ਆਰਸੇਟੀ ਨੇ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ

Sorry, this news is not available in your requested language. Please see here.

ਬਰਨਾਲਾ, 13 ਅਗਸਤ 2021
ਐਸ.ਬੀ.ਆਈ ਆਰਸੇਟੀ ਬਰਨਾਲਾ ਵੱਲੋਂ ਪਿੰਡ ਖੁੱਡੀ ਕਲਾਂ ਜ਼ਿਲਾ ਬਰਨਾਲਾ ਵਿਖੇ ਬੇਰੁਜ਼ਗਾਰ ਨੌਜਵਾਨ ਲੜਕੇ-ਲੜਕੀਆਂ ਨੰੂ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਵੱਖ-ਵੱਖ ਤਰਾਂ ਦੇ ਕੋਰਸ ਕਰਵਾਏ ਜਾਂਦੇ ਹਨ।
ਇਸ ਸੰਸਥਾ ਵੱਲੋਂ ਸਟੇਟ ਬੈਂਕ ਆਫ ਇੰਡੀਆ ਦੇ ਸਹਿਯੋਗ ਨਾਲ ਚਲਾਇਆ ਜਾ ਰਿਹਾ 10 ਦਿਨਾਂ ਦਾ ਅਚਾਰ, ਪਾਪੜ ਤੇ ਮਸਾਲਾ ਪਾਊਡਰ ਮੇਕਿੰਗ ਦਾ ਕੋਰਸ ਪੂਰਾ ਕੀਤਾ ਗਿਆ। ਇਸ ਸਮਾਰੋਹ ਵਿੱਚ ਡਾਇਰੈਕਟਰ ਆਰਸੇਟੀ ਬਰਨਾਲਾ ਧਰਮਪਾਲ ਬਾਂਸਲ ਨੇ ਸਿਖਿਆਰਥੀਆਂ ਨੂੰ ਸਵੈ ਰੋਜ਼ਗਾਰ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ ਅਤੇ ਸਵੈ ਰੋਜ਼ਗਾਰ ਚਲਾਉਣ ਲਈ ਕਰਜ਼ਾ ਲੈਣ ਦੇ ਚਾਹਵਾਨ ਸਿਖਿਆਰਥੀਆਂ ਨੂੰ ਪ੍ਰਧਾਨ ਮੰਤਰੀ ਮੁਦਰਾ ਯੋਜਨਾ ਬਾਰੇ ਜਾਣਕਾਰੀ ਦਿੱਤੀ। ਉਨਾਂ ਸਿਖਿਆਰਥੀਆਂ ਨੂੰ ਸਰਟੀਫ਼ਿਕੇਟ ਵੰਡੇ।