-ਵਿਦਿਆਰਥੀਆਂ ਦੇ ਕਰਵਾਏ ਸਲੋਗਨ ਤੇ ਪੇਂਟਿੰਗ ਮੁਕਾਬਲੇ
ਪਟਿਆਲਾ, 2 ਅਕਤੂਬਰ:
ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਪਟਿਆਲਾ ਵਿਖੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਦੀ ਅਗਵਾਈ ਵਿਚ ਗਾਂਧੀ ਜੀ ਦੇ ਜਨਮ ਦਿਵਸ ਨੂੰ ਸਮਰਪਤ ਆਨਲਾਈਨ ਵੈਬੀਨਾਰ ਕਰਵਾਇਆ ਗਿਆ ਅਤੇ ਵਿਦਿਆਰਥੀਆਂ ਦੇ ਪੇਂਟਿੰਗ ਸਲੋਗਨ ਅਤੇ ਪੋਸਟਰ ਮੁਕਾਬਲੇ ਵੀ ਕਰਵਾਏ ਗਏ।
ਕਾਲਜ ਦੇ ਰਾਸ਼ਟਰੀ ਸੇਵਾ ਯੋਜਨਾ ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਆਰਕੀਟੈਕਚਰ ਵਿਭਾਗ ਵੱਲੋਂ ਕਰਵਾਏ ਗਏ ਵੈਬੀਨਾਰ ਵਿੱਚ ਮਹਾਤਮਾ ਗਾਂਧੀ ਜੀ ਦੀਆਂ ਸਿੱਖਿਆਵਾਂ ਉਨ੍ਹਾਂ ਦੇ ਅੰਤਰ-ਰਾਸ਼ਟਰੀ ਯੋਗਦਾਨ ਅਤੇ ਸਵੱਛਤਾ ਸਬੰਧੀ ਵੱਖ ਵੱਖ ਬੁਲਾਰਿਆਂ ਨੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ।
ਵਿਭਾਗ ਦੇ ਮੁਖੀ ਰਵਨੀਤ ਕੌਰ ਨੇ ਗਾਂਧੀ ਜੀ ਦੀ ਸਰਵਪੱਖੀ ਸ਼ਖਸੀਅਤ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਜਦਕਿ ਸਮਾਜ ਸੇਵਕ ਕਾਕਾ ਰਾਮ ਵਰਮਾ ਨੇ ਉਨ੍ਹਾਂ ਦੇ ਆਜ਼ਾਦੀ ਵਿੱਚ ਪਾਏ ਯੋਗਦਾਨ ਨੂੰ ਯਾਦ ਕੀਤਾ। ਇਸ ਮੌਕੇ ਪ੍ਰੋਗਰਾਮ ਅਫ਼ਸਰ ਸਵੱਛਤਾ ਮੁਹਿੰਮ ਅਮਨ ਸੇਖੋਂ ਵੱਲੋਂ ਉਨ੍ਹਾਂ ਦੇ ਸਵੱਛਤਾ ਅਤੇ ਵਾਤਾਵਰਣ ਪ੍ਰੇਮ ਦੀ ਗੱਲ ਕੀਤੀ।
ਕੰਪਿਊਟਰ ਵਿਭਾਗ ਦੇ ਨਰਿੰਦਰ ਸਿੰਘ ਢੀਂਡਸਾ ਨੇ ਗਾਂਧੀ ਜੀ ਦੇ ਸ਼ਾਂਤੀ ਦੇ ਸੰਕਲਪ ਨੂੰ ਯਾਦ ਕੀਤਾ ਅਤੇ ਇਲੈਕਟਰਾਨਿਕ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਸਲੋਗਨ ਲਿਖਣਾ, ਆਰਕੀਟੈਕਚਰ ਵਿਭਾਗ ਵੱਲੋਂ ਪੈਨਸਿਲ ਪੋਟਰੇਟ ਅਤੇ ਆਈ.ਟੀ ਵਿਭਾਗ ਦੇ ਵਿਦਿਆਰਥੀਆਂ ਵੱਲੋਂ ਪੋਸਟਰ ਮੁਕਾਬਲੇ ਵਿੱਚ ਹਿੱਸਾ ਲਿਆ ਗਿਆ।

हिंदी






