ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਵੱਲੋਂ ਲੈੱਵਲ-2 ਅਤੇ ਲੈੱਵਲ-3 ਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਗੂਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਦਾ ਦੌਰਾ

Sorry, this news is not available in your requested language. Please see here.

ਤਰਨ ਤਾਰਨ, 20 ਅਪ੍ਰੈਲ :
ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਕੁਲਵੰਤ ਸਿੰਘ ਨੇ ਅੱਜ ਗੂਰੂ ਨਾਨਕ ਦੇਵ ਸੁਪਰ ਸਪੈਸ਼ਿਲਟੀ ਹਸਪਤਾਲ ਤਰਨ ਤਾਰਨ ਵਿਖੇ ਲੈੱਵਲ-2 ਅਤੇ ਲੈੱਵਲ-3 ਦੀਆਂ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਵਿਸ਼ੇਸ ਤੌਰ ‘ਤੇ ਦੌਰਾ ਕੀਤਾ।
ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ, ਡੀ. ਐੱਮ. ਸੀ. ਡਾ. ਭਾਰਤੀ ਧਵਨ, ਜ਼ਿਲ੍ਹਾ ਮਾਲ ਅਫ਼ਸਰ ਤਰਨ ਤਾਰਨ ਸ੍ਰੀ ਅਰਵਿੰਦਰਪਾਲ ਸਿੰਘ ਅਤੇ ਹੋਰ ਅਧਿਕਾਰੀ ਉਹਨਾਂ ਦੇ ਨਾਲ ਸਨ।
ਇਸ ਮੌਕੇ ਉਹਨਾਂ ਹਸਪਤਾਲ ਦੇ ਡਾਕਟਰਾਂ ਅਤੇ ਸਮੂਹ ਨੂੰ ਹਦਾਇਤ ਜਾਰੀ ਕਰਦਿਆਂ ਕਿਹਾ ਕਿ ਕੋਡਿਵ ਮਰੀਜ਼ਾਂ ਦਾ ਇਲਾਜ ਕਰਦੇ ਸਮੇਂ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਅਡਵਾਇਜ਼ਰੀ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।ਉਹਨਾਂ ਕਿਹਾ ਕੋਵਿਡ-19 ਦੇ ਮਰੀਜ਼ ਨੂੰ ਕਿਤੇ ਹੋਰ ਜਗ੍ਹਾਂ ਰੈਫ਼ਰ ਕਰਨ ਤੋਂ ਪਹਿਲਾ ਸਬੰਧਿਤ ਡਾਕਟਰ ਉਸ ਹਸਪਤਾਲ ਦੇ ਮੁਖੀ ਨਾਲ ਗੱਲ ਕਰਨਗੇ ਅਤੇ ਉਸਦੀ ਜਾਣਕਾਰੀ ਸਿਵਲ ਸਰਜਨ ਤਰਨ ਤਾਰਨ ਨੂੰ ਤੁਰੰਤ ਮੁਹੱਈਆ ਕਰਵਾਉਣਗੇ।
ਉਹਨਾਂ ਕਿਹਾ ਕਿ ਹਸਪਤਾਲ ਪ੍ਰਬੰਧਨ ਰੋਜ਼ਾਨਾ ਇਸ ਗੱਲ ਦੀ ਰਿਪੋਰਟ ਸਿਵਲ ਸਰਜਨ ਤਰਨ ਤਾਰਨ ਨੂੰ ਭੇਜਣਾ ਯਕੀਨੀ ਬਣਾਏਗਾ ਕਿ ਉਹਨਾਂ ਕੋਲ ਲੈੱਵਲ-2 ਅਤੇ ਲੈੱਵਲ-3 ਵਿੱਚ ਕਿੰਨੇ ਮਰੀਜ਼ ਇਲਾਜ ਲਈ ਦਾਖਲ ਹਨ।