ਮਰੀਜਾਂ ਨੂੰ ਲੋੜੀਂਦੀਆਂ ਮੁਹੱਈਆ ਕਰਵਾਈਆਂ ਜਾਣ ਸਿਹਤ ਸੇਵਾਵਾਂ -ਸਿਵਲ ਸਰਜਨ
ਫਾਜ਼ਿਲਕਾ 18 ਸਤੰਬਰ 2024
ਕਾਰਜਕਾਰੀ ਸਿਵਲ ਸਰਜਨ ਡਾ ਐਡੀਸਨ ਐਰਿਕ ਨੇ ਆਮ ਆਦਮੀ ਕਲੀਨੀਕ ਖਾਟਵਾਂ ਦਾ ਅਚਨਚੇਤ ਦੌਰਾ ਕੀਤਾ|ਉਨ੍ਹਾਂ ਮਰੀਜਾਂ ਨੂੰ ਮੁਹੱਈਆ ਕਰਵਾਈਆ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜਾ ਲਿਆ ਅਤੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸਿਹਤ ਸਹੂਲਤਾ ਸਬੰਧੀ ਕੋਈ ਪ੍ਰੇਸ਼ਾਨੀ ਨਾ ਆਉਣ ਦਿੱਤੀ ਜਾਵੇ|
ਕਾਰਜਕਾਰੀ ਸਿਵਲ ਸਰਜਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲੀਅਤ ਨੂੰ ਵੇਖਦਿਆਂ ਪਿੰਡਾਂ ਵਿਖੇ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਜਿਨ੍ਹਾਂ ਤੋਂ ਅਨੇਕਾਂ ਲੋਕ ਲਾਹਾ ਹਾਸਲ ਕਰ ਰਹੇ ਹਨ| ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਸੁਖਾਵੇਂ ਮਾਹੌਲ ਵਿਚ ਆਪਣੇ ਘਰਾਂ ਦੇ ਨੇੜੇ ਹੀ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ| ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਅਧਿਕਾਰੀ ਤੇ ਸਟਾਫ ਯਕੀਨੀ ਬਣਾਉਣ ਕਿ ਸਿਹਤ ਸੇਵਾਵਾਂ ਨੂੰ ਲੈ ਕੇ ਕੋਈ ਵੀ ਮਰੀਜ ਖਜਲ ਨਾ ਹੋਵੇ|
ਨਿਰੀਖਣ ਦੌਰਾਨ ਉਨਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਮੂਹ ਸਟਾਫ ਆਮ ਆਦਮੀ ਕਲੀਨਿਕ ਵਿਖੇ ਸਮੇਂ ਸਿਰ ਡਿਊਟੀ ਤੇ ਹਾਜ਼ਰ ਹੋ ਕੇ ਮਰੀਜ਼ਾਂ ਨੂੰ ਲੋੜੀਦੀਆ ਸਿਹਤ ਸਹੂਲਤਾਂ ਪ੍ਰਦਾਨ ਕਰਨ| ਉਨ੍ਹਾਂ ਕਿਹਾ ਕਿ ਕਲੀਨਿਕਾਂ ਵਿਖੇ ਚੈਕਅਪ ਕਰਵਾਉਣ ਆਉਣ ਵਾਲੇ ਮਰੀਜਾਂ ਦਾ ਮੁਕੰਮਲ ਰਿਕਾਰਡ ਰੱਖਿਆ ਜਾਵੇ ਅਤੇ ਦਵਾਈਆਂ ਤੇ ਸਿਹਤ ਦੇ ਹੋਰ ਸਾਜੋ-ਸਮਾਨ ਦੀ ਉਪਲਬੱਧਤਾ ਯਕੀਨੀ ਬਣਾਈ ਜਾਵੇ| ਉਨ੍ਹਾਂ ਕਿਹਾ ਕਿ ਮਰੀਜਾਂ ਤੇ ਪਰਿਵਾਰਕ ਮੈਂਬਰਾਂ ਨਾਲ ਵਿਵਹਾਰ ਚੰਗਾ ਵਰਤਿਆ ਜਾਵੇ|
ਇਸ ਮੌਕੇ ਸਿਹਤ ਸਟਾਫ ਮੌਜੂਦ ਸਨ |

हिंदी






