ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਸਬ ਜੇਲ੍ਹ ਫਾਜ਼ਿਲਕਾ ਵਿਖੇ ਦੋ ਦਿਨਾਂ ਮੈਡੀਟੇਸ਼ਨ ਕੈਂਪ ਦਾ ਆਯੋਜਨ

Sorry, this news is not available in your requested language. Please see here.

ਫਾਜ਼ਿਲਕਾ 25 ਜਨਵਰੀ 2024

ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਸ਼੍ਰੀ ਮਨਜਿੰਦਰ ਸਿੰਘ ਤੇ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੈਅਰਮੇਨ  ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਸ਼੍ਰੀ ਅਵਤਾਰ ਸਿੰਘ ਦੀਆਂ ਹਦਾਇਤਾਂ ਦੀ ਪਾਲਣਾ ਹਿੱਤ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜਿਲਕਾ ਮੈਡਮ ਰੂਚੀ ਸਵਪਨ ਸ਼ਰਮਾ ਦੀ ਅਗਵਾਈ ਹੇਠ 24 ਤੇ 25 ਜਨਵਰੀ 2025 ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਫਾਜ਼ਿਲਕਾ ਅਤੇ ਆਰਟ ਆਫ ਲਿਵਿੰਗ ਸੰਸਥਾ ਵੱਲੋਂ ਡਿਪਟੀ ਸੁਪਰਇੰਟੈਂਡੈਂਟ ਸ੍ਰੀ ਆਸ਼ੂ ਭੱਟੀ ਦੀ ਦੇਖ ਰੇਖ ਵਿੱਚ ਸਬ ਜੇਲ੍ਹ ਫਾਜਿਲਕਾ ਵਿਖੇ ਜੇਲ੍ਹ ਦੇ ਹਵਾਲਾਤੀਆਂ, ਕੈਦੀਆਂ ਅਤੇ ਜੇਲ੍ਹ ਦੇ ਸਟਾਫ ਲਈ ਮੈਡੀਟੇਸ਼ਨ ਕੈਂਪ ਲਗਾਇਆ ਗਿਆ।

ਸ਼੍ਰੀ ਰਾਜੇਸ਼ ਕਸਰੀਜਾ ਨੇ ਜਾਣਕਾਰੀ ਦਿੰਦਿਆਂ ਦਸਿਆ ਕਿ ਗੁੱਸਾ ਮਨੁੱਖ ਦਾ ਸਭ ਤੋਂ ਵੱਡਾ ਦੁਸ਼ਮਣ ਮੰਨਿਆ ਜਾਂਦਾ ਹੈ। ਇਸ ਕਾਰਨ ਮਨੁੱਖ ਨੂੰ ਜੀਵਨ ਵਿੱਚ ਕਈ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਗੁੱਸੇ ਕਾਰਨ ਮਨੁੱਖ ਨੂੰ ਮਾਨਸਿਕ, ਸਰੀਰਕ, ਸਮਾਜਿਕ ਅਤੇ ਪਰਿਵਾਰਕ ਪੱਧਰ ਤੇ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਆਉਂਦੀਆਂ ਹਨ। ਖੁਸ਼ਹਾਲ ਅਤੇ ਸਨਮਾਨਜਨਕ ਜੀਵਨ ਲਈ, ਵਿਅਕਤੀ ਨੂੰ ਗੁੱਸੇ ਉੱਤੇ ਕਾਬੂ ਪਾਉਣਾ ਚਾਹੀਦਾ ਹੈ। ਪਰ ਗੁੱਸੇ ਨੂੰ ਕਾਬੂ ਕਰਨਾ ਬਹੁਤ ਹੀ ਮਿਹਨਤ ਭਰਿਆ ਕੰਮ ਹੈ। ਗੁੱਸੇ ਉੱਤ ਕਾਬੂ ਪਾਉਣ ਲਈ ਤੁਹਾਡਾ ਮਨ ਸਥਿਰ ਅਤੇ ਕੇਂਦਰਿਤ ਹੋਣਾ ਚਾਹੀਦਾ ਹੈ। ਇਸਦੇ ਲਈ ਇੱਕ ਤਰੀਕਾ ਸੋਹਮ ਮੈਡੀਟੇਸ਼ਨ ਹੈ। । ਮੈਡੀਟੇਸ਼ਨ ਮਨ ਨੂੰ ਸ਼ਾਂਤ ਕਰਨ ਅਤੇ ਗੁੱਸੇ ਨੂੰ ਘੱਟ ਕਰਨ ਵਿੱਚ ਬਹੁਤ ਮਦਦ ਕਰਦੀ ਹੈ। ਆਓ ਜਾਣਦੇ ਹਾਂ ਕਿ ਇਸਨੂੰ ਕਰਨ ਦਾ ਸਹੀ ਤਰੀਕਾ ਕੀ ਹੈ ਅਤੇ ਇਸਦੇ ਨਾਲ ਕਿਹੜੀਆਂ ਸਮੱਸਿਆਵਾਂ ਹੱਲ ਹੁੰਦੀਆਂ ਹਨ।