ਜ਼ਿਲ੍ਹਾ ਫ਼ਾਜ਼ਿਲਕਾ ‘ਚ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਐਸ.ਐਸ.ਪੀ ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਜੀ ਦੀ ਅਗਵਾਈ ਹੇਠ ਬੱਸ ਅੱਡਿਆਂ ‘ਤੇ ਵੱਡਾ ਕੋਰਡਨ ਐਂਡ ਸਰਚ ਓਪਰੇਸ਼ਨ (CASO) ਚਲਾਇਆ ਗਿਆ।

Sorry, this news is not available in your requested language. Please see here.

ਫ਼ਾਜ਼ਿਲਕਾ, 09 ਮਾਰਚ 2025

ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵੱਲੋਂ ਅੱਜ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਤਹਿਤ ਜ਼ਿਲ੍ਹੇ ਦੇ ਸਭ ਬੱਸ ਅੱਡਿਆਂ ‘ਤੇ ਵਿਸ਼ਾਲ ਕੋਰਡਨ ਐਂਡ ਸਰਚ ਓਪਰੇਸ਼ਨ (CASO) ਚਲਾਇਆ ਗਿਆ।

ਇਹ ਓਪਰੇਸ਼ਨ ਐਸ.ਐਸ.ਪੀ ਫਾਜ਼ਿਲਕਾ ਸ਼੍ਰੀ ਵਰਿੰਦਰ ਸਿੰਘ ਬਰਾੜ ਜੀ ਦੀ ਅਗਵਾਈ ਹੇਠ ਕੀਤਾ ਗਿਆ, ਜਿਸ ਵਿੱਚ ਫਾਜ਼ਿਲਕਾ ਦੇ ਨਾਲ ਨਾਲ ਜਲਾਲਾਬਾਦ ਅਤੇ ਅਬੋਹਰ ਦੇ 250 ਦੇ ਕਰੀਬ ਪੁਲਿਸ ਕਰਮਚਾਰੀ, ਸਮੇਤ ਸਾਰੇ ਹਲਕਾ ਅਫਸਰਾਂ, ਐਸ.ਐਚ.ਓਜ਼ ਅਤੇ ਪੁਲਿਸ ਚੌਕੀ ਇੰਚਾਰਜ ਸ਼ਾਮਲ ਰਹੇ।

ਇਸ ਮੁਹਿੰਮ ਦੇ ਦੌਰਾਨ ਨਸ਼ਾ ਤਸਕਰਾਂ ‘ਤੇ ਨਕੇਲ ਕਸਣ ਲਈ ਵਿਆਪਕ ਜਾਂਚ ਕੀਤੀ ਗਈ, ਤੇ ਆਉਣ ਜਾਣ ਵਾਲੇ ਮੁਸਾਫ਼ਿਰਾ ਪਾਸੋ ਪੁੱਛ ਪੜਤਾਲ ਵੀ ਕੀਤੀ ਗਈ। ਸ਼ੱਕੀ ਵਿਅਕਤੀਆਂ ਦੀ ਖਾਸ ਤੌਰ ਤੇ ਡੂੰਘਾਈ ਨਾਲ ਚੈੱਕਿੰਗ ਕੀਤੀ ਗਈ।

ਐਸ.ਐਸ.ਪੀ. ਫਾਜ਼ਿਲਕਾ ਜੀ ਨੇ ਆਮ ਲੋਕਾਂ ਨੂੰ ਵਿਸ਼ਵਾਸ ਦਿਵਾਇਆ ਕੇ ਕਿਸੇ ਵੀ ਨਸ਼ਾ ਤਸਕਰ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆ ਨਹੀਂ ਜਾਵੇਗਾ। ਪੁਲਿਸ ਵੱਲੋਂ ਕਾਨੂੰਨੀ ਤੌਰ ‘ਤੇ ਸਖਤ ਕਾਰਵਾਈ ਕੀਤੀ ਜਾਵੇਗੀ।

ਜ਼ਿਲ੍ਹਾ ਫ਼ਾਜ਼ਿਲਕਾ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਲੜਾਈ ਜਾਰੀ ਰਹੇਗੀ, ਤਾਂ ਜੋ ਨਵੀਂ ਪੀੜ੍ਹੀ ਨੂੰ ਨਸ਼ਿਆਂ ਦੀ ਬੁਰਾਈ ਤੋਂ ਬਚਾਇਆ ਜਾ ਸਕੇ।