ਕੌਮਾਂਤਰੀ ਵਾਤਾਵਰਨ ਦਿਵਸ ਤੇ ਜ਼ਿਲ੍ਹੇ ਵਿਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ

Sorry, this news is not available in your requested language. Please see here.

-ਜ਼ਿਲ੍ਹੇ ਵਿਚ ਜੰਗਲਾਤ ਵਿਭਾਗ ਇਸ ਸਾਲ ਲਗਾਏਗਾ 10 ਲੱਖ ਪੌਦੇ-ਡਿਪਟੀ ਕਮਿਸ਼ਨਰ

-ਹਰ ਨਾਗਰਿਕ ਵਾਤਾਵਰਨ ਸੰਭਾਲ ਲਈ ਲਗਾਏ ਪੌਦੇ-ਐਸਐਸਪੀ

ਫਾਜ਼ਿਲਕਾ, 5 ਜੂਨ 2025 

ਕੌਮਾਂਤਰੀ ਵਾਤਾਵਰਨ ਦਿਵਸ ਮੌਕੇ ਜ਼ਿਲ੍ਹੇ ਵਿਚ ਪੌਦੇ ਲਗਾਉਣ ਦੀ ਮੁਹਿੰਮ ਦਾ ਆਗਾਜ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ ਨੇ ਪੌਦਾ ਲਗਾ ਕੇ ਕੀਤਾ। ਇਸ ਮੌਕੇ ਐਸਐਸਪੀ ਸ੍ਰੀ ਗੁਰਮੀਤ ਸਿੰਘ ਵੀ ਵਿਸੇਸ਼ ਤੌਰ ਤੇ ਉਨ੍ਹਾਂ ਦੇ ਨਾਲ ਹਾਜਰ ਰਹੇ।
ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਨੂੰ ਹਰਾ ਭਰਾ ਕਰਨ ਦੀ ਮੁਹਿੰਮ ਤਹਿਤ ਫਾਜ਼ਿਲਕਾ ਜ਼ਿਲ੍ਹੇ ਵਿਚ ਵੀ ਪੌਦੇ ਲਗਾਉਣ ਦੀ ਵਿਸੇਸ਼ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਦੱਸਿਆ ਕਿ ਜੰਗਲਾਤ ਵਿਭਾਗ ਵੱਲੋਂ ਇਸ ਸਾਲ ਜ਼ਿਲ੍ਹੇ ਵਿਚ ਲਗਾਉਣ ਲਈ 10 ਲੱਖ ਪੌਦੇ ਤਿਆਰ ਕੀਤੇ ਗਏ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਵਿਭਾਗਾਂ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਆਪੋ ਆਪਣੀਆਂ ਖਾਲੀ ਥਾਂਵਾਂ ਤੇ ਪੌਦੇ ਲਗਾਏ ਜਾਣ। ਇਸਤੋਂ ਬਿਨ੍ਹਾਂ ਮਹਾਤਮਾ ਗਾਂਧੀ ਪੇਂਡੂ ਰੋਜਗਾਰ ਗਾਰੰਟੀ ਸਕੀਮ ਤਹਿਤ ਵੀ ਪਿੰਡਾਂ ਵਿਚ ਪੌਦੇ ਲਗਾਏ ਜਾਣਗੇ। ਉਨ੍ਹਾਂ ਨੇ ਇਸ ਮੌਕੇ ਜ਼ਿਲ੍ਹਾ ਵਾਸੀਆਂ ਨੂੰ ਵੀ ਚੌਗਿਰਦੇ ਦੀ ਸੰਭਾਲ ਪ੍ਰਤੀ ਅਪੀਲ ਕਰਦਿਆਂ ਕਿਹਾ ਕਿ ਇਕ ਪੌਦਾ ਆਪਣੀ ਮਾਂ ਦੇ ਨਾਂਅ ਦੇ ਮੁਹਿੰਮ ਤਹਿਤ ਹਰੇਕ ਨਾਗਰਿਕ ਇਕ ਬੂਟਾ ਆਪਣੀ ਮਾਤਾ ਦੇ ਸਤਿਕਾਰ ਵਜੋਂ ਜਰੂਰ ਲਗਾਵੇ।

ਐਸਐਸਪੀ ਗੁਰਮੀਤ ਸਿੰਘ ਨੇ ਇਸ ਮੌਕੇ ਕਿਹਾ ਕਿ ਚੌਗਿਰਦੇ ਦੀ ਸੰਭਾਲ ਸਾਡਾ ਸਭ ਦਾ ਫਰਜ ਬਣਦਾ ਹੈ। ਉਨ੍ਹਾਂ ਨੇ ਕਿਹਾ ਕਿ ਸਾਨੂੰ ਸਭ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਅਤੇ ਉਨ੍ਹਾਂ ਦੀ ਸੰਭਾਲ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਾਡੇ ਵਾਤਾਵਰਨ ਵਿਚ ਅਸੰਤੁਲਨ ਪੈਦਾ ਹੋ ਜਾਵੇ ਤਾਂ ਇਸ ਦਾ ਅਸਰ ਮਨੁੱਖਾਂ ਤੇ ਪੈਣਾ ਯਕੀਨੀ ਹੈ ਇਸ ਲਈ ਸਭ ਨੂੰ ਇਸ ਪ੍ਰਤੀ ਸੁਚੇਤ ਹੋਣ ਦੀ ਜਰੂਰਤ ਹੈ।
ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ: ਮਨਦੀਪ ਕੌਰ ਨੇ ਦੱਸਿਆ ਕਿ ਅੱਜ ਜ਼ਿਲ੍ਹੇ ਦੇ ਸਕੂਲਾਂ ਵਿਚ ਵੀ ਵਿਸੇਸ਼ ਪੌਦਾਰੋਪਣ ਪ੍ਰੋਗਰਾਮ ਕੀਤੇ ਜਾ ਰਹੇ ਹਨ।

ਇਸ ਮੌਕੇ ਐਸਡੀਐਮ ਸ੍ਰੀ ਕ੍ਰਿਸ਼ਨਾਪਾਲ ਰਾਜਪੂਤ, ਵੀਰਪਾਲ ਕੌਰ ਅਤੇ ਕੰਵਰਜੀਤ ਸਿੰਘ ਮਾਨ, ਸਹਾਇਕ ਕਮਿਸ਼ਨਰ ਜਨਰਲ ਸ੍ਰੀ ਅਮਨਦੀਪ ਸਿੰਘ ਮਾਵੀ ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜਰ ਸਨ ਅਤੇ ਉਨ੍ਹਾਂ ਨੇ ਵੀ ਇਸ ਯਾਦਗਾਰੀ ਦਿਨ ਇਕ ਇਕ ਪੌਦਾ ਲਗਾਇਆ। ਇਸ ਮੌਕੇ ਜੰਗਲਾਤ ਵਿਭਾਗ ਦੀ ਟੀਮ ਵਨ ਰੇਂਜ ਅਫ਼ਸਰ ਸੁਖਦੇਵ ਸਿੰਘ, ਬਲਾਕ ਅਫ਼ਸਰ ਰਵਿੰਦਰ ਕੁਮਾਰ, ਸੰਦੀਪ ਕੁਮਾਰ ਵਨ ਗਾਰਡ ਦੀ ਅਗੁਵਾਈ ਵਿਚ ਹਾਜਰ ਰਹੀ।