ਔਰਤਾਂ ਲਈ ਸਿਹਤ, ਸਫਾਈ ਅਤੇ ਜਾਗਰੂਕਤਾ ਦਾ ਜ਼ਿਲ੍ਹਾ ਪੱਧਰੀ ਕੈਂਪ 10 ਜਨਵਰੀ 2025 ਨੂੰ ਲਗੇਗਾ

Sorry, this news is not available in your requested language. Please see here.

ਕੈੰਪ ਵਿੱਚ ਔਰਤਾਂ ਨੂੰ ਫ੍ਰੀ ਹੈਲਥ ਚੈਕ ਅੱਪ , ਲੜਕੀਆਂ ਨੂੰ ਰੋਜਗਾਰ ਦੇ ਮੌਕੇ ਅਤੇ ਔਰਤਾਂ ਲਈ ਵੱਖ ਵੱਖ ਸਰਕਾਰੀ ਵਿਭਾਗਾਂ ਵੱਲੋਂ ਚੱਲ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ

ਫਾਜ਼ਿਲਕਾ 6 ਜਨਵਰੀ 2025

ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਸਰਕਾਰ  ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਦੇ ਦਿਸ਼ਾ ਨਿਰਦੇਸ਼ਾਂ ਨਾਲ ਪੰਜਾਬ ਰਾਜ ਦੀਆਂ ਔਰਤਾਂ ਨੂੰ ਸਿਹਤ ਪੇਖੋ ਤੰਦਰੁਸਤ ਰੱਖਣ ਲਈ ਵਿਭਾਗ ਵੱਲੋਂ ਜਿਲ੍ਹੇ ਪੱਧਰ ਤੇ ਔਰਤਾਂ ਲਈ ਸਿਹਤ ਸਫਾਈ ਅਤੇ ਜਾਗਰੂਕਤਾ ਦੇ ਕੈਂਪ ਆਯੋਜਿਤ ਕੀਤੇ ਜਾ ਰਹੇ ਹਨ। ਜ਼ਿਲ੍ਹਾ ਫਾਜ਼ਿਲਕਾ ਦੀਆਂ ਔਰਤਾਂ / ਲੜਕੀਆਂ ਲਈ ਇਹ ਕੈੰਪ ਜਿਲ੍ਹਾ ਪੱਧਰ ਤੇ ਡਿਪਟੀ ਕਮਿਸ਼ਨਰ, ਫਾਜ਼ਿਲਕਾ ਸ਼੍ਰੀਮਤੀ ਅਮਰਪ੍ਰੀਤ ਕੌਰ ਸੰਧੂ ਦੀ ਰਹਿਨੁਮਾਈ ਹੇਠ ਜਿਲ੍ਹਾ ਪ੍ਰੋਗਰਾਮ ਦਫਤਰ, ਫਾਜਿਲਕਾ ਵੱਲੋਂ ਫਾਜਿਲਕਾ ਦੇ ਸ਼ਾਹ ਪੈਲੇਸ ਵਿਖੇ ਮਿਤੀ 10 ਜਨਵਰੀ 2025 ਨੂੰ ਸਮਾਂ ਸਵੇਰੇ 11 ਵਜੇ ਆਯੋਜਿਤ ਕੀਤਾ ਜਾ ਰਿਹਾ

