ਕੋਰੋਨਾ ਮਹਾਂਮਾਰੀ ਵਿਰੁੱਧ ਜਿੱਤ ਤੋਂ ਥੋੜ੍ਹੀ ਦੂਰ ਹੈ ਸ਼ਹੀਦ ਭਗਤ ਸਿੰਘ ਨਗਰ : ਜਗਦੀਸ਼ ਸਿੰਘ ਜੌਹਲ

Sorry, this news is not available in your requested language. Please see here.

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਆਮ ਲੋਕਾਂ ਨੂੰ ਵੈਕਸ਼ੀਨੇਸ਼ਨ ਕਰਵਾਉਣ ਲਈ ਨਿਰੰਤਰ ਕੀਤਾ ਜਾ ਰਿਹੈ ਪ੍ਰੇਰਿਤ
ਐੱਸ.ਡੀ.ਐੱਮ. ਨੇ ਉਸਮਾਨਪੁਰ ਵਿਖੇ ਟੀਕਾਕਰਨ ਦੇ ਕੰਮਕਾਜ ਦੀ ਕੀਤੀ ਸਮੀਖਿਆ
ਨਵਾਂਸ਼ਹਿਰ, 12 ਜੁਲਾਈ 2021 ਕੋਰੋਨਾ ਬਿਮਾਰੀ ਦੇ ਪ੍ਰਸਾਰ ਨੂੰ ਰੋਕਣ ਲਈ ਜਿੱਥੇ ਸਾਵਧਾਨੀਆਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਣੀ ਜ਼ਰੂਰੀ ਹੈ, ਉਸਦੇ ਨਾਲ ਕੋਰੋਨਾ ਰੋਕੂ ਵੈਕਸੀਨੇਸ਼ਨ ਕਰਵਾਉਣੀ ਵੀ ਬਹੁਤ ਜ਼ਰੂਰੀ ਹੈ। ਉਪ ਮੰਡਲ ਮੈਜਿਸਟ੍ਰੇਟ, ਨਵਾਂਸ਼ਹਿਰ ਸ. ਜਗਦੀਸ਼ ਸਿੰਘ ਜੌਹਲ ਨੇ ਦੱਸਿਆ ਕਿ ਮਾਣਯੋਗ ਡਿਪਟੀ ਕਮਿਸ਼ਨਰ ਡਾ ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਜ਼ਿਲ੍ਹੇ ਦੇ ਸ਼ਹਿਰੀ ਤੇ ਪੇਂਡੂ ਖੇਤਰਾਂ ਵਿਚ ਕੋਰੋਨਾ ਮਹਾਂਮਾਰੀ ਦੇ ਫੈਲਾਅ ਨੂੰ ਰੋਕਣ ਦੇ ਮੰਤਵ ਨਾਲ ਲੋਕਾਂ ਨੂੰ ਕੋਰੋਨਾ ਰੋਕੂ ਵੈਕਸ਼ੀਨੇਸ਼ਨ ਕਰਵਾਉਣ ਲਈ ਨਿਰੰਤਰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਐੱਸ.ਡੀ.ਐਮ ਸ. ਜਗਦੀਸ਼ ਸਿੰਘ ਜੌਹਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਉਸਮਾਨਪੁਰ ਵਿਖੇ ਚੱਲ ਰਹੇ ਟੀਕਾਕਰਨ ਕੇਂਦਰ ਦੀ ਅਚਨਚੇਤ ਚੈਕਿੰਗ ਦੌਰਾਨ ਕੋਵਿਡ ਰੋਕੂ ਟੀਕਾਕਰਨ ਦੇ ਕੰਮਕਾਜ ਦੀ ਸਮੀਖਿਆ ਕਰਨ ਉਪਰੰਤ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਕੋਵਿਡ-19 ਮਹਾਂਕਾਰੀ ਦੇ ਫੈਲਾਅ ਨੂੰ ਰੋਕਣ ਲਈ ਵੈਕਸੀਨੇਸ਼ਨ ਜ਼ਰੂਰ ਕਰਵਾਓ। ਉਨ੍ਹਾਂ ਕਿਹਾ ਕਿ ਵੈਕਸੀਨੇਸ਼ਨ ਨਾਲ ਹੀ ਕੋਰੋਨਾ ਵਾਇਰਸ ਦੇ ਪ੍ਰਸਾਰ ਉੱਤੇ ਬ੍ਰੇਕ ਲੱਗ ਸਕਦੀ ਹੈ ਅਤੇ ਸੰਭਾਵਿਤ ਤੀਜੀ ਲਹਿਰ ਤੋਂ ਬਚਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਹਾਲਾਂਕਿ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦੇ ਕੇਸ ਨਿਰੰਤਰ ਘੱਟ ਰਹੇ ਹਨ ਪਰ ਫਿਰ ਵੀ ਲਾਪਰਵਾਹੀ ਬਿਲਕੁੱਲ ਨਹੀਂ ਵਰਤਣੀ ਚਾਹੀਦੀ ਹੈ ਅਤੇ ਕੋਰੋਨਾ ਬਿਮਾਰੀ ਦੇ ਲੱਛਣ ਜਿਵੇਂ ਬੁਖਾਰ, ਸਰੀਰ ਦਾ ਦਰਦ ਹੋਣਾ, ਸਾਹ ਲੈਣ ਵਿਚ ਤਕਲੀਫ, ਖੰਘ ਤੇ ਜੁਕਾਮ ਆਦਿ ਹੋਵੇੇ ਤਾਂ ਕੋੋਰੋਨਾ ਟੈਸਟ ਤੁਰੰਤ ਕਰਵਾਉਣਾ ਚਾਹੀਦਾ ਹੈ। ਉਨਾਂ ਦੱਸਿਆ ਕਿ ਸਮੇਂ ਸਿਰ ਬਿਮਾਰੀ ਦਾ ਪਤਾ ਲੱਗ ਜਾਣ ਨਾਲ ਜਿੱਥੇ ਬਿਮਾਰੀ ਦਾ ਫੈਲਾਅ ਰੁਕੇਗਾ, ਉਸਦੇ ਨਾਲ ਕੀਮਤੀ ਜਾਨ ਵੀ ਬਚਾਈ ਜਾ ਸਕਦੀ ਹੈ।
ਸ. ਸਿੰਘ ਨੇ ਕਿਹਾ ਕਿ ਹੁਣ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹਾ ਕੋਰੋਨਾ ਵਿਰੁੱਧ ਜਿੱਤ ਤੋਂ ਥੋੜ੍ਹੀ ਦੂਰ ਹੈ, ਕਿਉਂਕਿ ਸੂਬੇ ਦੇ ਮੁਕਾਬਲੇ ਜ਼ਿਲ੍ਹੇ ਵਿਚ ਸਭ ਤੋਂ ਘੱਟ 16 ਐਕਟਿਵ ਕੇਸ ਹਨ। ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਸਾਵਧਾਨੀਆਂ ਦੀ ਪਾਲਣਾ ਸੁਹਿਰਦਤਾ ਨਾਲ ਕਰਨੀ ਚਾਹੀਦੀ ਹੈ ਤਾਂ ਜੋ ਜ਼ਿਲ੍ਹੇ ਨੂੰ ਕੋਰੋਨਾ ਮੁਕਤ ਕਰਨ ਦੇ ਟੀਚੇ ਨੂੰ ਪੂਰਾ ਕੀਤਾ ਜਾ ਸਕੇ।
ਉਨ੍ਹਾਂ ਨੇ ਅੱਗੇ ਆਮ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇ। ਮਾਸਕ ਲਾਜ਼ਮੀ ਤੌਰ ’ਤੇ ਪਹਿਿਨਆ ਜਾਵੇ। ਆਪਸੀ ਦੂਰੀ ਦੇ ਨਿਯਮਾਂ ਦੀ ਪਾਲਣਾ ਕੀਤੀ ਜਾਵੇ। ਹੱਥਾਂ ਨੂੰ ਵਾਰ-ਵਾਰ ਸਾਬਣ ਨਾਲ ਧੋਤਾ ਜਾਵੇ ਅਤੇ ਯੋਗ ਵਿਅਕਤੀ ਵੈਕਸੀਨ ਜ਼ਰੂਰ ਲਗਾਉਣ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।