ਚੰਡੀਗੜ੍ਹ ਯੂਨੀਵਰਸਿਟੀ ਵਿੱਚ ਹੋਇਆ ਦੂਜਾ ਰਾਜ ਪੱਧਰੀ ਹੁਨਰ ਮੁਕਾਬਲਾ

Sorry, this news is not available in your requested language. Please see here.

ਐਸ.ਏ.ਐਸ. ਨਗਰ, 19 ਅਗਸਤ 2021
ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਦੂਜੇ ਪੜਾਅ ਦੇ ਰਾਜ ਪੱਧਰ ਉਤੇ ਹੁਨਰ ਮੁਕਾਬਲਾ ਕਰਵਾਇਆ ਗਿਆ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਹਿਮਾਂਸ਼ੂ ਅਗਰਵਾਲ ਨੇ ਪੰਜਾਬ ਰਾਜ ਦੇ ਵੱਖ-ਵੱਖ ਟਰੇਡ ਵਿੱਚ ਆਏ ਉਮੀਦਵਾਰਾਂ ਨੂੰ ਹੁਨਰ ਮੁਕਾਬਲਿਆਂ ਲਈ ਪ੍ਰੇਰਿਤ ਕੀਤਾ। ਉਨ੍ਹਾਂ ਦੱਸਿਆ ਕਿ ਰਾਜ ਪੱਧਰ ਦੇ ਮੁਕਾਬਲਿਆਂ ਵਿੱਚੋਂ ਤਿੰਨ ਮੋਹਰੀ ਉਮੀਦਵਾਰਾਂ ਦਾ ਜਿਊਰੀ ਮੈਂਬਰ ਵੱਲੋਂ ਨਤੀਜਾ ਜਾਰੀ ਕੀਤਾ ਜਾਵੇਗਾ, ਜੋ ਬਾਅਦ ਵਿੱਚ ਪੰਜਾਬ ਰਾਜ ਲਈ ਕੌਮੀ ਪੱਧਰ ਉਤੇ ਆਪਣੇ ਹੁਨਰ ਦਾ ਪ੍ਰਦਰਸ਼ਨ ਕਰਨਗੇ। ਇਸ ਮੌਕੇ ਨਿਸ਼ੂ ਬਾਂਸਲ, ਮਿਸ਼ਨ ਮੈਨੇਜਰ, ਪੰਜਾਬ ਹੁਨਰ ਵਿਕਾਸ ਮਿਸ਼ਨ ਨੇ ਚੱਲ ਰਹੇ ਮੁਕਾਬਲਿਆਂ ਦਾ ਜਾਇਜ਼ਾ ਲਿਆ ਅਤੇ ਉਮੀਦਵਾਰਾਂ ਨੂੰ ਅਗਲੇ ਪੱਧਰ ਲਈ ਸ਼ੁੱਭ ਕਾਮਨਾਵਾਂ ਵੀ ਦਿੱਤੀਆਂ।
ਇਸ ਮੌਕੇ ਬਲਾਕ ਮਿਸ਼ਨ ਮੈਨੇਜਰ ਗੁਰਪ੍ਰੀਤ ਸਿੰਘ ਨੇ ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਚੱਲ ਰਹੇ ਸਕਿੱਲ ਸੈਂਟਰਾਂ ਵਿੱਚ ਕਿੱਤਾਮੁਖੀ ਟਰੇਨਿੰਗ ਲੈ ਕੇ ਆਪਣੇ ਆਪ ਨੂੰ ਸਕਿੱਲਡ ਕਰਨ ਲਈ ਜਾਗਰੂਕ ਕੀਤਾ ਤਾਂ ਜੋ ਨੌਜਵਾਨ ਸਿਖਲਾਈ ਮੁਕੰਮਲ ਕਰਨ ਮਗਰੋਂ ਰੋਜ਼ਗਾਰ ਜਾਂ ਫਿਰ ਸਵੈ ਰੋਜ਼ਗਾਰ ਦੇ ਕਾਬਲ ਹੋ ਸਕਣ। ਇਸ ਮੌਕੇ ਐਸੋਸੀਏਟ ਡਾਇਰੈਕਟਰ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਹਰਜੋਤ ਸਿੰਘ ਗਿੱਲ, ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੋਂ ਅਰਵਿੰਦਰ ਸਿੰਘ ਕੰਗ, ਬਲਾਕ ਥਿਮੈਟਿਕ ਮੈਨੇਜਰ ਪੰਜਾਬ ਹੁਨਰ ਵਿਕਾਸ ਮਿਸ਼ਨ ਜਗਪ੍ਰੀਤ ਸਿੰਘ ਅਤੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਤੋਂ ਰਿਪਨਦੀਪ ਸਿੰਘ ਸਿੱਧੂ ਵੀ ਹਾਜ਼ਰ ਸਨ।