ਖੇਤੀਬਾੜੀ ਵਿਭਾਗ ਵੱਲੋਂ ਬਲਾਕ ਨੂਰਪੁਰਬੇਦੀ ਵਿਖੇ ਆਤਮਾ ਅਧੀਨ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਕੀਤਾ ਜਾਗਰੂਕ 

Sorry, this news is not available in your requested language. Please see here.

ਰੂਪਨਗਰ, 16 ਅਕਤੂਬਰ:
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਰੂਪਨਗਰ ਡਾ. ਗੁਰਬਚਨ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਬਲਾਕ ਨੂਰਪੁਰਬੇਦੀ ਵਿਖੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਨੂੰ ਆਤਮਾ ਅਧੀਨ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਜਾਗਰੂਕ ਕੀਤਾ ਗਿਆ ਅਤੇ ਬਲਾਕ ਫਾਰਮਰ ਸਲਾਹਕਾਰ ਕਮੇਟੀ ਬਣਾਈ ਗਈ।
ਇਸ ਮੀਟਿੰਗ ਵਿੱਚ ਪ੍ਰੋਜੈਕਟ ਡਾਇਰੈਕਟਰ ਆਤਮਾ ਪਰਮਿੰਦਰ ਸਿੰਘ ਨੇ ਕਿਸਾਨਾਂ ਨੂੰ ਖੇਤੀਬਾੜੀ ਦੇ ਨਾਲ-ਨਾਲ ਸਹਾਇਕ ਧੰਦੇ ਅਪਣਾਉਣ ਦੀ ਸਲਾਹ ਦਿੱਤੀ ਅਤੇ ਨਾਲ ਹੀ ਆਤਮਾ ਅਧੀਨ ਹੋਣ ਵਾਲੀਆਂ ਗਤੀਵਿਧੀਆਂ ਬਾਰੇ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਕਿਸਾਨਾਂ ਨੂੰ ਆਤਮਾ ਅਧੀਨ ਵੱਧ ਤੋਂ ਵੱੱਧ ਟ੍ਰੇਨਿੰਗਾਂ, ਐਕਸਪੋਜਰ ਵਿਜਟਾ ਦਾ ਲਾਭ ਲੈਣ ਸਬੰਧੀ ਵੀ ਜਾਣਕਾਰੀ ਦਿੱਤੀ।
ਡਾ.ਤਜਿੰਦਰਪਾਲ ਸਿੰਘ ਵੈਟਨਰੀ ਅਫਸਰ ਪਸ਼ੂ ਪਾਲਣ ਵਿਭਾਗ ਨੇ ਕਿਸਾਨਾਂ ਨੂੰ ਪਸ਼ੂਆ ਦੇ ਰੱਖ-ਰਖਾਅ ਬਾਰੇ ਜਾਣਕਾਰੀ ਦਿੱਤੀ। ਕਮੇਟੀ ਪ੍ਰਧਾਨ ਕੁਲਦੀਪ ਸਿੰਘ ਅਤੇ ਅਗਾਂਹਵਧੂ ਕਿਸਾਨ ਨਰੇਸ਼ ਕੁਮਾਰ ਨੇ ਕਿਸਾਨਾਂ ਨੂੰ ਖੇਤੀ ਤੋਂ ਹੋਣ ਵਾਲੀ ਫਸਲ (ਉਪਜ) ਨੂੰ ਕਿਸਾਨ ਆਪ ਮੰਡੀਕਰਨ ਕਰਨ ਬਾਰੇ ਸਲਾਹ ਦਿੱਤੀ ਜਿਸ ਨਾਲ ਆਮਦਨ ਵਿੱਚ ਕਾਫੀ ਵਾਧਾ ਹੁੰਦਾ ਹੈ।
ਅਗਾਂਹਵਧੂ ਕਿਸਾਨ ਪਰਮਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਿਆਜ, ਆਲੂ ਅਤੇ ਸਟੋਬਰੀ ਆਦਿ ਦੀ ਖੇਤੀ ਕਰਨ ਲਈ ਪ੍ਰੇਰਿਤ ਕੀਤਾ ਅਤੇ ਨਾਲ ਹੀ ਖੇਤੀ ਸਹਾਇਕ ਧੰਦੇ ਅਪਣਾਉਣ ਬਾਰੇ ਪ੍ਰੇਰਿਤ ਕੀਤਾ।
ਇਸ ਮੀਟਿੰਗ ਵਿੱਚ ਖੇਤੀਬਾੜੀ ਉਪ ਨਿਰੀਖਕ ਸ਼ਮਸ਼ੇਰ ਸਿੰਘ, ਬਲਵਿੰਦਰ ਸਿੰਘ ਅਤੇ ਸੁਖਦੇਵ ਸਿੰਘ ਅਤੇ 15 ਤੋਂ ਵੱਧ ਕਿਸਾਨਾਂ ਅਤੇ ਕਿਸਾਨ ਬੀਬੀਆਂ ਨੇ ਭਾਗ ਲਿਆ। ਇਸ ਮੀਟਿੰਗ ਨੂੰ ਕਰਵਾਉਣ ਲਈ ਰਾਮ ਕੁਮਾਰ ਸਹਾਇਕ ਤਕਨਾਲੋਜੀ ਮੈਨੇਜਰ ਨੇ ਵਿਸ਼ੇਸ਼ ਸਹਿਯੋਗ ਦਿੱਤਾ ਅਤੇ ਵੱਖ-ਵੱਖ ਵਿਭਾਗਾਂ ਤੋ ਆਏ ਅਧਿਕਾਰੀਆਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ।