ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਵੱਖ-ਵੱਖ ਮੁਆਵਜ਼ਾ ਸਕੀਮਾਂ ਸਬੰਧੀ ਵੈਬੀਨਾਰ

Sorry, this news is not available in your requested language. Please see here.

ਨਵਾਂਸ਼ਹਿਰ, 27 ਅਪ੍ਰੈਲ :
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੁਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਅਜੈ ਤਿਵਾੜੀ ਤੇ ਮੈਂਬਰ ਸਕੱਤਰ ਅਰੁਨ ਗੁਪਤਾ ਅਤੇ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਦੇ ਚੇਅਰਮੈਨ ਕੰਵਲਜੀਤ ਸਿੰਘ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਹਰਪ੍ਰੀਤ ਕੌਰ ਦੀ ਅਗਵਾਈ ਹੇਠ ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ 2017, ਨਾਲਸਾ ਵਿਕਟਮ ਕੰਪਨਸੇਸ਼ਨ ਸਕੀਮ, ਵਿਕਟਮ ਆਫ ਐਸਿਡ ਅਟੈਕ ਸਕੀਮ 2016 ਅਤੇ ਪੰਜਾਬ ਦਿਵਿਆਂਗ ਸ਼ਕਤੀਕਰਨ ਯੋਜਨਾ ਸਕੀਮ 2021 ਸਬੰਧੀ ਪੈਨਲ ਦੇ ਵਕੀਲਾਂ ਦਾ ਵੈਬੀਨਾਰ ਕਰਵਾਇਆ ਗਿਆ। ਇਸ ਮੌਕੇ ਸੁਰੇਸ਼ ਕਟਾਰੀਆ ਨੇ ਪੈਨਲ ਦੇ ਵਕੀਲਾਂ ਨੂੰ ਉਪਰੋਕਤ ਵਿਸ਼ਿਆਂ ਸਬੰਧੀ ਜਾਗਰੂਕ ਕੀਤਾ ਗਿਆ। ਤਵਿੰਦਰ ਸਿੰਘ ਵੱਲੋਂ ਸਾਰੇ ਵਕੀਲਾਂ ਦਾ ਇਸ ਵਿਸ਼ੇਸ਼ ਵੈਬੀਨਾਰ ਵਿਚ ਸ਼ਿਰਕਤ ਕਰਨ ਲਈ ਧੰਨਵਾਦ ਕੀਤਾ ਗਿਆ ਅਤੇ ਦੱਸਿਆ ਗਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਕੀਮਾਂ ਬਾਰੇ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਅਤੇ ਟੋਲ ਫਰੀ ਨੰਬਰ 1968 ਬਾਰੇ ਵੀ ਜਾਗਰੂਕਤਾ ਫੈਲਾਈ ਜਾਵੇ।