ਇਸ ਸਬੰਧੀ ਵਧੇਰੀ ਜਾਣਕਾਰੀ ਦਿੰਦੇ ਹੋਏ  ਜਿਲ੍ਹਾ ਪ੍ਰੋਗਰਾਮ ਅਫਸਰ ਸ਼੍ਰੀਮਤੀ ਨਵਦੀਪ ਕੌਰ ਨੇ ਦੱਸਿਆ ਕਿ ਇਸ ਕੈੰਪ ਮੌਕੇ ਸਿਹਤ ਵਿਭਾਗ ਵੱਲੋਂ ਔਰਤਾਂ ਦੇ ਹੈਲਥ ਚੈੱਕਅਪ ਜਿਵੇਂ ਕਿ ਕੈਂਸਰ ਸਕਰੀਨਿੰਗ ਲਈ ਮਾਹਰ ਟੀਮ  ਨੂੰ ਕੈਂਪ ਵਿੱਚ ਤੈਨਾਤ ਕੀਤਾ ਜਾਵੇਗਾ ਅਤੇ ਬਲੱਡ ਪ੍ਰੈਸ਼ਰ, ਸ਼ੂਗਰ ਦੇ ਟੈਸਟ, ਫ੍ਰੀ ਅਨੀਮੀਆ ਚੈੱਕਅਪ ਤੇ ਹੋਰ ਲੋੜੀਂਦੇ ਚੈਕਅੱਪ ਅਤੇ ਟੈਸਟ ਮੁਫਤ ਕਰਵਾਉਣ ਲਈ ਪ੍ਰਬੰਧ ਕਰਨਗੇ ਤੇ ਨਾਲ ਹੀ ਆਯੁਸ਼ਮਾਨ ਕਾਰਡ ਬਨਾਉਣ ਦੀ ਸੁਵਿਧਾ ਫ੍ਰੀ ਦਿੱਤੀ ਜਾਵੇਗੀ। ਪੈਨਸ਼ਨ ਦਫਤਰ ਵੱਲੋਂ ਔਰਤਾਂ ਦੇ ਬੁਢਾਪਾ ਅਤੇ ਵਿਧਵਾ ਪੈਨਸ਼ਨ ਆਦਿ ਦੇ ਫਾਰਮ ਮੌਕੇ ਤੇ ਭਰੇ ਜਾਣਗੇ।

ਜਿਲ੍ਹਾ ਰੋਜਗਾਰ ਦਫ਼ਤਰ ਵੱਲੋਂ ਲੜਕੀਆਂ ਨੂੰ ਰੋਜਗਾਰ ਪ੍ਰਦਾਨ ਕਰਨ ਲਈ ਵੱਖ ਵੱਖ ਕੰਪਨੀਆਂ ਨੂੰ ਸਦਾ ਦਿਤਾ ਗਿਆ , ਜੋ ਇੰਟਰਵੀਉ ਲੈੰਦੇ ਹੋਏ ਮੌਕੇ ਤੇ ਹੀ ਯੋਗ ਉਮੀਦਞਾਰਾਂ  ਨੂੰ ਨਿਯੁਕਤੀ ਪੱਤਰ ਦਿੱਤੇ ਜਾਣਗੇ। ਜਿਲ੍ਹਾ ਭਲਾਈ ਦਫਤਰ , ਫਾਜਿਲਕਾ ਵੱਲੋਂ ਸ਼ਗਨ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਸੈੰਕਸ਼ਨ ਪੱਤਰ ਵੰਡੇ ਜਾਣਗੇ ਅਤੇ ਉਹਨਾਂ ਦੇ ਵਿਭਾਗ ਵੱਲੋਂ ਔਰਤਾਂ ਲਈ ਚਲਾਈ ਜਾ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ।ਇਸ ਤੋਂ ਇਲਾਵਾ ਵੱਖ ਵੱਖ ਵਿਭਾਗ ਜਿੰਵੇ ਕਿ ਜਿਲ੍ਹਾ ਪ੍ਰੋਗਰਾਮ ਦਫਤਰ, ਪੇੰਡੂ ਵਿਕਾਸ ਵਿਭਾਗ ਦੇ ਸੈਲਫ ਹੈਲਪ ਗਰੂਪ , ਸਖੀ ਵਨ ਸਟਾਪ ਸੈੰਟਰ, ਬਾਲ ਸੁਰੱਖਿਆ ਯੂਨਿਟ ਆਦਿ ਹੋਰ ਵਿਭਾਗਾਂ ਵੱਲੋਂ ਔਰਤਾਂ / ਲੜੀਆਂ ਲਈ ਚੱਲ ਰਹੀਆਂ ਸਕੀਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ । ਇਸ ਲਈ ਜਿਲ੍ਹਾ ਫਾਜਲਕਾ ਦੀਆਂ ਹਰ ਵਰਗ ਦੀਆਂ ਔਰਤਾਂ / ਲੜਕੀਆਂ ਨੂੰ ਇਸ ਕੈੰਪ ਵਿੱਚ ਆਉਣ ਦਾ ਖੁਲ੍ਹਾ ਸੱਦਾ ਦਿਤਾ ਜਾਂਦਾ ਹੈ।