ਕੋਵਿਡ-19 ਦੇ ਮੱਦੇਨਜ਼ਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ – ਐੱਸ.ਡੀ.ਐੱਮ ਬਟਾਲਾ

Sorry, this news is not available in your requested language. Please see here.

ਸੁਤੰਤਰਤਾ ਦਿਵਸ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਬਟਾਲਾ, 30 ਜੁਲਾਈ 2021 ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ 15 ਅਗਸਤ ਨੂੰ ਮਨਾਏ ਜਾਣ ਵਾਲੇ ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਅੱਜ ਆਪਣੇ ਦਫ਼ਤਰ ਵਿੱਚ ਮੀਟਿੰਗ ਕੀਤੀ। ਉਨਾਂ ਅਧਿਕਾਰੀਆਂ ਨੂੰ ਜਾਣੂ ਕਰਵਾਉਂਦਿਆਂ ਕਿਹਾ ਕਿ ਕੋਰੋਨਾ ਵਾਇਰਸ ਦੇ ਮੱਦੇਨਜਰ ਇਸ ਦਿਵਸ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮਨਾਇਆ ਜਾਵੇਗਾ।
ਮੀਟਿੰਗ ਦੌਰਾਨ ਐੱਸ.ਡੀ.ਐੱਮ. ਬਟਾਲਾ ਨੇ ਨਗਰ ਨਿਗਮ, ਸਿਹਤ ਵਿਭਾਗ, ਸਿੱਖਿਆ ਵਿਭਾਗ, ਫੂਡ ਸਪਲਾਈ ਵਿਭਾਗ, ਬਾਗਬਾਨੀ ਵਿਭਾਗ, ਪੁਲਿਸ ਵਿਭਾਗ ਅਤੇ ਮਾਰਕੀਟ ਕਮੇਟੀ ਆਦਿ ਦੇ ਵਿਭਾਗੀ ਅਧਿਕਾਰੀਆਂ ਨੂੰ ਆਪੋ-ਆਪਣੇ ਵਿਭਾਗ ਨਾਲ ਸਬੰਧਤ ਅਗਾਉ ਪ੍ਰਬੰਧ ਕਰਨ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਕੋਵਿਡ-19 ਪ੍ਰੋਟੋਕਲ ਦੀ ਪਾਲਣਾ ਕਰਦਿਆਂ ਸਾਫ-ਸਫਾਈ, ਮੈਡੀਕਲ ਸੁਵਿਧਾ, ਰਿਫਰੈਸ਼ਮੈਂਟ, ਪੀਣ ਵਾਲੇ ਪਾਣੀ ਆਦਿ ਲੋੜੀਂਦੇ ਇੰਤਜਾਮ ਦੀਆਂ ਤਿਆਰੀਆਂ ਕਰ ਲਈਆਂ ਜਾਣ ਤਾਂ ਜੋ ਸਰਕਾਰ ਦੇ ਆਦੇਸ਼ਾਂ ਮੁਤਾਬਕ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਐੱਸ.ਡੀ.ਐੱਮ. ਬਟਾਲਾ ਸ. ਬਲਵਿੰਦਰ ਸਿੰਘ ਨੇ ਕਿਹਾ ਕਿ ਅਜ਼ਾਦੀ ਦਿਵਸ ਦੌਰਾਨ ਪੰਜਾਬ ਪੁਲਿਸ, ਮਹਿਲਾ ਪੁਲਿਸ, ਪੰਜਾਬ ਹੋਮਗਾਰਡ ਜਵਾਨਾਂ ਅਤੇ ਐਨ.ਸੀ.ਸੀ. ਕੈਡਿਟਾਂ ਵੱਲੋਂ ਪਰੇਡ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਕੂਲੀ ਵਿਦਿਆਰਥੀਆਂ ਵੱਲੋਂ ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ।
ਮੀਟਿੰਗ ਦੌਰਾਨ ਤਹਿਸੀਲਦਾਰ ਬਟਾਲਾ ਜਸਕਰਨਜੀਤ ਸਿੰਘ, ਡੀ.ਪੀ.ਆਰ.ਓ. ਇੰਦਰਜੀਤ ਸਿੰਘ, ਪ੍ਰਿੰਸੀਪਲ ਡਾ. ਜਤਿੰਦਰ ਮਹਾਜਨ, ਸੁਪਰਡੈਂਟ ਨਗਰ ਨਿਗਮ ਨਿਰਮਲ ਸਿੰਘ, ਪਰਮਜੀਤ ਸਿੰਘ, ਪ੍ਰੋਫੈਸਰ ਜਸਬੀਰ ਸਿੰਘ, ਬਾਊ ਸੰੁਦਰ ਤੋਂ ਇਲਾਵਾ ਹੋਰ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।