ਐਮਪੀ ਮਲਵਿੰਦਰ ਕੰਗ ਨੇ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਵੱਖ-ਵੱਖ ਪਿੰਡਾਂ ‘ਚ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ

Sorry, this news is not available in your requested language. Please see here.

ਨੌਜਵਾਨਾਂ ਨੂੰ ਸਿਹਤਮੰਦ ਜੀਵਨ ਜੀਊਣ ਲਈ ਮਿਲੇਗਾ ਨਵਾਂ ਮੰਚ
ਪਿੰਡਾਂ ਦੇ ਵਿਕਾਸ ’ਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ
ਸ੍ਰੀ ਚਮਕੌਰ ਸਾਹਿਬ, 19 ਜੁਲਾਈ 2025
ਮੈਂਬਰ ਪਾਰਲੀਮੈਂਟ ਹਲਕਾ ਸ੍ਰੀ ਅਨੰਦਪੁਰ ਸਾਹਿਬ ਸ. ਮਲਵਿੰਦਰ ਸਿੰਘ ਕੰਗ ਵੱਲੋਂ ਅੱਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਮਕੜੋਂਨਾ ਖੁਰਦ, ਭੂਰੜੇ, ਚੱਕਲਾਂ, ਅਤੇ ਪਿੱਪਲ ਮਾਜਰਾ ਵਿਖੇ ਨਵੇਂ ਓਪਨ ਜ਼ਿੰਮਾ ਦਾ ਉਦਘਾਟਨ ਕੀਤਾ ਗਿਆ।
ਉਦਘਾਟਨ ਸਮੇਂ ਸੰਬੋਧਨ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਸਰਕਾਰ ਵੱਲੋਂ ਪਿੰਡਾਂ ਵਿੱਚ ਸਿਹਤ ਸਹੂਲਤਾਂ ਨੂੰ ਮਜ਼ਬੂਤ ਕਰਨ ਅਤੇ ਨੌਜ਼ਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਤਹਿਤ ਇਹ ਓਪਨ ਜ਼ਿੰਮ ਸਥਾਪਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਓਪਨ ਜ਼ਿੰਮ ਨੌਜਵਾਨਾਂ ਤੋਂ ਇਲਾਵਾ ਬਜ਼ੁਰਗਾਂ, ਔਰਤਾਂ ਤੇ ਆਮ ਲੋਕਾਂ ਲਈ ਵੀ ਸਹਾਈ ਸਿੱਧ ਹੋਣਗੇ, ਜਿਸ ਨਾਲ ਲੋਕ ਸਿਹਤਮੰਦ ਅਤੇ ਸਰਗਰਮ ਜੀਵਨ ਵੱਲ ਮੋੜ ਲੈ ਸਕਣਗੇ।
ਉਨ੍ਹਾਂ ਕਿਹਾ ਕਿ ਆਧੁਨਿਕ ਯੁੱਗ ਵਿੱਚ ਤੰਦਰੁਸਤੀ ਹੀ ਸਭ ਤੋਂ ਵੱਡਾ ਧਨ ਹੈ ਅਤੇ ਸਰਕਾਰ ਇਸ ਧਨ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਓਪਨ ਜ਼ਿੰਮਾ ਰਾਹੀਂ ਨੌਜਵਾਨਾਂ ਨੂੰ ਰੋਜ਼ਾਨਾ ਵਰਜ਼ਿਸ਼ ਕਰਨ ਲਈ ਪ੍ਰੇਰਿਤ ਕੀਤਾ ਜਾਵੇਗਾ, ਜਿਸ ਨਾਲ ਨਾ ਕੇਵਲ ਸਰੀਰਕ ਤੰਦਰੁਸਤੀ, ਸਗੋਂ ਮਾਨਸਿਕ ਤੰਦਰੁਸਤੀ ਵੀ ਸੁਧਰੇਗੀ।
ਇਸ ਮੌਕੇ ਹਲਕੇ ਦੇ ਵਿਧਾਇਕ ਡਾ. ਚਰਨਜੀਤ ਸਿੰਘ ਚੰਨੀ ਨੇ ਆਪਣੀ ਖੁਸ਼ੀ ਜਾਹਿਰ ਕਰਦਿਆਂ ਕਿਹਾ ਕਿ ਮਲਵਿੰਦਰ ਸਿੰਘ ਕੰਗ ਜੋ ਵਾਅਦਾ ਕਰਦੇ ਹਨ, ਉਸ ਨੂੰ ਨਿਭਾਉਂਦੇ ਵੀ ਹਨ। ਉਨ੍ਹਾਂ ਕਿਹਾ ਕਿ ਭਵਿੱਖ ਵਿੱਚ ਹਲਕੇ ਦੇ ਵਿਕਾਸ ਕਾਰਜ ਪਹਿਲ ਦੇ ਅਧਾਰ ਤੇ ਕਰਵਾਏ ਜਾਣਗੇ।
ਇਸ ਮੌਕੇ ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਐਨਪੀ ਰਾਣਾ, ਬੀਰਦਵਿੰਦਰ ਸਿੰਘ, ਜਗਤਾਰ ਸਿੰਘ ਘੜੂੰਆਂ, ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ, ਸਥਾਨਕ ਨੌਜਵਾਨਾ ਅਤੇ ਹੋਰ ਪਤਵੰਤੇ ਸੱਜਣਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ।