ਕਿਸਾਨ ਖੇਤੀ ਦੀਆਂ ਆਧੁਨਿਕ ਤਕਨੀਕਾਂ ਅਪਣਾ ਕੇ ਵੱਧ ਮੁਨਾਫਾ ਕਮਾ ਸਕਦੇ ਹਨ: ਗੁਰਦੀਪ ਬਾਠ

Sorry, this news is not available in your requested language. Please see here.

— ਹਾੜੀ ਦੀਆਂ ਫਸਲਾਂ ਅਤੇ ਪਰਾਲੀ ਦੇ ਸੁੱਚਜੇ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਜਾਗਰੂਕਤਾ ਕੈਂਪ

— ਪਰਾਲੀ ਦੇ ਸੁਚੱਜੇ ਨਿਬੇੜੇ ਲਈ ਸਕੂਲੀ ਵਿਦਿਆਰਥਣਾਂ ਨੇ ਕਵੀਸ਼ਰੀ ਰਾਹੀਂ ਦਿੱਤਾ ਸੁਨੇਹਾ

ਬਰਨਾਲਾ, 7 ਅਕਤੂਬਰ:

ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਪੰਜਾਬ ਡਾ. ਜਸਵੰਤ ਸਿੰਘ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਆਈ.ਏ.ਐਸ ਦੀ ਅਗਵਾਈ ਹੇਠ ਹਾੜੀ ਦੀਆਂ ਫਸਲਾਂ ਅਤੇ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਸ੍ਰੀ ਗੁਰਦੀਪ ਸਿੰਘ ਬਾਠ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਨੇ ਸ਼ਿਰਕਤ ਕੀਤੀ। ਉਨ੍ਹਾਂ ਕਿਸਾਨਾਂ ਨੂੰ ਆਧੁਨਿਕ ਖੇਤੀ ਅਪਨਾਉਣ ਤੇ ਖੇਤੀਬਾੜੀ ਮਾਹਰਾਂ ਦੀ ਸਲਾਹ ਲੈ ਕੇ ਇੱੱਕ ਖੇਤੀ ਮਾਡਲ ਤਿਆਰ ਕਰਨ ਲਈ ਕਿਹਾ।

ਡਾ. ਜਗਦੀਸ਼ ਸਿੰਘ ਮੁੱਖ ਖੇਤੀਬਾੜੀ ਅਫਸਰ ਬਰਨਾਲਾ ਨੇ ਕਿਸਾਨਾਂ ਨੂੰ ਵਿਭਾਗ ਵਿੱਚ ਚੱਲ ਰਹੀਆਂ ਸਕੀਮਾਂ ਤੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਸਾਰੀਆਂ ਗੱਲਾਂ ਕਿਸਾਨਾਂ ਤੱਕ ਪਹੁੰਚਦੀਆਂ ਕਰਨ ਲਈ ਅਸੀਂ ਹਰ ਹੀਲੇ ਕੋਸ਼ਿਸ਼ ਕਰਾਂਗੇ ਤੇ ਵਿਭਾਗ ਦੀਆਂ ਟੀਮਾਂ ਕਿਸਾਨਾਂ ਤੱਕ ਪੁੱਜਦੀਆਂ ਕਰਾਂਗੇ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ  ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਣ ਪ੍ਰਦੂਸ਼ਿਤ ਹੋੋਵੇਗਾ, ਉੱਥੇ ਪਰਾਲੀ ਦੇ ਧੂੰਏ ਕਾਰਨ ਸਾਹ ਲੈਣ ਵਿੱਚ ਮੁਸ਼ਕਲ ਆਉਣ ‘ਤੇ ਕਈ ਤਰ੍ਹਾਂ ਦੀਆਂ ਬਿਮਾਰੀਆਂ ਮਹਾਮਾਰੀ ਦੇ ਜ਼ਿਆਦਾ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਇਸ ਸਮੇਂ ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦੇ ਕਿਹਾ ਕਿ ਉਹ ਪਰਾਲੀ ਪਬੰਧਨ  ਕਰਕੇ ਵਾਤਾਵਰਣ ਸੰਭਾਲਣ ਵਿੱਚ ਆਪਣਾ ਯੋਗਦਾਨ ਪਾਉਣ ਅਤੇ ਫਸਲੀ ਵਿਭੰਨਤਾ ਨੂੰ ਅਪਨਾੳਂਦੇ ਹੋਏ ਸਬਜ਼ੀਆਂ ਬੀਜਣ ਵੱਲ ਆਪਣਾ ਰੁਝਾਨ ਬਨਾਉਣ ਤੇ ਵਧੀਆ ਆਮਦਨ ਕਮਾਉਣ।ਡਾ. ਨਵਦੀਪ ਸਿੰਘ ਗਿੱਲ  ਖੇਤੀ ਵਿਗਿਆਨੀ ਫਾਰਮ ਸਲਾਹਕਾਰ ਕੇਂਦਰ ਬਰਨਾਲਾ ਨੇ ਕਿਸਾਨ ਵੀਰਾਂ ਨੂੰ ਆਧੁਨਿਕ ਤੇ ਵਿਗਿਆਨਕ ਖੇਤੀ ਕਰਨ ਲਈ ਪ੍ਰੇਰਿਤ ਕੀਤਾ।

