ਖੁਸ਼ਹਾਲੀ ਦੇ ਰਾਖਿਆਂ ਨੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ’ਚ ਭਰਿਆ ਨਵਾਂ ਜੋਸ਼

Daily Bulletin on Covid 19

Sorry, this news is not available in your requested language. Please see here.

*ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਚਲਾਇਆ ‘ਮਿਸ਼ਨ ਵੈਕਸੀਨ ਸੇਵਾ’
*8 ਹਜ਼ਾਰ ਤੋਂ ਵੱਧ ਲੋਕਾਂ ਨੂੰ ਪ੍ਰੇਰਿਤ ਕਰਕੇ ਕਰਵਾਇਆ ਟੀਕਾਕਰਨ
ਨਵਾਂਸ਼ਹਿਰ, 16 ਅਪ੍ਰੈਲ :
ਪੰਜਾਬ ਸਰਕਾਰ ਦੀਆਂ ਅੱਖਾਂ ਤੇ ਕੰਨ ਬਣ ਕੇ ਕੰਮ ਕਰ ਰਹੇ ਖੁਸ਼ਹਾਲੀ ਦੇ ਰਾਖੇ ਹੁਣ ਪ੍ਰਸ਼ਾਸਨ ਨਾਲ ਮੋਢੇ ਨਾਲ ਮੋਢਾ ਜੋੜ ਕੇ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਲਈ ਜੀਅ-ਜਾਨ ਨਾਲ ਜੁੱਟੇ ਹੋਏ ਹਨ। ਕੋਰੋਨਾ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ’ਤੇ ਖੁਸ਼ਹਾਲੀ ਦੇ ਰਾਖਿਆਂ (ਜੀ. ਓ. ਜੀਜ਼) ਵੱਲੋਂ ਜ਼ਿਲਾ ਵਾਸੀਆਂ ਨੂੰ ਕੋਰੋਨਾ ਵਾਇਰਸ ਦੀ ਲਾਗ ਤੋਂ ਬਚਾਉਣ ਅਤੇ ਅਫ਼ਵਾਹਾਂ ਤੋਂ ਸੁਚੇਤ ਰੱਖਣ ਲਈ ਸ਼ਲਾਘਾਯੋਗ ਭੂਮਿਕਾ ਨਿਭਾਈ ਗਈ ਹੈ। ਹੁਣ ਇਨਾਂ ਵੱਲੋਂ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਨੂੰ ਸਫਲ ਬਣਾਉਣ ਵਿਚ ਵੀ ਅਹਿਮ ਯੋਗਦਾਨ ਪਾਉਂਦਿਆਂ ਵੱਡੀ ਗਿਣਤੀ ਵਿਚ ਲੋਕਾਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰ ਕੇ ਉਨਾਂ ਦਾ ਟੀਕਾਕਰਨ ਕਰਵਾਇਆ ਜਾ ਰਿਹਾ ਹੈ। ਜ਼ਿਲੇ ਨੂੰ ਕੋਵਿਡ ਮੁਕਤ ਕਰਨ ਲਈ ਖੁਸ਼ਹਾਲੀ ਦੇ ਰਾਖਿਆਂ ਵੱਲੋਂ ‘ਮਿਸ਼ਨ ਵੈਕਸੀਨ ਸੇਵਾ’ ਚਲਾਇਆ ਗਿਆ ਹੈ, ਜਿਸ ਨੇ ਕੋਵਿਡ ਰੋਕੂ ਟੀਕਾਕਰਨ ਮੁਹਿੰਮ ਵਿਚ ਨਵਾਂ ਜੋਸ਼ ਭਰ ਦਿੱਤਾ ਹੈ ਅਤੇ ਲੋਕ ਆਪ ਮੁਹਾਰੇ ਬਿਨਾਂ ਕਿਸੇ ਡਰ ਅਤੇ ਝਿਜਕ ਦੇ ਟੀਕਾਕਰਨ ਲਈ ਅੱਗੇ ਆ ਰਹੇ ਹਨ। ਇਸ ਤੋਂ ਇਲਾਵਾ ਉਨਾਂ ਵੱਲੋਂ ਪਿੰਡਾਂ ਵਿਚ ਘਰ-ਘਰ ਜਾ ਕੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਸੁਚੇਤ ਕਰਦਿਆਂ ਸਾਵਧਾਨੀਆਂ ਵਰਤਣ ਦੀ ਤਾਕੀਦ ਕੀਤੀ ਜਾ ਰਹੀ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਜੀ. ਓ. ਜੀਜ਼ ਦੇ ਜ਼ਿਲਾ ਹੈੱਡ ਕਰਨਲ ਚੂਹੜ ਸਿੰਘ ਨੇ ਦੱਸਿਆ ਕਿ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਚ 128 ਜੀ. ਓ. ਜੀਜ਼ ਸੇਵਾਵਾਂ ਨਿਭਾਅ ਰਹੇ ਹਨ, ਜਿਨਾਂ ਵੱਲੋਂ ਆਪਣੇ ਨਾਲ ਸਬੰਧਤ ਪਿੰਡਾਂ ਵਿਚ ਕੋਵਿਡ ਪ੍ਰਤੀ ਵੱਡੀ ਪੱਧਰ ’ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ ਅਤੇ ਲੋਕਾਂ ਨੂੰ ਸੈਂਪਲਿੰਗ ਅਤੇ ਟੀਕਾਕਰਨ ਕਰਵਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨਾਂ ਦੱਸਿਆ ਕਿ ਜੀ. ਓ. ਜੀਜ਼ ਵੱਲੋਂ ਹੁਣ ਤੱਕ ‘ਮਿਸ਼ਨ ਵੈਕਸੀਨ ਸੇਵਾ’ ਤਹਿਤ 8 ਹਜ਼ਾਰ ਤੋਂ ਵੱਧ ਲੋਕਾਂ ਨੂੰ ਟੀਕਾਕਰਨ ਕੇਂਦਰਾਂ ਵਿਚ ਲਿਜਾ ਕੇ ਉਨਾਂ ਦਾ ਟੀਕਾਕਰਨ ਕਰਵਾਇਆ ਗਿਆ ਹੈ ਅਤੇ ਇਹ ਕਾਰਜ ਨਿਰੰਤਰ ਜਾਰੀ ਹੈ। ਉਨਾਂ ਦੱਸਿਆ ਕਿ ਖੁਸ਼ਹਾਲੀ ਦੇ ਰਾਖਿਆਂ ਵੱਲੋਂ ਪਿੰਡਾਂ ਦੇ ਧਾਰਮਿਕ ਸਥਾਨਾਂ ਅਤੇ ਸਾਂਝੀਆਂ ਥਾਵਾਂ ਤੋਂ ਕੋਵਿਡ ਰੋਕੂ ਟੀਕਾਕਰਨ ਕਰਵਾਉਣ ਲਈ ਅਨਾਊਂਸਮੈਂਟ ਕਰਵਾਈ ਜਾ ਰਹੀ ਹੈ ਅਤੇ ਉਨਾਂ ਕੋਵਿਡ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਫੋਟੋ ਕੈਪਸ਼ਨਾਂ :
-‘ਮਿਸ਼ਨ ਵੈਕਸੀਨ ਸੇਵਾ’ ਤਹਿਤ ਲੋਕਾਂ ਨੂੰ ਪ੍ਰੇਰਿਤ ਕਰਕੇ ਉਨਾਂ ਦਾ ਟੀਕਾਕਰਨ ਕਰਵਾਉਂਦੇ ਹੋਏ ਖੁਸ਼ਹਾਲੀ ਦੇ ਰਾਖੇ।