ਆਜ਼ਾਦੀ ਦਿਹਾੜੇ ‘ਤੇ ਹੋਣ ਵਾਲੇ ਸਭਿਆਚਾਰਕ ਪ੍ਰੋਗਰਾਮ ਦੀ ਰਿਹਰਸਲ ਜਾਰੀ

Sorry, this news is not available in your requested language. Please see here.

ਪਟਿਆਲਾ, 6 ਅਗਸਤ 2021
15 ਅਗਸਤ ਨੂੰ ਆਜ਼ਾਦੀ ਦਿਹਾੜੇ ਮੌਕੇ ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਡ ਵਿਖੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਪਿਛਲੇ ਕਈ ਦਿਨਾ ਤੋਂ ਪੋਲੋ ਗਰਾਊਂਡ, ਸਰਕਾਰੀ ਮਹਿੰਦਰਾ ਕਾਲਜ ਅਤੇ ਸਰਕਾਰੀ ਕਾਲਜ ਲੜਕੀਆਂ ਵਿਖੇ ਕਰਵਾਈਆਂ ਜਾ ਰਹੀਆਂ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਦੱਸਿਆ ਕਿ ਸਮਾਗਮ ਵਿੱਚ ਪੁਲਿਸ, ਆਈ.ਆਰ.ਬੀ., ਐਨ.ਸੀ.ਸੀ., ਸਕਾਊਟਸ ਤੇ ਗਾਇਡਜ ਦੀ ਪਰੇਡਸਮੇਤ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਸਭਿਆਚਾਰਕ ਪੇਸ਼ਕਾਰੀ ਕੀਤੀ ਜਾਵੇਗੀ ਅਤੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਦੇ ਵਿਕਾਸ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਜਾਣਗੀਆਂ ਅਤੇ ਵੱਖ-ਵੱਖ ਖੇਤਰਾਂ ਵਿੱਚ ਸ਼ਲਾਘਾਯੋਗ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਤੇ ਸੁਤੰਤਰਤਾ ਸੈਨਾਨੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਵੱਲੋਂ ਲੋੜਵੰਦਾਂ ਨੂੰ ਟਰਾਈ ਸਾਈਕਲ ਤੇ ਸਿਲਾਈ ਮਸ਼ੀਨਾਂ ਦੀ ਵੰਡ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਹੋਣ ਵਾਲੀ ਸਭਿਆਚਾਰਕ ਪੇਸ਼ਕਾਰੀ ‘ਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਊ ਪਾਵਰ ਹਾਊਸ ਕਲੋਨੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤ੍ਰਿਪੜੀ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਡਲ ਟਾਊਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ, ਸਰਕਾਰੀ ਸੀਨੀਅਰ ਸੈਕੰਡਰੀ ਵਿਕਟੋਰੀਆਂ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲ ਖਾਨਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੁਰਾਣੀ ਪੁਲਿਸ ਲਾਈਨ ਦੀਆਂ ਵਿਦਿਆਰਥਣਾਂ ਵੱਲੋਂ ਪੋਲੋ ਗਰਾਊਂਡ ਵਿਖੇ ਰਿਹਰਸਲ ਕੀਤੀ ਜਾ ਰਹੀ ਹੈ।
ਇਸੇ ਤਰ੍ਹਾਂ ਭੰਗੜੇ ‘ਚ ਹਿੱਸਾ ਲੈ ਰਹੇ ਸਰਕਾਰੀ ਮਹਿੰਦਰਾ ਕਾਲਜ, ਮੁਲਤਾਨੀ ਮੱਲ ਮੋਦੀ ਕਾਲਜ, ਯੂਨੀਵਰਸਿਟੀ ਮਾਡਲ ਸਕੂਲ, ਸਰਕਾਰੀ ਬਿਕਰਮ ਕਾਲਜ, ਸਰਕਾਰੀ ਮਲਟੀਪਰਪਜ਼ ਸੀਨੀਅਰ ਸੈਕੰਡਰੀ ਸਕੂਲ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫੀਲ ਖਾਨਾ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਿਵਲ ਲਾਈਨ ਦੇ ਵਿਦਿਆਰਥੀ ਭੰਗੜੇ ਦੀ ਤਿਆਰੀ ਸਰਕਾਰੀ ਮਹਿੰਦਰਾ ਕਾਲਜ ਵਿਖੇ ਤੇ ਗਿੱਧੇ ਦੀ ਤਿਆਰੀ ਸਰਕਾਰੀ ਕਾਲਜ ਲੜਕੀਆਂ ਵਿਖੇ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦਿਹਾੜੇ ‘ਚ ਸ਼ਾਮਲ ਹੋਣ ਸਮੇਂ ਸਰਕਾਰ ਵੱਲੋਂ ਕੋਵਿਡ ਸਬੰਧੀ ਜਾਰੀ ਹਦਾਇਤਾ ਦੀ ਪਾਲਣਾ ਯਕੀਨੀ ਬਣਾਈ ਜਾਵੇ।
ਕੈਪਸ਼ਨ : ਰਾਜਾ ਭਲਿੰਦਰ ਸਿੰਘ ਸਪੋਰਟਸ ਕੰਪਲੈਕਸ ਪੋਲੋ ਗਰਾਊਡ ਵਿਖੇ ਰਿਹਰਸਲ ਕਰਦੇ ਹੋਏ ਵਿਦਿਆਰਥੀ।