ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਕੀਤਾ ਨਿਰੀਖਣ, ਮਰੀਜ਼ਾਂ ਤੋਂ ਲਈ ਫੀਡਬੈਕ
ਰੂਪਨਗਰ, 19 ਜੂਨ 2025
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਮੁਫ਼ਤ ਤੇ ਮਿਆਰੀ ਸਿਹਤ ਸੇਵਾਵਾਂ ਉਨ੍ਹਾਂ ਦੇ ਘਰਾਂ ਤੱਕ ਪੁੱਜਦਾ ਕਰਨ ਲਈ ਖੋਲ੍ਹੇ ਗਏ ਆਮ ਆਦਮੀ ਕਲੀਨਿਕ ਵਲੋਂ ਦਿੱਤੀਆਂ ਜਾ ਰਹੀਆਂ ਸੇਵਾਵਾਂ ਦਾ ਨਿਰੀਖਣ ਕਰਨ ਲਈ ਐਸ.ਡੀ.ਐਮ ਰੂਪਨਗਰ ਡਾ. ਸੰਜੀਵ ਕੁਮਾਰ ਨੇ ਰੂਪਨਗਰ ਦੇ ਪਿੰਡ ਕੋਟਲਾ ਤੇ ਮਲਹੋਤਰਾ ਕਲੋਨੀ ਵਿਖੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਦੌਰਾ ਕੀਤਾ।
ਇਸ ਮੌਕੇ ਉਨ੍ਹਾਂ ਉੱਥੇ ਮੌਜੂਦ ਲੋਕਾਂ ਨਾਲ ਵੀ ਗੱਲਬਾਤ ਕੀਤੀ ਉਨ੍ਹਾਂ ਕਿਹਾ ਕਿ ਜੇਕਰ ਸੇਵਾਵਾਂ ਲੈਣ ਵਿੱਚ ਕਿਸੇ ਪ੍ਰਕਾਰ ਦੀ ਦਿੱਕਤ ਆਉਂਦੀ ਹੈ ਤਾਂ ਉਨ੍ਹਾਂ ਦੇ ਧਿਆਨ ਚ ਲਿਆਉਣ ਅਤੇ ਸੇਵਾਵਾਂ ਨੂੰ ਹੋਰ ਬਿਹਤਰ ਕਰਨ ਲਈ ਉਨ੍ਹਾਂ ਤੋਂ ਸੁਝਾਅ ਵੀ ਮੰਗੇ। ਇਸ ਤੋਂ ਇਲਾਵਾ ਉਨ੍ਹਾਂ ਹੋਰ ਜਿਆਦਾ ਫੀਡਬੈਕ ਲੈਣ ਲਈ ਅੱਜ ਦੇ ਦਿਨ ਵਿੱਚ ਰਜਿਸਟਰਡ ਹੋਏ ਮਰੀਜ਼ਾ ਦੇ ਫੋਨ ਨੰਬਰ ਲੈਂਦਿਆਂ ਉਨ੍ਹਾਂ ਨਾਲ ਫੋਨ ਤੇ ਗੱਲਬਾਤ ਕੀਤੀ ਤੇ ਸੇਵਾਵਾਂ ਦਾ ਬਿਹਤਰ ਢੰਗ ਨਾਲ ਨਿਰੀਖਣ ਕੀਤਾ।
ਇਸ ਮੌਕੇ ਉਨ੍ਹਾਂ ਕਲੀਨਿਕ ਵਿਚ ਪਈਆਂ ਦਵਾਈਆਂ ਦੇ ਸਟਾਕ ਦੀ ਚੈਕਿੰਗ ਅਤੇ ਹਦਾਇਤ ਕੀਤੀ ਕਿ ਜੋ ਮੁੱਢਲੀਆਂ ਸਹੂਲਤਾਂ ਲਈ ਦਵਾਈਆਂ ਨਹੀਂ ਹਨ ਉਨ੍ਹਾਂ ਦਾ ਜਲਦ ਸਟਾਕ ਮੰਗਵਾਇਆ ਜਾਵੇ ਤਾਂ ਮਰੀਜ਼ ਨੂੰ ਕਿਸੇ ਵੀ ਤਰ੍ਹਾਂ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਡਾ. ਸੰਜੀਵ ਕੁਮਾਰ ਨੇ ਕਲੀਨਿਕ ਦੇ ਸਟਾਫ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਅਗਲੇ ਦੌਰੇ ਤੋਂ ਪਹਿਲਾਂ ਜੋ ਵੀ ਕਮੀਆਂ ਪੇਸ਼ੀਆਂ ਹਨ, ਉਨ੍ਹਾਂ ਨੂੰ ਦੂਰ ਕਰ ਦਿੱਤਾ ਜਾਣਾ ਚਾਹੀਦਾ ਹੈ ਤਾਂ ਜੋ ਇਲਾਜ਼ ਕਰਵਾਉਣ ਆਏ ਮਰੀਜ਼ਾ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

हिंदी






