ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵਲੋਂ ਨੈਣਾ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਰੂਪਨਗਰ-ਅਨੰਦਪੁਰ ਸਾਹਿਬ ਹਾਈਵੇ ‘ਤੇ ਲਾਏ ਲੰਗਰਾਂ ਦਾ ਦੌਰਾ

Sorry, this news is not available in your requested language. Please see here.

ਕੋਵਿਡ ਤੋਂ ਬਚਾਅ ਲਈ ਸ਼ਰਧਾਲੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ: ਕੈਬਨਿਟ ਮੰਤਰੀ ਸਿੰਗਲਾ
ਵਿਜੈ ਇੰਦਰ ਸਿੰਗਲਾ ਪਰਿਵਾਰ ਸਮੇਤ ਮਾਤਾ ਨੈਣਾ ਦੇਵੀ ਦੇ ਦਰਸ਼ਨਾ ਲਈ ਪਹੁੰਚੇ
ਰੂਪਨਗਰ, 10 ਅਗਸਤ 2021 ਪੰਜਾਬ ਦੇ ਲੋਕ ਨਿਰਮਾਣ ਅਤੇ ਸਕੂਲ ਸਿੁੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਅੱਜ ਰੂਪਨਗਰ ਜ਼ਿਲ੍ਹੇ ਵਿਚ ਮਾਤਾ ਨੈਣਾ ਦੇਵੀ ਨੂੰ ਜਾਣ ਵਾਲੇ ਸ਼ਰਧਾਲੂਆਂ ਲਈ ਲਾਏ ਲੰਗਰਾਂ ਦਾ ਦੌਰਾ ਕੀਤਾ।ਮਲਕਪੁਰ ਵਿਖੇ ਸੰਗਰੂਰ ਦੀ ਸੰਗਤ ਵਲੋਂ ਲਾਏ ਲੰਗਰ ਵਿਖੇ ੳੇੁਨਾਂ ਸੇਵਾਦਾਰਾਂ ਅਤੇ ਸ਼ਰਧਾਲੂਆਂ ਨਾਲ ਗੱਲਬਾਤ ਕਰਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਤਾਂ ਜੋ ਮਾਤਾ ਨੈਣਾ ਦੇਵੀ ਜਾਣ ਵਾਲੀਆਂ ਸੰਗਤਾਂ ਨੂੰ ਕੋਈ ਦਿੱਕਤ ਪੇਸ਼ ਨਾ ਆਵੇ।
ਸ੍ਰੀ ਵਿਜੈ ਇੰਦਰ ਸਿੰਗਲਾ ਨੇ ਇਸ ਮੌਕੇ ਗੈਰ ਰਸਮੀ ਗੱਲਬਾਤ ਕਰਦਿਆਂ ਕਿਹਾ ਕਿ ਸਾਉਣ ਦੇ ਨਰਾਤਿਆਂ ਮੌਕੇ ਪੰਜਾਬ ਦੇ ਖਾਸ ਕਰਕੇ ਮਾਲਵਾ ਖੇਤਰ ਦੇ ਲੋਕ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨ ਲਈ ਵੱਡੀ ਗਿਣਤੀ ਵਿਚ ਹਿਮਾਚਲ ਪ੍ਰਦੇਸ਼ ਦੇ ਬਿਲਾਸਪੁਰ ਜ਼ਿਲ੍ਹੇ ਵਿਚ ਸਥਿੱਤ ਮਾਤਾ ਨੈਣਾ ਦੇਵੀ ਦੇ ਮੰਦਿਰ ਜਾਂਦੇ ਹਨ।ਪਰ ਇਸ ਸਾਲ ਕੋਵਿਡ ਕਾਰਨ ਸ਼ਰਧਾਲੂਆਂ ਨੂੰ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਕੋਵਿਡ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਨਾ ਹੋਣ ਕਾਰਨ ਨੂੰ ਕਈ ਤਰਾਂ ਦੀਆਂ ਔਕੜਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ।
