ਉਰਦੂ ਆਮੋਜ਼ ਜਮਾਤ ਦੇ ਦਾਖ਼ਲੇ ਲਈ ਅਰਜ਼ੀਆਂ ਦੀ ਮੰਗ ਦੀ ਮਿਤੀ ‘ਚ 10 ਜਨਵਰੀ 2024 ਤੱਕ ਵਾਧਾ

Sorry, this news is not available in your requested language. Please see here.

ਫਿਰੋਜ਼ਪੁਰ, 5 ਜਨਵਰੀ 2024

ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਫ਼ਿਰੋਜ਼ਪੁਰ ਵੱਲੋਂ ਉਰਦੂ ਆਮੋਜ਼ ਜਮਾਤ ਦੇ ਦਾਖ਼ਲੇ ਲਈ ਅਰਜ਼ੀਆਂ ਦੀ ਮੰਗ ਦੀ ਮਿਤੀ ਵਿੱਚ 10 ਜਨਵਰੀ 2024 ਤੱਕ ਵਾਧਾ ਕੀਤਾ ਗਿਆ ਹੈ। ਇਹ ਜਾਣਕਾਰੀ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਗਦੀਪ ਸੰਧੂ ਨੇ ਦਿੱਤੀ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਭਾਸ਼ਾ ਦਫ਼ਤਰ ਮਾਂ-ਬੋਲੀ ਪੰਜਾਬੀ ਦੇ ਨਾਲ-ਨਾਲ ਹੋਰਨਾਂ ਜ਼ੁਬਾਨਾਂ ਦੇ ਵਿਕਾਸ ਲਈ ਵੀ ਸਰਗਰਮ ਰਹਿੰਦਾ ਹੈ। ਇਸੇ ਲੜੀ ਤਹਿਤ ਇਸ ਦਫ਼ਤਰ ਵਿਖੇ ਉਰਦੂ ਆਮੋਜ਼ ਸਿਖਲਾਈ ਸੈਸ਼ਨ ਜਨਵਰੀ-ਜੂਨ 2024 ਸ਼ੁਰੂ ਹੋ ਗਿਆ ਹੈ। ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਉਰਦੂ ਆਮੋਜ਼ ਸਿਖਲਾਈ ਸੈਸ਼ਨ ਦੀ ਦਾਖ਼ਲਾ ਅਤੇ ਪ੍ਰੀਖਿਆ ਫ਼ੀਸ ਯਕਮੁਸ਼ਤ 500 ਰੁ. ਨਿਸ਼ਚਿਤ ਕੀਤੀ ਗਈ ਹੈ। ‘ਉਰਦੂ ਆਮੋਜ਼ ਕੋਰਸ ਪਾਸ ਕਰਨ ਵਾਲਿਆਂ ਨੂੰ ਭਾਸ਼ਾ ਵਿਭਾਗ, ਪੰਜਾਬ ਵੱਲੋਂ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਇਸ ਕੋਰਸ ਦੀ ਮਿਆਦ 6 ਮਹੀਨੇ ਅਤੇ ਕਲਾਸ ਦਾ ਸਮਾਂ ਰੋਜ਼ਾਨਾ 1 ਘੰਟਾਂ ਹੋਵੇਗਾ। ਉਨ੍ਹਾਂ ਕਿਹਾ ਕੇ ਕਿਸੇ ਵੀ ਉਮਰ ਦਾ ਵਿਅਕਤੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ। ਇਸ ਤੋਂ ਇਲਾਵਾ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ ਵੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦੇ ਹਨ। ਉਰਦੂ ਆਮੋਜ਼ ਦੀ ਸਿਖਲਾਈ ਲਈ ਫਾਰਮ ਭਰਨ ਦੀ ਮਿਤੀ 21 ਦਸੰਬਰ ਤੋਂ 29 ਦਸੰਬਰ ਰੱਖੀ ਗਈ ਸੀ ਅਤੇ ਹੁਣ ਇਸ ਵਿੱਚ ਮਿਤੀ 10 ਜਨਵਰੀ 2024 ਤੱਕ ਵਾਧਾ ਕੀਤਾ ਜਾਂਦਾ ਹੈ। ਦਾਖਲਾ ਲੈਣ ਦੇ ਚਾਹਵਾਨ ਦਾਖ਼ਲਾ ਫਾਰਮ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਬੀ-ਬਲਾਕ, ਦੂਜੀ ਮੰਜ਼ਿਲ, ਕਮਰਾ ਨੰ: ਬੀ-209 ਤੋਂ ਕਿਸੇ ਵੀ ਕੰਮਕਾਜ ਵਾਲੇ ਦਿਨ ਪ੍ਰਾਪਤ ਕਰ ਸਕਦੇ ਹਨ। ਦਾਖ਼ਲਾ ਫ਼ਾਰਮ ਭਰਨ ਉਪਰੰਤ 10 ਜਨਵਰੀ 2024 ਤੱਕ ਦਸਤੀ ਜਮ੍ਹਾਂ ਕਰਵਾਏ ਜਾਣ। ਵਧੇਰੇ ਜਾਣਕਾਰੀ ਲਈ ਦਫ਼ਤਰ ਜ਼ਿਲ੍ਹਾ ਭਾਸ਼ਾ ਅਫ਼ਸਰ ਦੇ ਸੀਨੀਅਰ ਸਹਾਇਕ ਸ੍ਰੀ ਰਮਨ ਕੁਮਾਰ ਦੇ ਮੋਬਾਈਲ ਨੰਬਰ 87270-22686 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।