ਏਡਜ਼ ਵਿਸ਼ੇ ਤੇ ਰੀਲ ਮੇਕਿੰਗ ਮੁਕਾਬਲੇ ਵਿਚੋਂ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਦੀਪ ਦੌਰ ਨੂੰ ਇਨਾਮੀ ਰਾਸ਼ੀ ਦੇ ਕੇ ਕੀਤਾ ਸਨਮਾਨਿਤ

Sorry, this news is not available in your requested language. Please see here.

ਫਿਰੋਜ਼ਪੁਰ, 19 ਅਕਤੂਬਰ 2023.

ਯੁਵਕ ਸੇਵਾਵਾਂ ਵਿਭਾਗ ਪੰਜਾਬ ਵੱਲੋਂ ਪੰਜਾਬ ਰਾਜ ਏਡਜ਼ ਕੰਟਰੋਲ ਸੁਸਾਇਟੀ ਦੇ ਸਹਿਯੋਗ ਨਾਲ ਲੁਧਿਆਣਾ ਕਲੱਸਟਰ ਅਧੀਨ ਜ਼ਿਲ੍ਹਾ ਫਿਰੋਜ਼ਪੁਰ, ਲੁਧਿਆਣਾ, ਮੋਗਾ, ਹੁਸ਼ਿਆਰਪੁਰ ਅਤੇ ਫਾਜ਼ਿਲਕਾ ਦੇ ਰੈੱਡ ਰੀਬਨ ਕਲੱਬਾਂ ਦਾ ਏਡਜ਼ ਵਿਸ਼ੇ ‘ਤੇ ਰੀਲ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਇਸ ਮੁਕਾਬਲੇ ਵਿੱਚ ਪਹਿਲਾ ਸਥਾਨ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਦੀ ਵਿਦਿਆਰਥਣ ਦੀਪ ਕੌਰ ਨੇ ਹਾਸਲ ਕੀਤਾ ਜਿਸ ਨੂੰ ਅੱਜ ਯੁਵਕ ਸੇਵਾਵਾਂ ਵਿਭਾਗ ਤਰਫੋਂ ਸਿਵਲ ਸਰਜਨ ਡਾ. ਸੁਸ਼ਮਾ ਠੱਕਰ ਨੇ 3 ਹਜ਼ਾਰ ਰੁਪਏ ਦੀ ਇਨਾਮੀ ਰਾਸ਼ੀ ਦਾ ਚੈੱਕ ਸੌਂਪਿਆਂ ਤੇ ਮੁਬਾਰਕਬਾਦ ਦਿੱਤੀ।

ਇਸ ਮੌਕੇ ਯੁਵਕ ਸੇਵਾਵਾਂ ਵਿਭਾਗ ਦੇ ਕਰਮਚਾਰੀ ਸ੍ਰੀਮਤੀ ਤਰਨਜੀਤ ਕੌਰ ਅਤੇ ਸ੍ਰੀ ਬਲਕਾਰ ਸਿੰਘ ਸਮੇਤ ਰੈੱਡ ਰਿਬਨ ਕਲੱਬ ਦੀ ਮੈਂਬਰ ਮਨਵਿੰਦਰ ਕੌਰ ਵੀ ਹਾਜ਼ਰ ਸਨ।