*ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਫੁੱਲ ਡਰੈੱਸ ਰਿਹਰਸਲ
*ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਨੇ ਮਾਰਚ ਪਾਸਟ ਤੋਂ ਲਈ ਸਲਾਮੀ
ਬਰਨਾਲਾ, 24 ਜਨਵਰੀ
ਦੇਸ਼ ਦੇ 72ਵੇਂ ਗਣਤੰਤਰ ਦਿਹਾੜੇ ਮੌਕੇ 26 ਜਨਵਰੀ ਨੂੰ ਸਥਾਨਕ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਣ ਵਾਲੇ ਜ਼ਿਲਾ ਪੱਧਰੀ ਸਮਾਗਮ ਮੌਕੇ ਸਿਹਤ ਤੇ ਪਰਿਵਾਰ ਭਲਾਈ ਸ. ਬਲਬੀਰ ਸਿੰਘ ਸਿੱਧੂ ਕੌਮੀ ਝੰਡਾ ਲਹਿਰਾਉਣਗੇ।
ਇਸ ਸਬੰਧੀ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਗਣਤੰਤਰਤਾ ਦਿਵਸ ਸਮਾਗਮ ਦੀ ਫੁੱਲ ਡਰੈੱਸ ਰਿਹਰਸਲ ਹੋਈ, ਜਿਸ ਦੌਰਾਨ ਤਿਰੰਗਾ ਲਹਿਰਾਉਣ ਦੀ ਰਸਮ ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਨੇ ਅਦਾ ਕੀਤੀ।
ਉਨਾਂ ਦੱਸਿਆ ਕਿ ਇਸ ਸਮਾਗਮ ਸਬੰਧੀ ਸੁਰੱਖਿਆ ਅਤੇ ਹੋਰ ਲੋੜੀਂਦੇ ਇੰਤਜ਼ਾਮ ਮੁਕੰਮਲ ਕਰ ਲਏ ਗਏ ਹਨ ਅਤੇ ਗਣਤੰਤਰਤਾ ਦਿਵਸ ਸਮਾਗਮ ਕੋਵਿਡ-19 ਨੂੰ ਲੈ ਕੇ ਜਾਰੀ ਦਿਸ਼ਾ-ਨਿਰਦੇਸ਼ਾਂ ਅਤੇ ਸਿਹਤ ਸਲਾਹਕਾਰੀਆਂ ਅਨੁਸਾਰ ਮਨਾਇਆ ਜਾਵੇਗਾ। ਉਨਾਂ ਦੱਸਿਆ ਕਿ ਸਮਾਗਮ ਦੌਰਾਨ ਪੰਜਾਬ ਪੁਲਿਸ ਤੋਂ ਇਲਾਵਾ ਐਸਡੀ ਕਾਲਜ, ਲਾਲ ਬਹਾਦਰ ਸ਼ਾਸਤਰੀ ਕਾਲਜ, ਗੁਰੂ ਗੋਬਿੰਦ ਸਿੰਘ ਕਾਲਜ ਸੰਘੇੜਾ ਦੀਆਂ ਐਨਸੀਸੀ ਯੂਨਿਟਾਂ ਦੀਆਂ ਟੁਕੜੀਆਂ ਵੱਲੋਂ ਸਲਾਮੀ ਦਿੱਤੀ ਜਾਵੇਗੀ। ਇਸ ਦੇ ਨਾਲ ਹੀ ਬਰਨਾਲਾ ਪੁਲੀਸ ਦਾ ਬੈਂਡ ਹੋਵੇਗਾ।
ਇਸ ਤੋਂ ਇਲਾਵਾ ਖੇਤੀਬਾੜੀ ਵਿਭਾਗ, ਸਿਹਤ ਵਿਭਾਗ, ਪਸ਼ੂ ਪਾਲਣ ਵਿਭਾਗ, ਸਿੱਖਿਆ ਵਿਭਾਗ, ਜ਼ਿਲਾ ਰੋਜ਼ਗਾਰ ਤੇ ਕਾਰੋਬਾਰ ਬਿਓਰੋ, ਟਰਾਈਡੈਂਟ ਗਰੁੱਪ ਤੇ ਸਟੈਂਡਰਡ ਕੰਬਾਈਨ ਵੱਲੋਂ ਝਾਕੀ ਪੇਸ਼ ਕੀਤੀ ਜਾਵੇਗੀ। ਂਿੲਸ ਮਗਰੋਂ ਬਾਬਾ ਗਾਂਧਾ ਸਿੰਘ ਸਕੂਲ ਦੇ ਵਿਦਿਆਰਥੀਆਂ ਵੱਲੋਂ ਰਾਸ਼ਟਰੀ ਗਾਣ ਪੇਸ਼ ਕੀਤਾ ਜਾਵੇਗਾ।
ਫੁੱਲ ਡਰੈੱਸ ਰਿਹਰਸਲ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਆਦਿਤਯ ਡੇਚਲਵਾਲ, ਐਸਪੀ (ਡੀ) ਸੁਖਦੇਵ ਸਿੰਘ ਵਿਰਕ, ਐਸਪੀ (ਐਚ) ਹਰਵੰਤ ਕੌਰ, ਸਹਾਇਕ ਕਮਿਸ਼ਨਰ (ਜ) ਅਸ਼ੋਕ ਕੁਮਾਰ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

हिंदी




