ਕੋਵਿਡ ਹਦਾਇਤਾਂ ਨੂੰ ਧਿਆਨ ਵਿੱਚ ਰੱਖਦਿਆਂ ਜ਼ਿਲ੍ਹਾ ਪ੍ਰਸ਼ਾਸ਼ਨ 21 ਜੂਨ ਨੂੰ ਸਵੇਰੇ 07:00 ਵਜੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਠਾਨਕੋਟ (ਕਮਰਾ ਨੰ: 218) ਵਿਖੇ ਮਨਾਵੇਗਾ ਯੋਗਾ ਦਿਵਸ

Sorry, this news is not available in your requested language. Please see here.

ਪਠਾਨਕੋਟ, 20 ਜੂਨ 2021- ਕੋਵਿਡ-19 ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ 21 ਜੂਨ 2021 ਨੂੰ ਪੂਰੇ ਵਿਸ਼ਵ ਵਿੱਚ ਮਨਾਇਆ ਜਾਣਾ ਹੈ। ਇਹ ਜਾਣਕਾਰੀ ਡਾ. ਰਾਮੇਸ ਅੱਤਰੀ ਜਿਲ੍ਹਾ ਆਯੂਰਵੈਦਿਕ ਅਤੇ ਯੁਨਾਨੀ ਅਫਸ਼ਰ ਪਠਾਨਕੋਟ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਦੇਸ਼ ਵਿੱਚ ਕੋਵਿਡ-19 ਦੀ ਮਹਾਮਾਰੀ ਕਾਰਨ ਲੋਕਾਂ ਦਾ ਇਕੱਠ ਨਾ ਕਰਨ ਦੀ ਹਦਾਇਤ ਕੀਤੀ ਗਈ ਹੈ।  ਇਸ ਲਈ ਜਾਰੀ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ, ਪਠਾਨਕੋਟ ਵਲੋਂ 21 ਜੂਨ 2021 ਨੂੰ ਸਵੇਰੇ 07:00 ਵਜੇ ਯੋਗਾ ਦਿਵਸ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਪਠਾਨਕੋਟ (ਕਮਰਾ ਨੰ: 218) ਵਿਖੇ ਮਨਾਇਆ ਜਾਵੇਗਾ ਅਤੇ ਇਸ ਦੋਰਾਨ ਨਿਰਧਾਰਤ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੰਖਿਆਂ ਦਾ ਵਿਸ਼ੇਸ ਧਿਆਨ ਰੱਖਿਆ ਗਿਆ ਹੈ।  ਇਸ ਦੇ ਨਾਲ ਹੀ ਸਰਕਾਰ ਦੀਆਂ ਦਿੱਤੀਆਂ ਹਦਾਇਤਾਂ ਅਨੁਸਾਰ ਬਾਕੀ ਹੋਰ ਅਧਿਕਾਰੀ ਅਤੇ ਕਰਮਚਾਰੀਆਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਘਰ੍ਹਾਂ ਅੰਦਰ ਰਹਿ ਕੇ ਹੀ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਉਂਣਗੇ। ਉਨ੍ਹਾਂ ਜਿਲ੍ਹਾ ਪਠਾਨਕੋਟ ਦੀ ਜਨਤਾ ਨੂੰ ਅਪੀਲ ਕਰਦਿਆਂ ਕਿਹਾ ਕਿ ਸਿਹਤ ਸਭ ਤੋਂ ਵੱਡਾ ਧੰਨ ਹੈ ਅਤੇ ਸਾਨੂੰ ਆਪਣੀ ਸਿਹਤ ਨੂੰ ਬਰਕਰਾਰ ਰੱਖਣ ਦੇ ਲਈ ਪ੍ਰਤੀ ਦਿਨ ਯੋਗ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਓ ਸਾਰੇ ਜਿਲ੍ਹਾ ਨਿਵਾਸੀ ਇਹ ਪ੍ਰਣ ਕਰਦੇ ਹਾਂ ਕਿ 21 ਜੂਨ ਨੂੰ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਆਪਣੇ ਘਰ੍ਹਾਂ ਅੰਦਰ ਆਪਣੇ ਪਰਿਵਾਰ ਨਾਲ ਮਨਾਵਾਂਗੇ ।
ਉਨ੍ਹਾਂ ਦੱਸਿਆ ਕਿ ਦੇਸ਼ ਵਿੱਚ ਕੋਵਿਡ-19 ਦੀ ਮਹਾਮਾਰੀ ਕਾਰਨ ਲੋਕਾਂ ਦਾ ਇਕੱਠ ਨਾ ਕਰਨ ਦੀ ਹਦਾਇਤ ਦੇ ਚਲਦਿਆਂ ਨਿਸਚਿਤ ਕੀਤਾ ਗਿਆ ਹੈ ਕਿ ਇਸ ਸਾਲ ਅੰਤਰਰਾਸ਼ਟਰੀ ਯੋਗਾ ਦਿਵਸ ਹਰੇਕ ਕਰਮਚਾਰੀ ਅਤੇ ਅਧਿਕਾਰੀ ਜੋ ਜਿਲ੍ਹਾ ਪੱਧਰੀ ਕਰਵਾਏ ਯੋਗਾ ਦਿਵਸ ਪ੍ਰੋਗਰਾਮ ਵਿੱਚ ਹਾਜ਼ਰ ਨਹੀਂ ਹੋਇਆ ਉਹ ਆਪਣੇ ਘਰ ਵਿੱਚ ਪਰਿਵਾਰ ਸਮੇਤ ਵੱਖ-ਵੱਖ ਸੋਸਲ ਮੀਡੀਆ ਪਲੇਟਫਾਰਮਜ਼ ਜਿਵੇਂ ਕਿ ਯੂ-ਟਿਊਬ, ਟਵੀਟਰ , ਇੰਸਟਾਗ੍ਰਾਮ ਆਦਿ ਰਾਹੀ ਲੋਕਾਂ ਦੀ ਆਨ-ਲਾਈਨ ਪਾਰਟੀਸਪੇਸ਼ਨ ਕੀਤੀ ਜਾਵੇ। ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਮੁਤਾਬਿਕ ਆਪਣੇ ਦਫ਼ਤਰ ਦੇ ਸਮੂਹ ਅਧਿਕਾਰੀਆਂ/ਕਰਮਚਾਰੀਆਂ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਆਪਣੇ ਘਰ ਵਿੱਚ ਪਰਿਵਾਰ ਸਹਿਤ ਮਨਾਉਂਣਾ ਹੈ। ਉਨ੍ਹਾਂ ਕਿਹਾ ਕਿ ਜਿਲ੍ਹਾ ਪੱਧਰੀ ਯੋਗਾ ਦਿਵਸ ਮਨਾਉਂਣ ਲਈ ਸਾਰੇ ਪ੍ਰਬੰਧ ਕਰ ਲਏ ਗਏ ਹਨ।