ਰੂਪਨਗਰ, 11 ਜਨਵਰੀ 2024
ਗਣਤੰਤਰ ਦਿਵਸ ਦੇ ਮੱਦੇਨਜ਼ਰ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ, ਪੰਜਾਬ ਪੁਲੀਸ ਦੇ ਸਹਿਯੋਗ ਨਾਲ ਰੂਪਨਗਰ ਜੇਲ੍ਹ ਦੀਆਂ ਵੱਖ-ਵੱਖ ਥਾਵਾਂ ਦੀ ਗਹਿਰਾਈ ਨਾਲ ਤਲਾਸ਼ੀ ਲਈ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਸੁਪਰਡੈਂਟ ਜ਼ਿਲ੍ਹਾ ਜੇਲ੍ਹ ਰੂਪਨਗਰ ਗੁਰਨਾਮ ਲਾਲ ਨੇ ਦੱਸਿਆ ਕਿ ਇਸ ਤਲਾਸ਼ੀ ਅਭਿਆਨ ਦੌਰਾਨ ਜੇਲ੍ਹ ਵਿੱਚ ਸਾਰੀਆਂ ਬੈਰਕਾਂ ਤੇ ਹੋਰ ਥਾਵਾਂ ਦੀ ਤਲਾਸ਼ੀ ਲਈ ਗਈ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਨਸ਼ਾ ਜਾਂ ਹੋਰ ਕੋਈ ਵੀ ਇਤਰਾਜ਼ਯੋਗ ਪਦਾਰਥ ਫੜਿਆ ਜਾ ਸਕੇ।
ਉਨ੍ਹਾਂ ਕਿਹਾ ਕਿ ਇਸ ਤਲਾਸ਼ੀ ਦੌਰਾਨ ਰੂਪਨਗਰ ਜੇਲ੍ਹ ਮੁਕੰਮਲ ਤੌਰ ਉਤੇ ਠੀਕ ਪਾਈ ਗਈ ਜਿੱਥੇ ਕਿਸੇ ਵੀ ਤਰ੍ਹਾਂ ਦੀ ਕੋਈ ਗੈਰ-ਕਾਨੂੰਨੀ ਵਸਤੂ ਨਹੀਂ ਫੜੀ ਗਈ ਅਤੇ ਅੱਗੇ ਵੀ ਇਸ ਤਰ੍ਹਾਂ ਦੇ ਤਲਾਸ਼ੀ ਅਭਿਆਨ ਚਲਦੇ ਰਹਿਣਗੇ।
ਇਸ ਮੌਕੇ ਡੀ.ਐਸ.ਪੀ. ਰੂਪਨਗਰ ਸ. ਤਰਲੋਚਨ ਸਿੰਘ, ਡਿਪਟੀ ਸੁਪਰਡੈਂਟ ਅਨਮੋਲਜੀਤ ਸਿੰਘ, ਐਸ.ਐਚ.ਓ. ਸ਼੍ਰੀ ਰੋਹਿਤ ਕੁਮਾਰ ਤੋਂ ਇਲਾਵਾ ਹੋਰ ਸੀਨੀਅਰ ਅਧਿਕਾਰੀ ਅਤੇ ਪੁਲੀਸ ਮੁਲਾਜ਼ਮ ਹਾਜ਼ਰ ਸਨ।

हिंदी






