ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਵੱਖ ਵੱਖ ਮੀਟਿੰਗਾਂ

Sorry, this news is not available in your requested language. Please see here.

ਬਰਨਾਲਾ, 7 ਜੁਲਾਈ 2021
ਆਉਂਦੀ 10 ਜੁਲਾਈ ਨੂੰ ਬਰਨਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ। ਸ਼੍ਰੀਮਤੀ ਪ੍ਰਤਿਮਾ ਅਰੌੜਾ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਤੇ ਸ਼੍ਰੀ ਵਰਿੰਦਰ ਅੱਗਰਵਾਲ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਕੌਮੀ ਲੋਕ ਅਦਾਲਤ ਵਿੱਚ ਦੀਵਾਨੀ, ਸਮਝੌਤਾ ਯੋਗ ਫੌਜਦਾਰੀ, ਬੈਂਕ ਰਿਕਵਰੀ, ਚੈੱਕ ਬਾਊਂਸ, ਬਿਜਲੀ ਪਾਣੀ ਦੇ ਬਿੱਲਾਂ ਸਬੰਧੀ, ਘਰੇਲੂ ਝਗੜਿਆ ਸਬੰਧੀ ਅਤੇ ਭੂਮੀ ਪ੍ਰਾਪਤੀ ਮਾਮਲੇ ਆਦਿ ਨਾਲ ਸਬੰਧਿਤ ਕੇਸਾਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ਤੇ ਹੀ ਰਜ਼ਾਮੰਦੀ ਨਾਲ ਝਗੜਿਆਂ ਦੇ ਨਿਪਟਾਰੇ ਕਰਵਾਏ ਜਾਣਗੇ। ਕੌਮੀ ਲੋਕ ਅਦਾਲਤ ਵਿੱਚ ਕੇਸਾ ਦੇ ਜਿਆਦਾ ਤੋਂ ਜਿਆਦਾ ਨਿਪਟਾਰੇ ਕਰਵਾਉਣ ਲਈ ਜਿਲ੍ਹਾ ਬਰਨਾਲਾ ਦੇ ਵੱਖ ਵੱਖ ਬੈਂਕਾਂ ਦੇ ਮੈਨੇਜਰ ਸਾਹਿਬਾਨ, ਬੀਮਾਂ ਕੰਪਨੀਆਂ ਦੇ ਮੈਨੇਜਰ ਅਤੇ ਪੈਨਲ ਵਕੀਲ, ਸਮੂਹ ਐੱਸ.ਐੱਚ.ਓਜ਼ ਅਤੇ ਬੀ.ਡੀ.ਪੀ.ਓਜ਼ ਨਾਲ ਮੀਟਿੰਗਾਂ ਦਾ ਆਯੋਜਨ ਕੀਤਾ ਗਿਆ। ਕੌਮੀ ਲੋਕ ਅਦਾਲਤ ਦੇ ਫਾਇਦਿਆ ਬਾਰੇ ਦੱਸਦੇ ਹੋਏ ਸ਼੍ਰੀਮਤੀ ਪ੍ਰਤਿਮਾ ਅਰੌੜਾ ਜੀ ਨੇ ਜਾਣਕਾਰੀ ਦਿੱਤੀ ਕਿ ਇਨ੍ਹਾਂ ਲੋਕ ਅਦਾਲਤਾਂ ਵਿੱਚ ਸਸਤਾ ਅਤੇ ਛੇਤੀ ਨਿਆ ਮਿਲਦਾ ਹੈ। ਇਸ ਤੋਂ ਇਲਾਵਾ ਆਪਸੀ ਰਜ਼ਾਮੰਦੀ ਨਾਲ ਝਗੜੇ ਨਿਪਟਾਏ ਜਾਂਦੇ ਹਨ ਜਿਸ ਨਾਲ ਕੋਰਟ ਫੀਸ ਵਾਪਿਸ ਮਿਲ ਜਾਂਦੀ ਹੈ ਅਤੇ ਇਸਦੇ ਫੈਸਲੇ ਦੇ ਖਿਲਾਫ ਕੋਈ ਅਪੀਲ ਵੀ ਨਹੀਂ ਹੁੰਦੀ। ਅੰਤ ਵਿੱਚ ਉਨ੍ਹਾਂ ਅਪੀਲ ਕੀਤੀ ਕਿ ਇਸ ਨੈਸ਼ਨਲ ਲੋਕ ਅਦਾਲਤ ਵਿਚ ਵੱਧ ਤੋਂ ਵੱਧ ਕੇਸ ਲਗਵਾਏ ਜਾਣ ਅਤੇ ਫਾਇਦਾ ਲਿਆ ਜਾਵੇ। ਇਸ ਨੈਸ਼ਨਲ ਲੋਕ ਅਦਾਲਤ ਦੀ ਵਧੇਰੇ ਜਾਣਕਾਰੀ ਲਈ ਇਸ ਦਫ਼ਤਰ ਦੇ ਫੋਨ ਨੰਬਰ 01679-243522 ਜਾਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਦੇ ਟੋਲ ਫ੍ਰੀ ਹੈੱਲਪਲਾਈਨ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।