ਚੇਅਰਮੈਨ ਅਮਰਦੀਪ ਸਿੰਘ ਚੀਮਾ ਵਲੋਂ ਸਿਹਤ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਬਿਮਾਰੀ ਤੋਂ ਬਚਾਅ ਲਈ ਲੋਕਾਂ ਨੂੰ ਜਾਗਰੂਕ ਕਰਨ ਦੀ ਹਦਾਇਤ

Sorry, this news is not available in your requested language. Please see here.

ਚੇਅਰਮੈਨ ਚੀਮਾ ਵਲੋਂ ਜ਼ਿਲਾ ਪ੍ਰੋਗਰਾਮ ਅਫਸਰ ਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਨਾਲ ਮੀਟਿੰਗ
ਗੁਰਦਾਸਪੁਰ, 23 ਨਵੰਬਰ (        ) ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਸਮੂਹ ਜ਼ਿਲਾ ਪ੍ਰੋਗਰਾਮ ਅਫਸਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰਾਂ ਦੀ ਮੀਟਿੰਗ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਹੋਈ।
ਮੀਟਿੰਗ ਵਿੱਚ ਸ. ਚੀਮਾ ਨੇ ਸਰਕਾਰ ਵੱਲੋਂ ਜ਼ਿਲੇ ਦੀਆਂ ਸਿਹਤ ਸੰਸਥਾਵਾਂ ਦੀਆਂ ਬਿਲਡਿੰਗਾਂ , ਫਰਨੀਚਰ ਅਤੇ ਦਵਾਈਆਂ ਸਬੰਧੀ ਵਿਚਾਰ ਵਟਾਦਰਾਂ ਕੀਤਾ ਗਿਆ।ਉਹਨਾਂ ਕਿਹਾ ਕਿ ਵੱਧ ਤੋ ਵੱਧ ਦਵਾਈ ਉਹ ਲਿਖੀ ਜਾਵੇ ਜੋ ਸਿਹਤ ਸੰਸਥਾਵਾਂ ਵਿੱਚ ਮੋਜੂਦ ਹੋਵੇ।ਉਹਨਾਂ ਨੇ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਦੱਸਿਆ ਕਿ ਕਈ ਪਰਿਵਾਰਾਂ ਵੱਲੋਂ ਇਸ ਯੋਜਨਾ ਦਾ ਲਾਭ ਨਹੀ ਲਿਆ ਗਿਆ।ਵੱਧ ਤੋਂ ਵੱਧ ਪਰਿਵਾਰਾਂ ਨੂੰ ਇਸ ਸਕੀਮ ਨਾਲ ਜੋੜਿਆ ਜਾਵੇ।ਉਹਨਾਂ ਦੱਸਿਆ ਕਿ 0 ਤੋਂ 6 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਕੀਤਾ ਜਾਵੇ।
ਚੇਅਰਮੈਨ ਚੀਮਾ ਨੇ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਉਹ ਕੋਵਿਡ-19 ਦੀਆਂ ਸਾਵਧਾਨੀਆਂ ਬਾਰੇ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਰ ਕਰਨ ।ਉਨਾਂ ਦੱਸਿਆ ਕਿ ਡਾਕਰਚੀ ਮਾਹਿਰ ਦੱਸਦੇ ਹਨ ਕਿ ਕੋਵਿਡ-19 ਦਾ ਦੂਸਰਾ ਫੇਜ਼ ਆ ਰਿਹਾ ਹੈ।ਇਸ ਲਈ ਵੱਧ ਤੋਂ ਵੱਧ ਕੋਰੋਨਾ ਟੈਸਟ ਕਰਵਾਏ ਜਾਣ।
ਚੇਅਰਮੈਨ ਸ. ਚੀਮਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕੋਰੋਨਾ ਵਾਇਰਸ ਦੇ ਲੱਛਣ ਜਿਵੇਂ ਬੁਖਾਰ, ਖਾਂਸੀ, ਜੁਕਾਮ, ਸਾਹ ਦਾ ਚੜ•ਨਾ ਜਾਂ ਕਿਸੇ ਹੋਰ ਤਰ•ਾਂ ਦੇ ਲੱਛਣ ਨਜ਼ਰ ਆਉਂਦੇ ਹਨ ਤਾਂ ਬਿਨ•ਾਂ ਦੇਰੀ ਕੀਤੇ