ਐਮ. ਪੀ ਮਨੀਸ਼ ਤਿਵਾੜੀ ਵੱਲੋਂ ਨਵਾਂਸ਼ਹਿਰ ਵਿਖੇ ਬਣ ਰਹੇ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ

Sorry, this news is not available in your requested language. Please see here.

ਕਿਹਾ, 31 ਅਕਤੂਬਰ ਤੱਕ ਬਣ ਜਾਵੇਗੀ ਇਮਾਰਤ, ਇਕ ਨਵੰਬਰ ਨੂੰ ਸ਼ੁਰੂ ਹੋ ਜਾਵੇਗਾ ਕੰਮ
ਨਵਾਂਸ਼ਹਿਰ, 19 ਸਤੰਬਰ :
ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਅੱਜ ਨਵਾਂਸ਼ਹਿਰ ਵਿਖੇ ਬਣ ਰਹੇ ਨਵੇਂ ਪਾਸਪੋਰਟ ਸੇਵਾ ਕੇਂਦਰ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਉਨਾਂ ਨਾਲ ਜਲੰਧਰ ਦੇ ਰਿਜਨਲ ਪਾਸਪੋਰਟ ਅਫ਼ਸਰ ਰਾਜ ਕੁਮਾਰ ਬਾਲੀ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਐਮ. ਪੀ ਤਿਵਾੜੀ ਨੇ ਕਿਹਾ ਕਿ ਇਸ ਪਾਸਪੋਰਟ ਸੇਵਾ ਕੇਂਦਰ ਦੇ ਬਣਨ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ। ਉਨਾਂ ਕਿਹਾ ਕਿ ਨਵਾਂਸ਼ਹਿਰ ਵਿਚ ਪਾਸਪੋਰਟ ਸੇਵਾ ਕੇਂਦਰ ਨਾ ਹੋਣ ਕਾਰਨ ਜ਼ਿਲੇ ਦੇ ਲੋਕਾਂ ਨੂੰ ਪਾਸਪੋਰਟ ਬਣਵਾਉਣ ਜਾਂ ਨਵਿਆਉਣ ਵਾਸਤੇ ਜਲੰਧਰ ਜਾਣਾ ਪੈਂਦਾ ਸੀ ਅਤੇ ਆਉਣ-ਜਾਣ ਦੌਰਾਨ ਉਨਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ। ਉਨਾਂ ਕਿਹਾ ਕਿ ਜ਼ਿਲਾ ਵਾਸੀਆਂ ਦੀ ਇਸ ਮੁਸਕਲ ਨੂੰ ਦੇਖਦਿਆਂ ਉਨਾਂ ਵਿਦੇਸ਼ ਮੰਤਰੀ ਜੈ ਸ਼ੰਕਰ ਪ੍ਰਸ਼ਾਦ ਨੂੰ ਇਥੇ ਰੂਪਨਗਰ ਵਾਂਗ ਪਾਸਪੋਰਟ ਸੇਵਾ ਕੇਂਦਰ ਸਥਾਪਿਤ ਕਰਨ ਦੀ ਅਪੀਲ ਕੀਤੀ ਸੀ, ਜਿਸ ’ਤੇ ਵਿਦੇਸ਼ ਮੰਤਰਾਲੇ ਵੱਲੋਂ ਮੁੱਖ ਡਾਕ ਘਰ ਨਵਾਂਸ਼ਹਿਰ ਵਿਖੇ ਇਹ ਕੇਂਦਰ ਸਥਾਪਿਤ ਕਰਨ ਨੂੰ ਮਨਜ਼ੂਰੀ ਦਿੱਤੀ ਗਈ। ਉਨਾਂ ਕਿਹਾ ਕਿ ਪਾਸਪੋਰਟ ਸੇਵਾ ਕੇਂਦਰ ਦੀ ਇਮਾਰਤ 31 ਅਕਤੂਬਰ ਤੱਕ ਬਣ ਕੇ ਤਿਆਰ ਹੋ ਜਾਵੇਗੀ ਅਤੇ 1 ਨਵੰਬਰ ਨੂੰ ਪੰਜਾਬ ਦਿਵਸ ਵਾਲੇ ਦਿਨ ਤੋਂ ਇਥੇ ਕੰਮ ਸ਼ੁਰੂ ਹੋ ਜਾਵੇਗਾ।
ਇਸ ਮੌਕੇ ਜ਼ਿਲਾ ਯੋਜਨਾ ਕਮੇਟੀ ਦੇ ਚੇਅਰਮੈਨ ਸਤਵੀਰ ਸਿੰਘ ਪੱਲੀ ਝਿੱਕੀ, ਪੰਜਾਬ ਲਾਰਜ ਸਕੇਲ ਇੰਡਸਟਰੀਅਲ ਵਿਕਾਸ ਬੋਰਡ ਦੇ ਚੇਅਰਮੈਨ ਪਵਨ ਦੀਵਾਨ, ਨਗਰ ਕੌਂਸਲ ਨਵਾਂਸ਼ਹਿਰ ਦੇ ਪ੍ਰਧਾਨ ਸਚਿਨ ਦੀਵਾਨ, ਐਮ. ਸੀ ਕੁਲਵੰਤ ਕੌਰ, ਪਰਵੀਨ ਭਾਟੀਆ, ਤਜਿੰਦਰ ਕੌਰ, ਜਸਵਿੰਦਰ ਕੌਰ ਬਡਵਾਲ ਤੇ ਬਲਵਿੰਦਰ ਕੁਮਾਰ ਭੂੰਬਲਾ, ਯੂਥ ਆਗੂ ਜੈਦੀਪ ਜਾਂਗੜਾ, ਕਰਨ ਦੀਵਾਨ, ਡਾ. ਗੁਰਮਿੰਦਰ ਬਡਵਾਲ, ਦੀਪੂ ਜਾਂਗੜਾ, ਅਸ਼ਵਨੀ ਜੋਸ਼ੀ ਤੇ ਹੋਰ ਸ਼ਖਸੀਅਤਾਂ ਹਾਜ਼ਰ ਸਨ।