ਖੇਤੀ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਪਿੰਡ ਵਰਿਆਮ ਖੇੜਾ ਵਿੱਚ ਮਨਾਇਆ ਗਿਆ ਵਿਸ਼ਵ ਦਾਲਾਂ ਦਿਵਸ

Sorry, this news is not available in your requested language. Please see here.

ਫਾਜ਼ਿਲਕਾ 10 ਫਰਵਰੀ 2025

ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਵੱਲੋਂ ਖੇਤੀਬਾੜੀ ਮੰਤਰੀ ਸ੍ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਿੰਡ ਵਰਿਆਮ ਖੇੜਾ ਵਿੱਚ ਵਿਸ਼ਵ ਦਾਲਾਂ ਦਿਵਸ ਮਨਾਇਆ ਗਿਆ। ਇਸ ਸਮਾਗਮ ਦੀ ਪ੍ਰਧਾਨਗੀ ਵਿਭਾਗ ਦੇ ਡਿਪਟੀ ਡਾਇਰੈਕਟਰ ਦਾਲਾਂ ਡਾ: ਧਰਮਪਾਲ ਮੋਰੀਆ ਨੇ ਕੀਤੀ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ ਵੀ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਸ੍ਰੀ ਧਰਮਪਾਲ ਮੋਰੀਆ ਡਿਪਟੀ ਡਾਇਰੈਕਟਰ ਦਾਲਾਂ ਨੇ ਦੱਸਿਆ ਕਿ ਸੂਬੇ ਵਿੱਚ ਦਾਲਾਂ ਦੀ ਕਾਸ਼ਤ ਦੀਆਂ ਅਪਾਰ ਸੰਭਾਵਨਾਵਾਂ ਹਨ। ਉਹਨਾਂ ਨੇ ਕਿਹਾ ਕਿ ਸਾਨੂੰ ਕਣਕ ਝੋਨੇ ਦੇ ਰਵਾਇਤੀ ਫਸਲ ਤੋਂ ਬਾਹਰ ਆ ਕੇ ਦਾਲਾਂ ਦੀ ਕਾਸ਼ਤ ਪ੍ਰਤੀ ਵੀ ਸੁਚੇਤ ਹੋਣ ਦੀ ਜਰੂਰਤ ਹੈ। ਉਹਨਾਂ ਨੇ ਕਿਹਾ ਕਿ ਦਾਲਾਂ ਸਾਡੀ ਖੁਰਾਕ ਦਾ ਮਹੱਤਵਪੂਰਨ ਹਿੱਸਾ ਹਨ ਅਤੇ ਪ੍ਰੋਟੀਨ ਦਾ ਸਰੋਤ ਹਨ। ਉਹਨਾਂ ਨੇ ਕਿਹਾ ਕਿ ਦੇਸ਼ ਵਿੱਚ ਦਾਲਾਂ ਦੀ ਬਹੁਤ ਮੰਗ ਹੈ।

ਮੁੱਖ ਖੇਤੀਬਾੜੀ ਅਫਸਰ ਡਾ ਸੰਦੀਪ ਰਿਣਵਾ ਨੇ ਦੱਸਿਆ ਕਿ ਦੇਸ਼ ਵਿੱਚ ਜਰੂਰਤ ਜਿੰਨੀਆਂ ਦਾਲਾਂ ਦੀ ਪੈਦਾਵਾਰ ਨਹੀਂ ਹੋ ਰਹੀ ਹੈ ਅਤੇ ਜੇਕਰ ਕਿਸਾਨ ਭਰਾ ਦਾਲਾਂ ਦੀ ਕਾਸ਼ਤ ਕਰਨਗੇ ਤਾਂ ਇਸ ਨਾਲ ਕਿਸਾਨਾਂ ਨੂੰ ਵੀ ਜਿੱਥੇ ਚੰਗੀ ਆਮਦਨ ਹੋਵੇਗੀ ਉੱਥੇ ਦੇਸ਼ ਵੀ ਆਤਮ ਨਿਰਭਰ ਬਣੇਗਾ। ਉਨਾਂ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਪਿੰਡ ਪਿੰਡ ਜਾ ਕੇ ਦਾਲਾਂ ਦੀ ਕਾਸ਼ਤ ਸਬੰਧੀ ਤਕਨੀਕੀ ਨੁਕਤੇ ਸਮਝਾਏ ਜਾ ਰਹੇ ਹਨ।

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਜ਼ਿਲ੍ਹਾ ਪ੍ਰਸਾਰ ਮਾਹਿਰ ਡਾ: ਜਗਦੀਸ਼ ਅਰੋੜਾ ਨੇ ਇਸ ਮੌਕੇ ਕਿਸਾਨਾਂ ਨੂੰ ਦਾਲਾਂ ਦੀ ਕਾਸ਼ਤ ਸਬੰਧੀ ਖਾਸ ਕਰਕੇ ਸੌਣੀ ਰੁੱਤ ਦੀਆਂ ਦਾਲਾਂ ਦੀ ਕਾਸਤ ਸਬੰਧੀ ਜਾਣਕਾਰੀ ਦਿੱਤੀ ਅਤੇ ਸੱਠੀ ਮੂੰਗੀ ਬਾਰੇ ਵੀ ਜਾਣਕਾਰੀ ਦਿੱਤੀ ਗਈ। ਉਨਾਂ ਨੇ ਇਸ ਸਮੇਂ ਹਾੜੀ ਰੁੱਤ ਵਿੱਚ ਲਗਾਈਆਂ ਗਈਆਂ ਦਾਲਾਂ ਦੀ ਸਾਂਭ ਸੰਭਾਲ ਦੇ ਨੁਕਤੇ ਵੀ ਕਿਸਾਨਾਂ ਨਾਲ ਸਾਂਝੇ ਕੀਤੇ।
ਇਸ ਮੌਕੇ ਸਹਾਇਕ ਪ੍ਰੋਦ ਸੁਰੱਖਿਆ ਅਫਸਰ ਅਬੋਹਰ ਡਾ ਸ਼ਿਸ਼ਪਾਲ ਗੋਦਾਰਾ, ਖੇਤੀਬਾੜੀ ਵਿਕਾਸ ਅਫਸਰ ਸ੍ਰੀਮਤੀ ਜਸ਼ਨਦੀਪ ਕੌਰ ਵੀ ਹਾਜ਼ਰ ਸਨ। ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਵਿਭਾਗ ਦੇ ਇਸ ਕੈਂਪ ਵਿੱਚ ਹਿੱਸਾ ਲਿਆ।