ਕੋਵਿਡ-19 ਤੋਂ ਠੀਕ ਹੋਏ ਲੋਕਾਂ ਨੂੰ ਅਪੀਲ ਅਪਣੇ ਪਲਸ ਆਕਸੀਮੀਟਰ ਸਿਹਤ ਕੇਂਦਰਾਂ ਵਿੱਚ ਜਮ੍ਹਾਂ ਕਰਵਾ ਕੇ ਹੋਰਨਾਂ ਮਰੀਜਾਂ ਦਾ ਕਰੋ ਸਹਿਯੋਗ-ਸਿਵਲ ਸਰਜਨ

Sorry, this news is not available in your requested language. Please see here.

ਪਠਾਨਕੋਟ: 14 ਮਈ 2021:– (              ) ਸ. ਬਲਬੀਰ ਸਿੰਘ ਸਿੱਧੂ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਦੇ ਦਿਸਾ ਨਿਰਦੇਸਾਂ ਅਨੁਸਾਰ ਡਾ. ਹਰਿੰਦਰ ਸਿੰਘ ਸਿਵਲ ਸਰਜਨ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪਿੱਛਲੇ ਸਾਲ ਕੋਵਿਡ -19 ਪ੍ਰਭਾਵਿਤ ਮਰੀਜਾਂ ਨੂੰ ਅਸਰਦਾਰ ਡਾਕਟਰੀ ਦੇਖਭਾਲ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਘਰਾਂ ਵਿੱਚ ਇਕਾਂਤਵਾਸ ਮਰੀਜਾਂ ਨੂੰ ‘ਕੋਰੋਨਾ ਫਤਿਹ ਕਿੱਟਾਂ’ ਮੁਹੱਈਆ ਕਰਵਾਉਣ ਦੀ ਪਹਿਲ ਕੀਤੀ ਗਈ ਸੀ। ਇਸ ਕਿੱਟ ਵਿੱਚ ਪਲਸ ਆਕਸੀਮੀਟਰ, ਸਟੀਮਰ, ਡਿਜੀਟਲ ਥਰਮਾਮੀਟਰ, ਦਵਾਈਆਂ, ਮਾਸਕ ਦੇ ਨਾਲ ਨਾਲ ਕੋਵਿਡ-19 ਨਾਲ ਸੰਬੰਧਤ ਦਵਾਈਆਂ ਤੇ ਇਲਾਜ ਲਈ ਜਾਗਰੂਕਤਾ ਸਮੱਗਰੀ ਘਰਾਂ ਵਿੱਚ ਇਕਾਂਤਵਾਸ ਮਰੀਜਾਂ ਨੂੰ ਉਪਲਬੱਧ ਕਰਵਾਈ ਗਈ ਸੀ।
ਜਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਰਾਜ ਦੇ ਇੱਕ ਲੱਖ ਤੋਂ ਵੱਧ ਲੋਕਾਂ ਨੂੰ ਪਲਸ ਆਕਸੀਮੀਟਰ ਵੰਡੇ ਜਾ ਚੁੱਕੇ ਹਨ। ਦੇਸ਼ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਦੇਸ ਭਰ ਵਿੱਚ ਹੋਏ ਤਾਜਾ ਵਾਧੇ ਕਾਰਨ ਨਵੇਂ ਪਲਸ ਆਕਸੀਮੀਟਰਾਂ ਦੀ ਉਪਲਬੱਧਤਾ ਵਿੱਚ ਭਾਰੀ ਕਮੀ ਆਈ ਹੈ, ਜਿਸ ਕਾਰਣ ਸਰਕਾਰ ਨੂੰ ਕੋਵਿਡ-19 ਮਰੀਜਾਂ ਨੂੰ ਇਨ੍ਹਾਂ ਦੀ ਖਰੀਦ ਕਰਨ ਵਿੱਚ ਮੁਸਕਿਲ ਪੇਸ ਆ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਅਣਚਾਹੇ ਮਾਹੌਲ ਨੂੰ ਮੱਦੇਨਜਰ ਰੱਖਦੇ ਹੋਏ ਮੈਂ ਸਾਰੇ ਕੋਵਿਡ-19 ਮਰੀਜਾਂ ਨੂੰ ਪੁਰਜੋਰ ਅਪੀਲ ਕਰਦਾ ਹਾਂ ਕਿ ਜਿਨ੍ਹਾਂ ਨੇ ਪਹਿਲਾਂ ਇਹ ਪਲਸ ਆਕਸੀਮੀਟਰ ਪ੍ਰਾਪਤ ਕੀਤੇ ਸਨ ਅਤੇ ਹੁਣ ਕੋਵਿਡ ਤੋਂ ਪੂਰੀ ਤਰ੍ਹਾਂ ਠੀਕ ਹੋ ਚੁੱਕੇ ਹਨ। ਉਹ ਪਲਸ ਆਕਸੀਮੀਟਰਾਂ ਨੂੰ ਆਪਣੇ ਨਜਦੀਕੀ ਸਰਕਾਰੀ ਸਿਹਤ ਸੰਸਥਾ ਵਿੱਚ ਵਾਪਸ ਭੇਜਣ ਤਾਂ ਜੋ ਸਿਹਤ ਵਿਭਾਗ ਸੈਨੀਟਾਈਜ ਕਰਕੇ ਘਰਾਂ ਵਿੱਚ ਇਕਾਂਤਵਾਸ ਕੋਵਿਡ-19 ਪੋਜ਼ੀਟਿਵ ਮਰੀਜਾਂ ਨੂੰ ਪਲਸ ਆਕਸੀਮੀਟਰ ਉਪਲਬੱਧ ਕਰਵਾ ਸਕੇ।
ਉਨ੍ਹਾਂ ਕਿਹਾ ਕਿ ਸਮੂਹ ਜਿਲ੍ਹਾ ਪਠਾਨਕੋਟ ਨਿਵਾਸੀਆਂ ਨੂੰ ਅਪੀਲ ਹੈ ਕਿ ਇਸ ਮੁਸਕਿਲ ਦੀ ਘੜੀ ਵਿੱਚ ਅੱਗੇ ਆਉਣ ਤੇ ਸਰਕਾਰ ਦਾ ਸਹਿਯੋਗ ਕਰਨ ਅਤੇ ਕੋਵਿਡ-19 ਨਾਲ ਪ੍ਰਭਾਵਿਤ ਹੋਰ ਨਾਗਰਿਕਾਂ ਦੀ ਮਦਦ ਕਰਕੇ ਇਸ ਲੜਾਈ ਵਿਰੁੱਧ ਸਹਿਯੋਗ ਕਰਨ।