ਜ਼ਿਲ੍ਹਾ ਰੈੱਡ ਕਰਾਸ ਸ਼ਾਖਾ ਵੱਲੋਂ ਖਰੜਂ ਵਿਖੇ ਲਗਾਇਆ ਖੂਨਦਾਨ ਕੈਂਪ

Sorry, this news is not available in your requested language. Please see here.

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 27 ਜਨਵਰੀ 2025

ਸ੍ਰੀਮਤੀ ਆਸ਼ਿਕਾ ਜੈਨ, ਆਈ.ਏ.ਐਸ. ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਦੀ ਸਰਪ੍ਰਸਤੀ ਹੇਠ ਜ਼ਿਲ੍ਹਾ ਰੈਡ ਕਰਾਸ ਸ਼ਾਖਾ, ਐਸ.ਏ.ਐਸ.ਨਗਰ ਵੱਲੋਂ ਹਿਮਾਚਲੀ ਏਕਤਾ ਮੰਚ ਦੇ ਸਹਿਯੋਗ ਨਾਲ ਗਣਤੰਤਰ ਦਿਵਸ ਮੌਕੇ ਪਾਲਮ ਹਾਈਟਸ ਸੋਸਾਇਟੀ, ਸੈਕਟਰ-125, ਨੇੜੇ ਜਲਵਾਯੂ ਟਾਵਰ ਜੰਡਪੁਰ, ਖਰੜ੍ਹ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਡਾ. ਅੰਕਿਤਾ ਕਾਂਸਲ, ਪੀ.ਸੀ.ਐਸ. ਸਹਾਇਕ ਕਮਿਸ਼ਨਰ (ਜ)-ਕਮ-ਅਵੇਤਨੀ ਸਕੱਤਰ, ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਸ਼ਮੂਲੀਅਤ ਕੀਤੀ ਗਈ ਅਤੇ ਖੂਨਦਾਨੀਆਂ ਨੂੰ ਬੈਜ ਲਗਾ ਕੇ ਉਨ੍ਹਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਨ ਲਈ ਉਤਸ਼ਾਹਿਤ ਕੀਤਾ ਗਿਆ।
ਕੈਂਪ ਵਿੱਚ ਸਿਵਲ ਹਸਪਤਾਲ, ਫੇਜ਼-6, ਮੋਹਾਲੀ ਦੇ ਡਾਕਟਰਾਂ ਦੀ ਟੀਮ ਵਲੋਂ 26 ਬਲੱਡ ਯੂਨਿਟ ਇਕੱਤਰ ਕੀਤੇ ਗਏ।

ਇਸ ਮੌਕੇ ਸਹਾਇਕ ਕਮਿਸ਼ਨਰ-ਕਮ-ਅਵੇਤਨੀ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਵਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਖੂਨਦਾਨ ਮਹਾਂਦਾਨ ਅਤੇ ਉਤਮ ਦਾਨ ਹੈ, ਜਿਸ ਨਾਲ ਬਹੁਤ ਸਾਰੀਆਂ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਹ ਗਲਤ ਧਾਰਨਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿੱਚ ਕਮਜੋਰੀ ਆਉਂਦੀ ਹੈ ਜਦੋਂ ਕਿ ਖੂਨਦਾਨ ਕਰਨ ਨਾਲ ਕੋਈ ਕਮਜੋਰੀ ਨਹੀ ਹੁੰਦੀ, ਬਲਕਿ ਹਰ ਇੱਕ ਤੰਦਰੁਸਤ ਵਿਅਕਤੀ ਨੂੰ 90 ਦਿਨਾਂ ਵਿੱਚ ਇੱਕ ਵਾਰ ਖੂਨਦਾਨ ਕਰਨਾ ਚਾਹੀਦਾ ਹੈ। ਇਹ ਲੋੜਵੰਦਾਂ ਦੀ ਮਦਦ ਦੇ ਨਾਲ-ਨਾਲ ਸਰੀਰ ਨੂੰ ਵੀ ਹੋਰ ਤੰਦਰੁਸਤ ਰੱਖਦਾ ਹੈ। ਉਨ੍ਹਾਂ ਕਿਹਾ ਕਿ ਖੂਨਦਾਨ ਵਰਗਾ ਨੇਕ ਕਾਰਜ ਮਹਾਨ ਸੇਵਾ ਵਿੱਚ ਆਉਂਦਾ ਹੈ। ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ਹੈ ਕਿਉਂਕਿ ਖੂਨ ਕਿਸੇ ਦਵਾਈ ਆਦਿ ਤੋਂ ਤਿਆਰ ਨਹੀ ਕੀਤਾ ਜਾ ਸਕਦਾ ਸਗੋਂ ਇਸ ਨੂੰ ਇਨਸਾਨ ਤੋਂ ਹੀ ਉਸਦੀ ਇੱਛਾ ਅਨੁਸਾਰ ਦਾਨ ਲਿਆ ਜਾ ਸਕਦਾ ਹੈ।

