ਕਿਸਾਨ ਝੋਨੇ ਦੀ ਸਿੱਧੀ ਬਿਜਾਈ ਕਰਕੇ ਪਾਣੀ ਦੀ ਬੱਚਤ ਕਰਨ : ਸੋਨਾਲੀ ਗਿਰੀ

Sorry, this news is not available in your requested language. Please see here.

ਪਿੰਡ ਬਾਹਮਣ ਮਾਜਰਾ ਵਿਖੇ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਰਸਮੀ ਸ਼ੁਰੂਆਤ
ਰੂਪਨਗਰ 1 ਜੂਨ 2021
ਸ੍ਰੀਮਤੀ ਸੋਨਾਲੀ ਗਿਰੀ, ਡਿਪਟੀ ਕਮਿਸ਼ਨਰ ਰੂਪਨਗਰ ਵੱਲੋਂ ਅੱਜ ਕਿਸਾਨ ਸ੍ਰੀ ਦਲਜੀਤ ਸਿੰਘ ਪੁੱਤਰ ਸ੍ਰੀ ਰਵਿੰਦਰ ਸਿੰਘ ਪਿੰਡ ਬਾਹਮਣ ਮਾਜਰਾ ਦੇ ਖੇਤਾਂ ਵਿੱਚ ਸਿੱਧੀ ਬਿਜਾਈ ਦੀ ਰਸਮੀ ਸ਼ੁਰੂਆਤ ਕੀਤੀ ਗਈ l
ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਦੇ ਫ਼ਾਇਦਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਝੋਨੇ ਦੀ ਸਿੱਧੀ ਬਿਜਾਈ ਨਾਲ ਪਾਣੀ ਦੀ ਬਚਤ ਦੇ ਨਾਲ ਨਾਲ ਲੇਬਰ ਦੀ ਘਾਟ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਕਰਨ ਨਾਲ ਜ਼ਮੀਨ ਦੀ ਸਤਿਹ ਸਖਤ ਨਹੀਂ ਹੁੰਦੀ ਜਿਸ ਨਾਲ ਵਾਧੂ ਪਾਣੀ ਧਰਤੀ ਹੇਠ ਚਲਾ ਜਾਂਦਾ ਹੈ। ਉਨਾਂ ਨੇ ਜ਼ਿਲ੍ਹਾ ਰੂਪਨਗਰ ਦੇ ਕਿਸਾਨਾਂ ਨੂੰ ਇਹ ਅਪੀਲ ਕੀਤੀ ਕਿ ਸਮੇਂ ਦੇ ਹਾੜ੍ਹੀ ਵੰਡਦੇ ਹੋਏ ਉਨ੍ਹਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ ਜਿਸ ਨਾਲ ਜਿੱਥੇ ਉਹ ਆਪਣੀ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖ ਸਕਦੇ ਹਨ ਉਸਦੇ ਨਾਲ ਹੀ ਪਾਣੀ ਦੇ ਪੱਧਰ ਨੂੰ ਨੀਵੇਂ ਜਾਣ ਤੋਂ ਵੀ ਬਚਾਇਆ ਜਾ ਸਕਦਾ ਹੈ l ਉਨ੍ਹਾਂ ਦੱਸਿਆ ਕਿ ਸਿੱਧੀ ਬਿਜਾਈ ਕਰਨ ਨਾਲ ਪਾਣੀ ਦੀ ਘੱਟ ਵਰਤੋਂ ਹੋਣ ਨਾਲ ਬਿਜਲੀ ਦੀ ਮੰਗ ਵੀ ਘੱਟਦੀ ਹੈ। ਉਨਾਂ ਕਿਹਾ ਕਿ ਕਿਸਾਨਾਂ ਨੂੰ ਵੱਧ ਤੋਂ ਵੱਧ ਸਿੱਧੀ ਬਿਜਾਈ ਕਰਨੀ ਚਾਹੀਦੀ ਹੈ ਜਿਸ ਨਾਲ ਸਾਡੀਆਂ ਆਉਣ ਵਾਲੀਆਂ ਪੀੜੀਆਂ ਲਈ ਪਾਣੀ ਦੀ ਬਚਤ ਕੀਤੀ ਜਾ ਸਕੇ।
ਇਸ ਮੌਕੇ ਸ੍ਰੀ ਅਵਤਾਰ ਸਿੰਘ ਮੁੱਖ ਖੇਤੀਬਾੜੀ ਅਫਸਰ ਜ਼ਿਲ੍ਹਾ ਰੂਪਨਗਰ ਵੱਲੋਂ ਦੱਸਿਆ ਗਿਆ ਕਿ ਵਧੀਕ ਮੁੱਖ ਸਕੱਤਰ (ਵਿਕਾਸ) ਅਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਰੂਪਨਗਰ ਅਧੀਨ 15000 ਹੈਕਟੇਅਰ ਰਕਬੇ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਟੀਚਾ ਰੱਖਿਆ ਗਿਆ ਹੈ। ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਸਿੱਧੀ ਬਿਜਾਈ ਦੀ ਮਿਤੀ ਇਕ ਜੂਨ ਮਿਥੀ ਗਈ ਹੈ।
ਸ੍ਰੀਮਤੀ ਸੋਨਾਲੀ ਗਿਰੀ ਡਿਪਟੀ ਕਮਿਸ਼ਨਰ ਰੂਪਨਗਰ
ਪਿੰਡ ਬਾਹਮਣ ਮਾਜਰਾ ਵਿਖੇ ਕਿਸਾਨ ਤੇ ਨਾਲ ਟਰੈਕਟਰ ਉੱਪਰ ਬੈਠ ਕੇ ਜ਼ਿਲ੍ਹਾ ਰੂਪਨਗਰ ਵਿੱਚ ਝੋਨੇ ਦੀ ਸਿੱਧੀ ਬਿਜਾਈ ਦੀ ਰਸਮੀ ਸ਼ੁਰੂਆਤ ਕਰਾਉਂਦੇ ਹੋਏ