ਐਸਡੀਐਮ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ *ਸਬੰਧਤ ਧਿਰਾਂ ਦੀਆਂ ਮੁਸ਼ਕਲਾਂ ਸੁਣੀਆਂ

ਐਸਡੀਐਮ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ *ਸਬੰਧਤ ਧਿਰਾਂ ਦੀਆਂ ਮੁਸ਼ਕਲਾਂ ਸੁਣੀਆਂ
ਐਸਡੀਐਮ ਵੱਲੋਂ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ *ਸਬੰਧਤ ਧਿਰਾਂ ਦੀਆਂ ਮੁਸ਼ਕਲਾਂ ਸੁਣੀਆਂ

Sorry, this news is not available in your requested language. Please see here.

ਤਪਾ, 20 ਅਪਰੈਲ
ਹਾੜੀ ਦੀ ਮੁੱਖ ਫਸਲ ਕਣਕ ਦੀ ਚੱਲ ਰਹੀ ਖਰੀਦ ਪ੍ਰਕਿਰਿਆ ਅਤੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਮਾਰਕੀਟ ਕਮੇਟੀ ਦਫਤਰ ਤਪਾ ਵਿਖੇ ਉਪ ਮੰਡਲ ਮੈਜਿਸਟ੍ਰੇਟ ਤਪਾ ਸ੍ਰੀ ਵਰਜੀਤ ਵਾਲੀਆ ਵੱਲੋਂ ਵੱਖ ਵੱਖ ਧਿਰਾਂ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਤਪਾ ਅਮਰਜੀਤ ਸਿੰਘ ਧਾਲੀਵਾਲ ਵੀ ਹਾਜ਼ਰ ਸਨ।
ਇਸ ਮੌਕੇ ਐਸਡੀਐਮ ਵਾਲੀਆ ਨੇ ਆਖਿਆ ਕਿ ਕਣਕ ਦੀ ਖਰੀਦ ਢੁਕਵੇਂ ਸਮੇਂ ਅੰਦਰ ਹੋਵੇ ਅਤੇ ਕਿਸਾਨਾਂ ਤੇ ਹੋਰ ਧਿਰਾਂ ਨੂੰ ਮੁਸ਼ਕਲ ਪੇਸ਼ ਨਾ ਆਵੇ, ਇਸ ਵਾਸਤੇ ਪੂਰੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨਾਂ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ, ਮੰਡੀ ਬੋਰਡ ਦੇ ਅਧਿਕਾਰੀਆਂ, ਕਿਸਾਨਾਂ ਤੇ ਆੜਤੀ ਧਿਰਾਂ ਦੇ ਨੁਮਾਇੰਦਿਆਂ ਨਾਲ ਗੱਲਬਾਤ ਕਰ ਕੇ ਮੁੁਸ਼ਕਲਾਂ ਜਾਣੀਆਂ ਅਤੇ ਉਨਾਂ ਦੇ ਹੱਲ ਲਈ ਸੁਝਾਅ ਲਏ।
ਉਨਾਂ ਕਿਹਾ ਕਿ ਕਰੋਨਾ ਮਹਾਮਾਰੀ ਦੇ ਕੇਸ ਵੀ ਤੇਜ਼ੀ ਨਾਲ ਵਧ ਰਹੇ ਹਨ। ਇਸ ਦੇ ਮੱਦੇਨਜ਼ਰ ਵੀ ਸੁਰੱਖਿਆ ਇਹਤਿਆਤਾਂ ਦਾ ਪੂਰਾ ਖਿਆਲ ਰੱਖਿਆ ਜਾਵੇ ਤਾਂ ਜੋ ਜ਼ਿਲਾ ਵਾਸੀਆਂ ਦਾ ਇਸ ਮਹਾਮਾਰੀ ਤੋਂ ਬਚਾਅ ਕੀਤਾ ਜਾ ਸਕੇ। ਇਸ ਮੌਕੇ ਐਸਐਮਓ ਤਪਾ ਜਸਬੀਰ ਸਿੰਘ ਔਲਖ ਨੇ ਮੰਡੀਆਂ ਵਿਚ ਟੀਕਾਕਰਨ ਕੈਂਪਾਂ ਤੇ ਕੋਵਿਡ ਦੀ ਸਥਿਤੀ ਬਾਰੇ ਦੱਸਿਆ।