ਖਰੀਦ ਪ੍ਰਕਿਰਿਆ ਨਿਰਵਿਘਨ ਜਾਰੀ
ਐਸ ਏ ਐਸ ਨਗਰ, 19 ਅਪਰੈਲ , 2021
ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਦੇ ਨਾਲ ਨਾਲ ਨਿਰਵਿਘਨ ਖ਼ਰੀਦ ਪ੍ਰਕਿਰਿਆ ਲਗਾਤਾਰ ਜਾਰੀ ਹੈ ਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਰੀਬ 74,843 ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿੱਚੋਂ 74,033 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ।
ਇਸ ਦੌਰਾਨ ਪਨਗ੍ਰੇਨ ਨੇ 21,815, ਪਨਸਪ ਨੇ 18,388, ਵੇਅਰ ਹਾਊਸ ਨੇ 8,731, ਮਾਰਕਫੈੱਡ ਨੇ 17,016 ਮੀਟ੍ਰਿਕ ਟਨ, ਐਫ. ਸੀ. ਆਈ. ਨੇ 7,783 ਅਤੇ ਵਪਾਰੀਆਂ ਨੇ 300 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਹੈ।
ਐਸ.ਏ.ਐਸ. ਨਗਰ ਜ਼ਿਲ੍ਹੇ ਵਿਚਲੀਆਂ 25 ਮੰਡੀਆਂ ਵਿੱਚ 01 ਲੱਖ 23 ਹਜ਼ਾਰ ਮੀਟ੍ਰਿਕ ਟਨ ਤੋਂ ਵੱਧ ਕਣਕ ਦੀ ਆਮਦ ਦੀ ਹੋਣ ਦੀ ਸੰਭਾਵਨਾ ਹੈ।
ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੇਨੂੰ ਬਾਲਾ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕੋਰੋਨਾ ਦੇ ਕੇਸਾਂ ਦੇ ਮੱਦੇਨਜ਼ਰ ਮੰਡੀਆਂ ਵਿੱਚ ਕੋਰੋਨਾ ਤੋਂ ਬਚਾਅ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਕਣਕ ਦੀ ਖ਼ਰੀਦ ਸਬੰਧੀ ਮੰਡੀਆਂ ਵਿੱਚ ਆਉਣ ਵਾਲੇ ਵਿਅਕਤੀਆਂ ਨੂੰ ਕੋਰੋਨਾ ਤੋਂ ਬਚਾਇਆ ਜਾ ਸਕੇ। ਦੱਸਣਯੋਗ ਹੈ ਕਿ ਮੰਡੀਆਂ ਵਿੱਚ ਹੱਥ ਧੋਣ, ਮਾਸਕ ਅਤੇ ਸਾਫ਼ ਸਫ਼ਾਈ ਦਾ ਉਚੇਚਾ ਪ੍ਰਬੰਧ ਹੈ।
ਵਰਣਨਯੋਗ ਹੈ ਕਿ ਮੰਡੀਆਂ ਵਿੱਚ ਆਉਣ ਵਾਲੇ ਜਾਂ ਖ਼ਰੀਦ ਨਾਲ ਸਬੰਧਤ ਹਰ ਵਿਅਕਤੀ ਨੂੰ ਲਾਊਡ ਸਪੀਕਰ ਰਾਹੀਂ ਲਗਾਤਾਰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਕੋਰੋਨਾ ਤੋਂ ਬਚਾਅ ਸਬੰਧੀ ਸਾਰੀਆਂ ਸਾਵਧਾਨੀਆਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤਾਂ ਜੋ ਉਨ੍ਹਾਂ ਦਾ ਖੁਦ ਦਾ ਵੀ ਕੋਰੋਨਾ ਤੋਂ ਬਚਾਅ ਹੋ ਸਕੇ ਤੇ ਕੋਰੋਨਾ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ ਅਤੇ ਨਾਲ ਹੀ ਕਣਕ ਦੀ ਖ਼ਰੀਦ ਨੂੰ ਸੁਚੱਜੇ ਢੰਗ ਨਾਲ ਨੇਪਰੇ ਚੜ੍ਹਾਇਆ ਜਾ ਸਕੇ।

हिंदी






