ਕੇਂਦਰ ਸਰਕਾਰ ਵੱਲੋਂ ਚੰਡੀਗੜ੍ਹ ‘ਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਬਣਵਾਉਣ ਲਈ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕੇ ਬਰਦਾਸ਼ਤ ਨਹੀਂ ਕੀਤੇ ਜਾਣਗੇ : ਪ੍ਰੋ. ਬਡੂੰਗਰ

Sorry, this news is not available in your requested language. Please see here.

ਪਟਿਆਲਾ, 14  ਨਵੰਬਰ 2024

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੁੰਗਰ ਨੇ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕਿਆਂ ਦੀ ਕੜੀ ਤਹਿਤ ਹੁਣ ਪੰਜਾਬ ਦੇ ਪੰਜਾਬੀ ਬੋਲਦੇ ਕਈ ਪਿੰਡਾਂ ਨੂੰ ਉਜਾੜ ਕੇ ਬਣਾਏ ਗਏ ਚੰਡੀਗੜ੍ਹ ਵਿੱਚ ਹਰਿਆਣਾ ਲਈ ਵੱਖਰੀ ਵਿਧਾਨ ਸਭਾ ਦੀ ਉਸਾਰੀ ਲਈ ਜਗਾ ਦੇਣ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਕਿਹਾ ਕਿ ਅਜਿਹੇ ਮਾਰੂ ਫੈਸਲੇ ਲੈ ਕੇ ਕੇਂਦਰ ਸਰਕਾਰ ਸਿੱਧਾ ਚੰਡੀਗੜ੍ਹ ਤੇ ਕਬਜ਼ਾ ਕਰਕੇ ਕੰਟਰੋਲ ਆਪਣੇ ਹੱਥਾਂ ਵਿੱਚ ਲੈਣਾ ਚਾਹੁੰਦੀ ਹੈ।
ਪ੍ਰੋਫੈਸਰ ਬਡੁੰਗਰ ਨੇ ਚੰਡੀਗੜ੍ਹ ਵਿੱਚ ਹਰਿਆਣਾ ਦੀ ਬਣਨ ਜਾਣ ਵਾਲੀ ਵਿਧਾਨ ਸਭਾ ਨੂੰ ਲੈ ਕੇ ਜਮੀਨ ਸਬੰਧੀ ਵਾਤਾਵਰਨ ਮੰਤਰਾਲਿਆ ਵੱਲੋਂ ਦਿੱਤੀ ਗਈ ਮਨਜੂਰੀ ਦੀ ਵੀ ਨਿਖੇਦੀ ਕੀਤੀ।
ਉਨਾਂ ਕਿਹਾ ਕਿ ਚੰਡੀਗੜ੍ਹ ਵਿੱਚ 10 ਏਕੜ ਜਮੀਨ ਲੈ ਕੇ ਆਪਣੀ ਵਿਧਾਨ ਸਭਾ ਬਣਾਉਣ ਵਾਲਾ ਹਰਿਆਣਾ ਜੋ ਚੰਡੀਗੜ੍ਹ ਨੂੰ 12 ਏਕੜ ਪੰਚਕੁਲੇ ਵਿੱਚ ਜ਼ਮੀਨ ਦੇਣ ਨੂੰ ਹਾਮੀ ਭਰ ਰਿਹਾ ਹੈ ਕਿਉਂ ਨਾ ਉਹ ਆਪਣੀ ਹੀ ਜਮੀਨ ਵਿੱਚ ਪੰਚਕੂਲੇ ਵਿਖੇ ਹੀ ਵੱਖਰੀ ਪੱਕੇ ਤੌਰ ਤੇ ਵਿਧਾਨ ਸਭਾ ਬਣਾਵੇ।
 ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਗਾਤਾਰ ਪੰਜਾਬ ਦੇ ਹੱਕਾਂ ਤੇ ਮਾਰੇ ਜਾ ਰਹੇ ਡਾਕਿਆਂ ਵਾਂਗ ਹੁਣ ਚੰਡੀਗੜ੍ਹ ਨੂੰ ਸਿੱਧੇ ਤੌਰ ਤੇ ਆਪਣੇ ਅਧਿਕਾਰ ਖੇਤਰ ਵਿੱਚ ਕਰਨਾ ਚਾਹੁੰਦੀ ਹੈ, ਕਿਉਂਕਿ ਪਹਿਲਾਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੀ ਸੈਨਟ ਨੂੰ ਭੰਗ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਅਧਿਕਾਰ ਆਪਣੇ ਹੱਥਾਂ ਵਿੱਚ ਲੈ ਲਿਆ ਗਿਆ ਤੇ ਹੁਣ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਵਿਧਾਨ ਸਭਾ ਲਈ ਜਮੀਨ ਦੇ ਕੇ ਭਾਰਤੀ ਜਨਤਾ ਪਾਰਟੀ ਦੀ ਕੇਂਦਰ ਵਿਚਲੀ ਸਰਕਾਰ ਪੰਜਾਬ ਨਾਲ ਸ਼ਰੇਆਮ ਧੱਕੇਸ਼ਾਹੀ ਤੇ ਉਤਰ ਆਈ ਹੈ।
ਪ੍ਰੋਫੈਸਰ ਬਡੁੰਗਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਖਾਸ ਕਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਇਸ ਮੁੱਦੇ ਤੇ ਸਰਬ ਪਾਰਟੀ ਮੀਟਿੰਗ ਸੱਦ ਕੇ ਇਸ ਮਾਮਲੇ ਤੇ ਸਖਤ ਸਟੈਂਡ ਲੈਣਾ ਚਾਹੀਦਾ ਹੈ, ਕਿਉਂਕਿ ਚੰਡੀਗੜ੍ਹ ਪੰਜਾਬ ਦਾ ਹੈ ।