ਇਸ ਸਬੰਧੀ ਕੈਬਨਿਟ ਮੰਤਰੀ ਸਿੰਗਲਾ ਨੇ ਦੱਸਿਆ ਕਿ ਕੱਲ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਰੂਪਨਗਰ ਨਾਲ ਗੱਲਬਾਤ ਕੀਤੀ ਸੀ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਸ਼ਰਧਾਲੂਆਂ ਲਈ ਜਾਰੀ ਕੀਤੀਆਂ ਹਦਾਇਤਾਂ ਬਾਰੇ ਜਾਣੂ ਕਰਵਾਉਣ ਲਈ ਵੱਡੇ ਪੱਧਰ `ਤੇ ਪ੍ਰਚਾਰ ਕੀਤਾ ਜਾਵੇ।ਉਨ੍ਹਾਂ ਨਾਲ ਹੀ ਕਿਹਾ ਬਾਕੀ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਵੀ ਰਾਬਤਾ ਕਾਇਮ ਕਰਕੇ ਮਾਤਾ ਨੈਣਾ ਦੇਵੀ ਦੇ ਦਰਸ਼ਨਾ ਲਈ ਜਾਣ ਵਾਲੇ ਸ਼ਰਧਾਲੂਆਂ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਕੋਈ ਦਿੱਤਕ ਨਾ ਆਵੇ।
ਇਸ ਸਬੰਧੀ ਡਿਪਟੀ ਕਮਿਸ਼ਨ ਰੂਪਨਗਰ ਸ੍ਰੀਮਤੀ ਸੋਨਾਲੀ ਗਿਰੀ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਸਕੱਤਰ ਪੰਜਾਬ ਸਰਕਾਰ ਵਲੋਂ ਪਹਿਲਾਂ ਹੀ ਇਸ ਸਬੰਧੀ ਹੁਕਮ ਜਾਰੀ ਕਰ ਦਿੱਤੇ ਗਏ ਹਨ, ਜਿਸ ਵਿਚ ਮਾਤਾ ਨੈਣਾ ਦੇਵੀ ਦਰਸ਼ਨਾ ਲਈ ਜਾਣ ਵਾਲੇ ਸ਼ਰਧਾਲੂਆਂ ਲਈ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਕਿਹਾ ਗਿਆ ਹੈ ਅਤੇ ਯਾਤਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ।
ਇਸ ਦੇ ਨਾਲ ਹੀ ਡਿਪਟੀ ਕਮਿਸ਼ਨਰ ਰੂਪਨਗਰ ਨੇ ਦੱਸਿਆ ਕਿ ਹਿਮਾਚਲ ਪ੍ਰਦੇਸ਼ ਸਰਕਾਰ ਵੱਲੋ ਮਾਤਾ ਨੈਣਾ ਦੇਵੀ ਦੇ ਦਰਸ਼ਨ ਕਰਨ ਜਾਣ ਵਾਲੇ ਸ਼ਰਧਾਲੂਆਂ ਦੇ ਕੋਵਿਡ (72 ਘੰਟ ਪਹਿਲਾਂ ਦੀ ਰਿਪੋਰਟ ) ਜਾਂ ਕੋਵਿਡ ਵੈਕਸੀਨੇਸ਼ਨ ਸਰਟੀਫਿਕੇਟ ਨਾਲ ਲੈ ਕੇ ਯਾਤਰਾ ਕਰਨ ਲਈ ਲਾਜ਼ਮੀ ਕੀਤਾ ਗਿਆ ਹੈ।ਜਿਸ ਬਾਰੇ ਵੱਖ ਵੱਖ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਵਲੋਂ ਵੱਖ ਵੱਖ ਮਾਧਿਅਮਾਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।
ਮਲਕਪੁਰ ਵਿਖੇ ਕੁਝ ਸਮਾਂ ਪਰਿਵਾਰ ਸਮੇਤ ਸ਼ਰਧਾਲੂਆਂ ਨਾਲ ਲੰਗਰ ਵਿਚ ਬਿਤਾਉਣ ਤੋਂ ਬਾਅਦ ਕੈਬਨਿਟ ਮੰਤਰੀ ਸ੍ਰੀ ਸਿੰਗਲਾ ਅਤੇ ਉਨ੍ਹਾਂ ਦਾ ਪਰਿਵਾਰ ਸ੍ਰੀ ਨੈਣਾ ਦੇਵੀ ਦੇ ਦਰਸ਼ਨਾਂ ਲਈ ਰਵਾਨਾ ਹੋ ਗਿਆ।