਲੀ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਅੱਜ ਇਸ ਸਬੰਧੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਵੱਖ-ਵੱਖ ਵਿਭਾਗਾਂ ਨਾਲ ਕੀਤੀ ਸਮੀਖਿਆ ਮੀਟਿੰਗ ਦੌਰਾਨ ਦੱਸਿਆ ਕਿ ਭਰਤੀ ਹੋਣ ਆਉਣ ਵਾਲੇ ਨੌਜਵਾਨਾਂ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ ਅਤੇ ਕੋਵਿਡ-19 ਸਬੰਧੀ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਭਾਗ ਲੈਣ ਵਾਲੇ ਹਰੇਕ ਉਮੀਦਵਾਰ ਕੋਲ ਮਾਸਕ, ਦਸਤਾਨੇ ਅਤੇ ਆਪਣਾ ਸੈਨੇਟਾਈਜ਼ਰ ਹੋਣਾ ਲਾਜ਼ਮੀ ਕੀਤਾ ਗਿਆ ਹੈ।
ਮੀਟਿੰਗ ਦੌਰਾਨ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਇਸ ਵਾਰ ਕੋਵਿਡ ਕਾਰਨ ਭਰਤੀ ਰੈਲੀ ‘ਚ ਸ਼ਾਮਲ ਹੋਣ ਵਾਲੇ ਨੌਜਵਾਨਾਂ ਲਈ ਆਰ.ਟੀ.ਪੀ.ਸੀ.ਆਰ. ਟੈਸਟ ਦੀ ਰਿਪੋਰਟ ਨਾਲ ਲੈਕੇ ਆਉਣਾ ਲਾਜ਼ਮੀ ਹੈ। ਉਨ੍ਹਾਂ ਦੱਸਿਆ ਕਿ ਭਰਤੀ ‘ਚ ਖੇਡਾਂ ਦੇ ਕੋਟੇ ਦਾ ਲਾਭ ਲੈਣ ਵਾਲੇ ਉਮੀਦਵਾਰਾਂ ਕੋਲ ਆਪਣੀ ਖੇਡ ਦਾ ਗਰੇਡੇਸ਼ਨ ਸਰਟੀਫਿਕੇਟ ਹੋਣਾ ਵੀ ਜ਼ਰੂਰੀ ਹੈ, ਤਾਂ ਕਿ ਉਮੀਦਵਾਰ ਨੂੰ ਖੇਡ ਕੋਟੇ ਦਾ ਲਾਭ ਦਿੱਤਾ ਜਾ ਸਕੇ।
ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਆਰਮੀ ‘ਚ ਭਰਤੀ ਕੇਵਲ ਮੈਰਿਟ ‘ਤੇ ਕੀਤੀ ਹੀ ਜਾਂਦੀ ਹੈ, ਇਸ ਲਈ ਉਮੀਦਵਾਰ ਇਸ ਭਰਤੀ ਲਈ ਕਿਸੇ ਨੂੰ ਕਿਸੇ ਕਿਸਮ ਦੀ ਰਿਸ਼ਵਤ ਆਦਿ ਨਾ ਦੇਣ ਅਤੇ ਕਿਸੇ ਵੀ ਤਰ੍ਹਾਂ ਦੇ ਟਾਊਟਾਂ ਤੋਂ ਸਾਵਧਾਨ ਰਹਿਣ।