ਉਨ੍ਹਾਂ ਨੇ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਸਬਸਿਡੀ ਅਤੇ ਖੇਤੀ ਮਸ਼ੀਨਰੀ ਦੀ ਸਾਂਭ ਸੰਭਾਲ ਬਾਰੇ ਵਿਸਥਾਰ ਵਿੱਚ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਖੇਤੀ ਮਸ਼ੀਨਰੀ ਖਰੀਦਣ ਦੀ ਬਜਾਇ ਇਸ ਨੂੰ ਕਿਰਾਏ ‘ਤੇ ਲੈ ਕੇ ਜਾਂ ਫਿਰ ਸੋਸਾੲਟੀ ਜਾਂ ਪੰਚਾਇਤਾਂ ਤੋਂ ਲੈ ਕੇ ਪਰਾਲੀ ਦਾ ਸੁੱਚਜਾ ਪ੍ਰਬੰਧਨ ਕਰ ਸਕਦੇ ਹਾਂ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਟੀਮ ਜਿਨ੍ਹਾਂ ਵਿੱਚ ਡਾ. ਅਮਨਦੀਪ ਕੌਰ ਨੇ ਨਦੀਨਾਂ ਬਾਰੇ, ਡਾ. ਗੁਰਵੀਰ ਕੌਰ ਨੇ ਫਸਲਾਂ ਦੀਆਂ ਬਿਮਾਰੀਆਂ ਤੇ ਕੀੜੇ ਮਕੌੜਿਆਂ ਬਾਰੇ, ਡਾ. ਪ੍ਰਿਤਪਾਲ ਸਿੰਘ ਨੇ ਖਾਦਾਂ ਦੀ ਵਰਤੋਂ ਸਬੰਧੀ, ਡਾ. ਸੁਨੀਲ ਨੇ ਫਾਰਮ ਮਸ਼ੀਨਰੀ ਸੰਬੰਧੀ ਤੇ ਸ੍ਰੀ ਭੁਪਿੰਦਰ ਸਿੰਘ ਐਸ ਡੀ ਓ ਨੇ ਪਾਣੀ ਦੀ ਸਾਂਭ ਸੰਭਾਲ ਕਰਨ ਬਾਰੇ ਜਾਣਕਾਰੀ ਦਿੱਤੀ।

ਕੈਂਪ ਵਿੱਚ ਪਰਾਲੀ ਦਾ ਪ੍ਰਬੰਧਨ ਕਰਨ ਵਾਲੇ 20 ਕਿਸਾਨਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਪਰਾਲੀ ਦਾ  ਪ੍ਰਬੰਧਨ ਕਰਨ ਦੀ ਅਪੀਲ ਕਰਨ ਹਿੱਤ ਸਕੂਲੀ ਵਿਦਿਆਰਥੀਆਂ ਵੱਲੋਂ ਕਵੀਸ਼ਰੀ ਪੇਸ਼ ਕੀਤੀ ਗਈ। ਸਟੇਜ ਦਾ ਸੰਚਾਲਨ ਡਾ. ਜਸਵਿੰਦਰ ਸਿੰਘ, ਖੇਤੀਬਾੜੀ ਅਫਸਰ ਨੇ ਬਖੂਬੀ ਕੀਤਾ। ਇਸ ਕੈਂਪ ਵਿੱਚ ਡਾ. ਗੁਰਚਰਨ ਸਿੰਘ, ਖੇਤੀਬਾੜੀ ਅਫਸਰ ਸ਼ਹਿਣਾ ਤੇ ਮਹਿਲ ਕਲਾਂ, ਡਾ. ਸੁਖਪਾਲ ਸਿੰਘ ਖੇਤੀਬਾੜੀ ਅਫਸਰ ਬਰਨਾਲਾ ਅਤੇ ਸਮੂਹ ਸਟਾਫ ਨੇ ਸਹਿਯੋਗ ਕੀਤਾ। ਇਸ ਮੌਕੇ ਡਾ. ਮਲਕੀਤ ਸਿੰਘ ਡਿਪਟੀ ਡਾਇਰੈਕਟਰ ਬਾਗਬਾਨੀ, ਗੁਰਦੀਪ ਸਿੰਘ , ਵਣ ਵਿਭਾਗ ,ਬੇਅੰਤ ਸਿੰਘ, ਸੁਖਵਿੰਦਰ ਦਾਸ,  ਡਾ. ਹਰਜੋਤ ਸਿੰਘ,ਕੇ ਵੀ ਕੇ ਹੰਡਿਆਇਆ ਤੇ ਹੋਰ ਬਹੁਤ ਵਿਗਿਆਨੀ, ਕਿਸਾਨ ਅਤੇ ਸਮੂਹ ਖੇਤੀਬਾੜੀ ਵਿਭਾਗ ਦਾ ਸਟਾਫ ਹਾਜ਼ਰ ਸੀ।