ਸਟੇਸ਼ਨ ਦੇ 1000 ਮੀਟਰ ਦੇ ਘੇਰੇ ਅੰਦਰ ਪੈਂਦੇ ਮੈਰਿਜ ਪੈਲੇਸਾਂ ਤੇ ਖੇਡ ਮੈਦਾਨਾਂ ਅੰਦਰ ਆਰਮਡ ਪਰਸਨ, ਫਲਾਈ
ਪੈਰਾ ਗਲਿੱਡਰਜ਼, ਪੈਰਾ ਮੋਟਰਜ਼, ਗੁਬਾਰਿਆਂ ’ਤੇ ਮੁਕੰਮਲ ਪਾਬੰਦੀ
ਬਰਨਾਲਾ, 23 ਜੂਨ 2021
ਜ਼ਿਲਾ ਮੈਜਿਸਟਰੇਟ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ, ਆਈ.ਏ.ਐਸ. ਨੇ ਫੌਜਦਾਰੀ ਜ਼ਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਏਅਰ ਫੋਰਸ ਸਟੇਸ਼ਨ ਬਰਨਾਲਾ ਦੀ ਸੁਰੱਖਿਆ ਦੇ ਮੱਦੇਨਜ਼ਰ ਏਅਰ ਫੋਰਸ ਸਟੇਸ਼ਨ, ਬਰਨਾਲਾ ਦੇ 1000 ਮੀਟਰ ਦੇ ਘੇਰੇ ਅੰਦਰ ਪੈਂਦੇ ਸਮੂਹ ਮੈਰਿਜ ਪੈਲੇਸਾਂ ਅਤੇ ਖੇਡ ਮੈਦਾਨਾਂ ਆਦਿ ਅੰਦਰ (ਆਰਮਡ ਪਰਸਨ, ਫਲਾਈ ਪੈਰਾ ਗਲਿੱਡਰਜ, ਪੈਰਾ ਮੋਟਰਜ਼, ਗੁਬਾਰਿਆਂ) ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਇਹ ਹੁਕਮ ਮਿਤੀ 25 ਅਗਸਤ, 2021 ਤੱਕ ਲਾਗੂ ਰਹਿਣਗੇ।

हिंदी





