ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ 01 ਅਤੇ 02 ਸਤੰਬਰ ਨੂੰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਤਰਨ ਤਾਰਨ ਵੱਲੋਂ ਕੀਤਾ ਜਾਵੇਗਾ ਪਲੇਸਮੈਂਟ ਕੈਂਪ ਦਾ ਆਯੋਜਨ

mission fateh

Sorry, this news is not available in your requested language. Please see here.

ਤਰਨ ਤਾਰਨ, 27 ਅਗਸਤ :
ਪੰਜਾਬ ਸਰਕਾਰ ਦੀ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਡਿਪਟੀ ਕਮਿਸ਼ਨਰ ਤਰਨ ਤਾਰਨ ਸ਼੍ਰੀ ਕੁਲਵੰਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਸ਼੍ਰੀਮਤੀ ਪਰਮਜੀਤ ਕੌਰ ਵਧੀਕ ਡਿਪਟੀ ਕਮਿਸ਼ਨਰ ਵਿਕਾਸ-ਕਮ-ਸੀ. ਈ. ਓ. ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ ਦੀ ਰਹਿਨੁਮਾਈ ਹੇਠ 01 ਅਤੇ 02 ਸਤੰਬਰ ਨੂੰ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਤਰਨ ਤਾਰਨ, ਕਮਰਾ ਨੰਬਰ 115 ਜਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ ਕੋਵਿਡ-19 ਦੀਆਂ ਹਦਾਇਤਾਂ ਨੂੰ ਮੁੱਖ ਰੱਖਦੇ ਹੋਏ ਕੀਤਾ ਜਾ ਰਿਹਾ ਹੈ।
ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਜਿਲ੍ਹਾ ਰੋਜਗਾਰ ਅਫਸਰ ਤਰਨ ਤਾਰਨ ਸ਼੍ਰੀ ਸੰਜੀਵ ਕੁਮਾਰ ਵਲੋਂ ਦੱਸਿਆ ਗਿਆ ਕਿ ਪਲੇਸਮੈਂਟ ਕੈਂਪ ਦੌਰਾਨ ਐੱਸ. ਆਈ. ਐੱਸ. ਸਕਿਉਰਟੀ ਏਜੰਸੀ  ਵਲੋਂ ਸਕਿਉਰਟੀ ਗਾਰਡ ਦੀ ਅਸਾਮੀ ਲਈ ਉਮੀਦਵਾਰਾਂ ਦੀ ਚੋਣ ਕੀਤੀ ਜਾਵੇਗੀ। ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਉਮੀਦਵਾਰ ਘੱਟੋ-ਘੱਟ ਮੈਟਰਿਕ ਪਾਸ, ਕੱਦ 168 ਸੈਂਟੀਮੀਟਰ, ਉਮਰ 21-37 ਸਾਲ ਦੇ ਦਰਮਿਆਨ ਹੋਣੀ ਚਾਹੀਦੀ ਹੈ। ਚੁਣੇ ਗਏ ਉਮੀਦਵਾਰਾਂ ਪਾਸੋਂ ਕੰਪਨੀ ਵਲੋਂ 350 ਰੁਪਏ ਰਜਿਸਟਰੇਸ਼ਨ ਫੀਸ ਲਈ ਜਾਵੇਗੀ। ਚੁਣੇ ਗਏ ਉਮੀਦਵਾਰਾਂ ਦੀ ਇੱਕ ਮਹੀਨੇ ਦੀ ਟ੍ਰੇਨਿੰਗ ਕਰਵਾਈ ਜਾਵੇਗੀ। ਕੰਪਨੀ ਵਲੋਂ 9500 ਰੁਪਏ ਟ੍ਰੇਨਿੰਗ ਫੀਸ ਲਈ ਜਾਵੇਗੀ, ਜਿਸ ਵਿੱਚ ਟ੍ਰੇਨਿੰਗ ਦੌਰਾਨ ਮੁਫਤ ਰਿਹਾਇਸ਼, ਦੋ ਸੈਟ ਫੁੱਲ ਯੂਨੀਫਾਰਮ ਅਤੇ ਇੱਕ ਪੀ. ਟੀ. ਸੈਟ ਦਿੱਤਾ ਜਾਵੇਗਾ।
ਟ੍ਰੇਨਿੰਗ ਉਪਰੰਤ ਚੁਣੇ ਗਏ ਉਮੀਦਵਾਰਾਂ ਦੀ ਪੰਜਾਬ ਜਾਂ ਪੰਜਾਬ ਤੋਂ ਬਾਹਰ ਕਿਤੇ ਵੀ ਪੋਸਟਿੰਗ ਕੀਤੀ ਜਾ ਸਕਦੀ ਹੈ। ਭਰਤੀ ਦੇ ਚਾਹਵਾਨ ਉਮੀਦਵਾਰ ਆਪਣੇ ਦਸਤਾਵੇਜ਼ ਲੈ ਕੇ ਉਪਰੋਕਤ ਮਿਤੀਆਂ ਨੂੰ ਹਾਜ਼ਰ ਹੋ ਸਕਦੇ ਹਨ। ਪਲੇਸਮੈਂਟ ਕੈਂਪ ਵਿੱਚ ਸ਼ਾਮਿਲ ਹੋਣ ਲਈ ਮਾਸਕ ਪਾ ਕੇ ਆਉਣਾ ਜਰੂਰੀ ਹੈ।