ਇਸ ਕੈਂਪ ਦੌਰਾਨ ਸ੍ਰੀ ਹਰਬੰਸ ਸਿੰਘ, ਸਕੱਤਰ ਰੈਡ ਕਰਾਸ ਵਲੋਂ ਰੈਡ ਕਰਾਸ ਦੁਆਰਾ ਚਲਾਈਆਂ ਜਾ ਰਹੀਆਂ ਗਤੀ-ਵਿਧੀਆ ਜਿਵੇਂ ਕਿ ਫਸਟ ਏਡ ਟ੍ਰੇਨਿੰਗ, ਪੇਸ਼ੇਂਟ ਕੇਅਰ ਅਟੈਡੈਂਟ ਸਰਵਿਸ, ਜਨ ਔਸ਼ਧੀ ਸਟੋਰ ਸਕੀਮ ਅਤੇ ਆਕਸੀਜਨ ਕੰਨਸਨਟ੍ਰੇਟਰ ਬੈਂਕ ਦੀ ਸਹੂਲਤ ਆਦਿ ਬਾਰੇ ਲੋਕਾਂ ਨੂੰ ਜਾਣੂ ਕਰਵਾਇਆ ਗਿਆ।

ਅੰਤ ਵਿੱਚ ਸਕੱਤਰ ਜ਼ਿਲ੍ਹਾ ਰੈਡ ਕਰਾਸ ਸ਼ਾਖਾ ਵਲੋਂ ਆਮ ਜਨਤਾ ਨੂੰ ਅਪੀਲ ਕੀਤੀ ਗਈ ਕਿ ਸਾਨੂੰ ਵੱਧ ਤੋਂ ਵੱਧ ਖੂਨਦਾਨ ਅਤੇ ਅੰਗਦਾਨ ਬਾਰੇ ਕੈਂਪ ਲਗਾਉਣ ਚਾਹੀਦੇ ਹਨ। ਇਸ ਦੇ ਨਾਲ-ਨਾਲ ਪਿੰਡਾਂ ਵਿੱਚ ਵੀ ਵੱਧ ਤੋਂ ਵੱਧ ਖੂਨਦਾਨ ਅਤੇ ਅੰਗਦਾਨ ਸਬੰਧੀ ਕੈਂਪ ਲਗਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ ਅਤੇ ਜੇਕਰ ਕਿਸੇ ਸੰਸਥਾ ਜਾਂ ਐਨ.ਜੀ.ਓ. ਨੂੰ ਕੈਂਪ ਲਗਾਉਣ ਲਈ ਕਿਸੇ ਸਹਿਯੋਗ ਦੀ ਲੋੜ ਹੈ ਤਾਂ ਉਹ ਰੈਡ ਕਰਾਸ ਸ਼ਾਖਾ ਨਾਲ ਸੰਪਰਕ ਕਰ ਸਕਦੀ ਹੈ।