Monday, December 1, 2025
Home Agriculture ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਖਾਦ ਉਪਲਬਧ ਕਰਵਾਈ ਜਾਵੇਗੀ –...

ਕਣਕ ਦੀ ਬਿਜਾਈ ਲਈ ਲੋੜ ਮੁਤਾਬਕ ਡੀ.ਏ.ਪੀ. ਖਾਦ ਉਪਲਬਧ ਕਰਵਾਈ ਜਾਵੇਗੀ – ਮੁੱਖ ਖੇਤੀਬਾੜੀ ਅਫ਼ਸਰ

Sorry, this news is not available in your requested language. Please see here.

ਜ਼ਿਲ੍ਹੇ ਵਿੱਚ ਕਰੀਬ 2 ਲੱਖ 2 ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ, ਸਰੋਂ ਤੇ ਸਬਜ਼ੀਆਂ ਆਦਿ ਦੀ ਬਿਜਾਈ ਲਈ ਲਗਭਗ 5 ਲੱਖ 12 ਹਜ਼ਾਰ ਬੈਗ ਡੀ.ਏ.ਪੀ. ਦੀ ਮੰਗ, ਹੁਣ ਤੱਕ 4 ਲੱਖ 40 ਹਜ਼ਾਰ ਬੈਗ ਹੋਏ ਉਪਲਬਧ
ਕਿਸਾਨਾਂ ਨੂੰ ਡੀ.ਏ.ਪੀ. ਦੇ ਨਾਲ ਵਾਧੂ ਸਮਾਨ ਨਹੀਂ ਦੇ ਸਕਣਗੇ ਖਾਦਾਂ ਦੇ ਡੀਲਰ
ਫਿਰੋਜ਼ਪੁਰ, 2 ਨਵੰਬਰ 2024  
ਮੁੱਖ ਖੇਤੀਬਾੜੀ ਅਫ਼ਸਰ ਡਾ. ਜੰਗੀਰ ਸਿੰਘ ਨੇ ਕਿਹਾ ਕਿ ਲੋੜ ਮੁਤਾਬਕ ਡੀ.ਏ.ਪੀ. ਦੀ ਸਪਲਾਈ ਕਿਸਾਨਾਂ ਨੂੰ ਮੁਹੱਈਆ ਕਰਵਾਈ ਜਾਵੇਗੀ ਤਾਂ ਜੋ ਜ਼ਿਲ੍ਹੇ ਦੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਪੇਸ਼ ਨਾ ਆਵੇ ।
ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਕਰੀਬ 2 ਲੱਖ 2 ਹਜ਼ਾਰ ਹੈਕਟੇਅਰ ਰਕਬੇ ਵਿੱਚ ਕਣਕ, ਸਰੋਂ ਤੇ ਸਬਜ਼ੀਆਂ ਆਦਿ ਦੀ ਬਿਜਾਈ ਕੀਤੀ ਜਾਂਦੀ ਹੈ, ਜਿਸ ਲਈ ਕਰੀਬ ਜ਼ਿਲ੍ਹੇ ਵਿੱਚ ਲਗਭਗ 5 ਲੱਖ 12 ਬੈਗ ਡੀ.ਏ.ਪੀ. ਦੀ ਮੰਗ ਹੈ ਤੇ ਹੁਣ ਤੱਕ ਜ਼ਿਲ੍ਹੇ ਵਿੱਚ 4 ਲੱਖ 40 ਹਜ਼ਾਰ ਬੈਗ ਡੀ.ਏ.ਪੀ. ਪੁੱਜ ਚੁੱਕੀ ਹੈ, ਬਾਕੀ ਰਹਿੰਦੀ ਡੀ.ਏ.ਪੀ. ਖਾਦ ਦੀ ਜਲਦ ਸਪਲਾਈ ਵੀ ਪੁੱਜ ਜਾਵੇਗੀ। ਉਨ੍ਹਾਂ ਦੱਸਿਆ ਕਿ ਡੀਏਪੀ ਦੀ ਕੁਲ ਮੰਗ ਦਾ 60 ਫੀਸਦੀ ਸਹਿਕਾਰੀ ਸਭਾਵਾਂ ਕੋਲ ਜਾਵੇਗਾ ਅਤੇ 40 ਫੀਸਦੀ ਪ੍ਰਾਈਵੇਟ ਡੀਲਰਾਂ ਨੂੰ ਦਿੱਤੀ ਜਾਵੇਗੀ।
ਉਨ੍ਹਾਂ ਨੇ ਖਾਦ ਏਜੰਸੀਆਂ ਦੇ ਮਾਲਕਾਂ / ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਕਿਸਾਨਾਂ ਨੂੰ ਡੀ.ਏ.ਪੀ. ਖਾਦ ਦੇ ਨਾਲ ਕੋਈ ਹੋਰ ਵਾਧੂ ਸਮਾਨ ਜਾਂ ਦਵਾਈਆਂ ਆਦਿ ਖਰੀਦਣ ਲਈ ਮਜਬੂਰ ਨਾ ਕੀਤਾ ਜਾਵੇ। ਜੇਕਰ ਕੋਈ ਵਿਕ੍ਰੇਤਾਵਾਂ ਵਾਧੂ ਸਮਾਨ ਜਾਂ ਦਵਾਈਆਂ ਖਰੀਦਣ ਲਈ ਮਜਬੂਰ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ।
ਉਨ੍ਹਾਂ  ਦੱਸਿਆ ਕਿ ਡੀ.ਏ.ਪੀ. ਖਾਦ ਤੋਂ ਇਲਾਵਾ ਜ਼ਿਲੇ ਅੰਦਰ ਟੀ.ਐਸ.ਪੀ, ਐਨ.ਪੀ.ਕੇ, ਸਿੰਗਲ ਸੁਪਰ ਫਾਸਫੇਟ ਖਾਦ ਵੀ ਉਪਲੱਬਧ ਹੈ ਜਿਸਦੀ ਵਰਤੋਂ ਕਰਕੇ ਕਿਸਾਨ ਕਣਕ ਦੀ ਬਿਜਾਈ ਕਰ ਸਕਦੇ ਹਨ।