— ਮਾਹਰਾਂ ਵੱਲੋਂ ਪਰਾਲੀ ਦਾ ਜਮੀਨ ਵਿੱਚ ਨਿਪਟਾਰਾ ਕਰਨ ਵਾਲੇ ਆਧੁਨਿਕ ਸੰਦਾਂ ਬਾਰੇ ਦਿੱਤੀ ਗਈ ਜਾਣਕਾਰੀ
ਫਾਜ਼ਿਲਕਾ 17 ਅਕਤੂਬਰ:
ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਆਈ.ਏ.ਐੱਸ ਦੇ ਦਿਸ਼ਾ ਨਿਰਦੇਸ਼ਾ ਹੇਠ ਖੇਤੀਬਾੜੀ ਵਿਭਾਗ ਫਾਜ਼ਿਲਕਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਜ਼ਿਲ੍ਹੇ ਨੂੰ ਸਵੱਛ ਅਤੇ ਪ੍ਰਦੂਸ਼ਣ ਮੁਕਤ ਕੀਤਾ ਜਾ ਸਕੇ।
ਮੁੱਖ ਖੇਤੀਬਾੜੀ ਅਫਸਰ ਡਾ. ਗੁਰਮੀਤ ਸਿੰਘ ਚੀਮਾ ਨੇ ਦੱਸਿਆ ਕਿ ਢਾਣੀ ਕੜਾਕਾ ਸਿੰਘ, ਪਿੰਡ ਸਿਵਾਨਾ, ਰਾਮਕੋਟ, ਸੀਤੋ ਗੁੰਨੋ, ਚੱਕ ਵੈਰੋ ਕੇ, ਮੁਰਾਦਵਾਲਾ ਭੋਮਗੜ੍ਹ, ਮਲੂਕਪੁਰ ਅਤੇ ਜੋਧਪੁਰ ਪਿੰਡਾਂ ਵਿੱਚ ਕਿਸਾਨ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ ਗਿਆ ਹੈ। ਬਲਾਕਾਂ ਦੇ ਏ.ਡੀ.ਓਜ਼ ਵੱਲੋਂ ਕਿਸਾਨਾਂ ਨੂੰ ਆਧੁਨਿਕ ਮਸ਼ੀਨਰੀ ਨਾਲ ਝੋਨੇ ਦੀ ਪਰਾਲੀ ਦਾ ਖੇਤਾਂ ਵਿੱਚ ਨਿਪਟਾਰਾ ਕਰਨ ਦੀ ਜਾਣਕਾਰੀ ਦਿੱਤੀ ਗਈ ਹੈ।
ਡਾ. ਗੁਰਮੀਤ ਸਿੰਘ ਚੀਮਾ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਆਓ ਅਸੀਂ ਸਾਰੇ ਰਲ ਕੇ ਆਪਣੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਮੁਕਤ ਬਣਾਈਏ ਅਤੇ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਆਪਣੇ ਪਿੰਡ ਵਾਸੀਆਂ ਨੂੰ ਪ੍ਰੇਰਿਤ ਕਰੀਏ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦੇ ਸਹਿਯੋਗ ਨਾਲ ਹੀ ਪਰਾਲੀ ਨੂੰ ਅੱਗ ਲੱਗਣ ਤੋਂ ਰੋਕੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਵੀਰ ਵੀ ਸਹਿਯੋਗ ਦੇਣ ਅਤੇ ਆਪਣੀ ਝੋਨੇ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਸਗੋਂ ਆਧੁਨਿਕ ਸੰਦਾਂ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਜਮੀਨ ਵਿੱਚ ਹੀ ਕਰਨ ਅਜਿਹਾ ਕਰਨ ਨਾਲ ਜਮੀਨ ਦੀ ਉਪਜਾਊ ਸਕਤੀ ਵਧਣ ਦਾ ਅਗਲੀ ਫਸਲ ਦਾ ਝਾੜ ਵਧੇਗਾ।

हिंदी






