ਕੋਟਪਾ ਅੇਕਟ ਉਲੰਘਨਾਂ ਕਰਨ ਵਾਲੇ ਤੰਬਾਕੂ ਵਿਕਰੇਤਾਵਾਂ ਤੇ ਹੋਵੇਗੀ ਸਖਤ ਕਾਰਵਾਈ: ਸਿਵਲ ਸਰਜਨ

Sorry, this news is not available in your requested language. Please see here.

ਅੰਮ੍ਰਿਤਸਰ 20 ਅਗਸਤ 2021
ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਵਲੋਂ ਅੱਜ ਦਫਤਰ ਸਿਵਲ ਸਰਜਨ ਵਿਖੇ ਇਕ ਸਪੈਸ਼ਲ ਟੀਮ ਦਾ ਗਠਣ ਕੀਤਾ ਗਿਆ। ਜਿਸ ਵਿਚ ਜਿਲਾ੍ਹ ਨੋਡਲ ਅਫਸਰ ਐਨ.ਟੀ.ਸੀ.ਪੀ. ਕਮ ਜਿਲਾ੍ਹ ਟੀ.ਬੀ. ਅਫਸਰ ਡਾ ਨਰੇਸ਼ ਚਾਵਲਾ ਦੀ ਅਗਵਾਈ ਹੇਠ ਡਿਪਟੀ ਮਾਸ ਮੀਡੀਆ ਅਫਸਰ ਅਮਰਦੀਪ ਸਿੰਘ, ਬਲਜੀਤ ਸਿੰਘ, ਦਿਲਬਾਗ ਸਿੰਘ ਅਤੇ ਵਿਪਨ ਕੁਮਾਰ ਸ਼ਾਮਿਲ ਸਨ। ਇਸ ਟੀਮ ਵਲੋਂ ਮੌਕੇ ਤੇ ਕਾਰਵਾਈ ਕਰਦਿਆਂ ਹੋਇਆ ਸਰਕੂਲਰ ਰੋਡ ਅਤੇ ਸਰਕਾਰੀ ਮੈਡੀਕਲ ਕਲਿਜ ਦੇ ਨੇੜੇ ਇਲਕਿਆਂ ਵਿਚ 3 ਤੰਬਾਕੂ ਵਿਕਰੇਤਾਵਾਂ ਦੀ ਜਾਂਚ ਕੀਤੀ ਗਈ, ਜਿਸ ਦੌਰਾਣ ਵੱਖ-ਵੱਖ ਦੁਕਾਨਦਾਰਾਂ ਦੇ ਮੌਕੇ ਤੇ ਚਲਾਣ ਕੱਟੇ ਗਏ ਅਤੇ ਤਾੜਣਾਂ ਕੀਤੀ ਗਈ ਅਤੇ ਪੰਜਾਬ ਸਰਕਾਰ ਵਲੋਂ NTCP ਤਹਿਤ ਸਮੂਹ ਤੰਬਾਕੂ ਵਿਕ੍ਰੇਤਾਵਾਂ ਨੂੰ ਚੇਤਾਵਨੀ ਦਿੰਦਿਆ ਹਦਾਇਤਾਂ ਜਾਰੀ ਕੀਤੀਆਂ।
ਸਿਵਲ ਸਰਜਨ ਅੰਮ੍ਰਿਤਸਰ ਡਾ ਚਰਨਜੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਸਰਕਾਰ ਵਲੋਂ ਜਾਰੀ ਨੋਟੀਫਿਕੇਸ਼ਨ G.S.R.458(E), 21 ਜੁਲਾਈ 2020 ਅਨੂਸਾਰ ਇਹ ਲਾਜਮੀ ਕੀਤਾ ਹੈ ਕਿ ਹਰੇਕ ਤੰਬਾਕੂ ਪ੍ਰੋਡਕਟ ਦੇ ਪੈਕਟ ਦੇ ਦੋਵੇਂ ਪਾਸੇ ਇਕ ਨਿਰਧਾਰਤ ਮਾਪਦੰਡ ਅਨੁਸਾਰ ਇਕ ਨਿਰਧਾਰਤ ਫੋਟੋ ਅਤੇ ਉਸ ਉੱਪਰ ‘‘ਤੰਬਾਕੂ ਦਰਦਨਾਕ ਮੌਤ ਦਾ ਕਾਰਣ ਬਣਦਾ ਹੈ, ਇਸਨੂੰ ਅੱਜ ਹੀ ਬੰਦ ਕਰੋ, ਸੰਪਰਕ ਨੰ: 1800-11-2356” ਲਿਖਿਆ ਜਾਣਾ ਲਾਜਮੀ ਹੈ। ਇਸਦੇ ਨਾਲ ਹੀ ਫਰੰਟ ਤੇ ਸਫੈਦ ਬੈਕਗ੍ਰਾਉਂਡ ਅਤੇ ਪਿਛਲੇ ਪਾਸੇ ਕਾਲੇ ਰੰਗ ਦੀ ਬੈਕਗ੍ਰਾਉਂਡ ਹੋਣੀ ਜਰੂਰੀ ਹੈ। ਇਸ ਤੋਂ ਇਲਾਵਾ ਖੁੱਲੀ ਸਿਗਰੇਟ ਵੇਚਣਾਂ ਜਾਂ ਪਬਲਿਕ ਪਲੇਸ ਤੇ ਸਿਗਰਟ ਪੀਣਾ ਵੀ ਸਜਾ/ਜੁਰਮਾਨੇ ਯੋਗ ਅਪਰਾਧ ਹੈ। ਇਸ ਲਈ ਜੇਕਰ ਕੋਈ ਵੀ ਤੰਬਾਕੂ ਵਿਕ੍ਰੇਤਾਂ ਬਿਨਾਂ ਮਾਪਦੰਡ ਵਾਲਾ ਤੰਬਾਕੂ ਸਮਾਨ ਵੇਚਦਾ ਪਾਇਆ ਗਿਆ ਜਾਂ ਕੋਟਪਾ ਐਕਟ ਦੀ ਉਲੰਘਣਾ ਕਰਦਾ ਪਾਇਆ ਗਿਆ, ਤਾਂ ਉਸ ਵਿਰੁੱਧ ਧਾਰਾਂ 20 ਤਹਿਤ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ ।