ਖੇਤੀਬਾੜੀ ਵਿਭਾਗ ਨੇ ਸਾਂਦੇ ਹਾਸ਼ਮ ਅਤੇ ਸੈਦਾ ਵਾਲਾ ਵਿਖੇ ਪਰਾਲੀ ਨੂੰ ਲੱਗੀ ਅੱਗ ਬੁਝਾਈ

Sorry, this news is not available in your requested language. Please see here.

— ਅੱਗ ਲਗਾਉਣ ਵਾਲੇ ਕਿਸਾਨਾਂ ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ: ਜ਼ਿਲ੍ਹਾ ਖੇਤੀਬਾੜੀ ਅਫ਼ਸਰ

ਫਿਰੋਜ਼ਪੁਰ 31 ਅਕਤੂਬਰ 2023

ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਦੇ ਦਿਸ਼ਾ-ਨਿਰਦੇਸ਼ਾਂ ਤੇ ਜ਼ਿਲ੍ਹਾ ਖੇਤੀਬਾੜੀ ਅਫ਼ਸਰ ਸ੍ਰੀ ਡਾ. ਜੰਗੀਰ ਸਿੰਘ ਦੀ ਅਗਵਾਈ ਵਿੱਚ ਖੇਤੀਬਾੜੀ ਵਿਭਾਗ ਦੀ ਟੀਮ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਦਾ ਸਖਤ ਨੋਟਿਸ ਲੈਂਦਿਆਂ ਪਿੰਡ ਸਾਂਦੇ ਹਾਸ਼ਮ ਅਤੇ ਸੈਦਾ ਵਾਲਾ ਵਿਖੇ ਮੌਕੇ ਤੇ ਪਹੁੰਚ ਕੇ ਪਰਾਲੀ ਨੂੰ ਲੱਗੀ ਅੱਗ ਨੂੰ ਫਾਇਰ ਬ੍ਰਿਗੇਡ ਦੁਆਰਾ ਤੁਰੰਤ ਬੁਝਾਇਆ ਗਿਆ।

ਇਸ ਮੌਕੇ ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਸਬੰਧਿਤ ਜਮੀਨ ਮਾਲਕ ਤੇ ਬਣਦੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਅਤੇ ਪੰਜਾਬ ਸਰਕਾਰ ਵੱਲੋਂ ਲਗਾਤਾਰ ਕਿਸਾਨਾਂ ਨੂੰ ਪਰਾਲੀ ਅਤੇ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਨਾ ਲਗਾਉਣ ਬਾਰੇ ਪ੍ਰੇਰਿਤ ਕੀਤਾ ਜਾਂਦਾ ਹੈ ਅਤੇ ਸਰਕਾਰ ਵੱਲੋਂ ਕਿਸਾਨਾਂ ਨੂੰ ਸਬਸਿਡੀ ਤੇ ਮਸ਼ੀਨਾਂ ਵੀ ਮੁਹੱੲਆ ਕਰਵਾਈਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਵੀ ਇਸ ਬਾਰੇ ਸਮੇਂ ਸਮੇਂ ਤੇ ਹੁਕਮ ਜਾਰੀ ਕੀਤੇ ਜਾਂਦੇ ਹਨ, ਪਰੰਤੂ ਫਿਰ ਵੀ ਕਈ ਕਿਸਾਨਾਂ ਵੱਲੋਂ ਪਰਾਲੀ ਸਾੜਣ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਵੱਲੋਂ ਆਪਣੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਲਗਾਉਣ ਕਾਰਨ ਪੈਂਦਾ ਹੁੰਦੇ ਧੂੰਏ ਕਾਰਨ ਵਾਤਾਵਰਣ ਤੇ ਬੇਹੱਦ ਮਾੜਾ ਪ੍ਰਭਾਵ ਪੈਂਦਾ ਹੈ ਅਤੇ ਆਬੋਹਵਾ ਗੰਧਲੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਸਾੜਣ ਨਾਲ ਹੁੰਦੇ ਧੂੰਏ ਕਾਰਨ ਸੜਕ ਤੋਂ ਲੰਘਦੇ ਵਾਹਨ ਚਾਲਕਾਂ ਨੂੰ ਬੇਹੱਦ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ ਅਤੇ ਇਹ ਧੂੰਆ ਕਈ ਵਾਰ ਵੱਡੇ ਐਕਸੀਡੈਂਟਾਂ ਅਤੇ ਸਾਹ ਦੀਆਂ ਭਿਆਨਕ ਬਿਮਾਰੀਆਂ ਦਾ ਕਾਰਨ ਵੀ ਬਣਦਾ ਹੈ। ਉਨ੍ਹਾਂ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫਸਲ ਦੀ ਰਹਿਦ ਖੂੰਹਦ ਨੂੰ ਅੱਗ ਨਾ ਲਗਾਉਣ ਅਜਿਹਾ ਕਰਨ ਨਾਲ ਇੱਕ ਤਾ ਵਾਤਾਵਰਨ ਗੰਧਲਾ ਹੋਣ ਤੋਂ ਬਚਿਆ ਰਹੇਗਾ ਅਤੇ ਦੂਸਰਾ ਉਨ੍ਹਾਂ ਦੀ ਜ਼ਮੀਨ ਦੀ ਉਪਜਾਊ ਸਕਤੀ ਵੀ ਵਧੇਗੀ।