ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਰੂਪਨਗਰ ਵਿਖੇ ਪਲੇਸਮੈਂਟ ਕੈਂਪ ਅੱਜ

News Makhani
ਜਵਾਹਰ ਨਵੋਦਿਆ ਵਿੱਚ ਗਿਆਰਵੀਂ ਜਮਾਤ ਵਿੱਚ ਦਾਖਲੇ ਲਈ ਆਨਲਾਈਨ ਫਾਰਮ ਭਰਨੇ ਸ਼ੁਰੂ

Sorry, this news is not available in your requested language. Please see here.

ਰੂਪਨਗਰ, 19 ਫਰਵਰੀ
ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਉਪਲੱਬਧ ਕਰਵਾਉਣ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਲਗਾਏ ਜਾਂਦੇ ਹਫਤਾਵਰੀ ਪਲੈਸਮੈਂਟ ਕੈਂਪਾਂ ਦੀ ਲੜੀ ਤਹਿਤ ਅਗਲਾ ਕੈਂਪ ਅੱਜ 20 ਫਰਵਰੀ ਦਿਨ ਮੰਗਲਵਾਰ ਨੂੰ ਸਵੇਰੇ 10.30 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਇਆ ਜਾ ਰਿਹਾ ਹੈ।
ਇਸ ਕੈਂਪ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਸ. ਹਰਪ੍ਰੀਤ ਸਿੰਘ ਸਿੱਧੂ ਵੱਲੋਂ ਦੱਸਿਆ ਗਿਆ ਕਿ ਇਸ ਕੈਂਪ ਵਿੱਚ ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਕੰਪਨੀ (ਸੋਨਾਲੀਕਾ ਟਰੈਕਟਰਜ਼) ਹੁਸ਼ਿਆਰਪੁਰ ਦੇ ਨਿਯੋਜਕਾਂ ਵੱਲੋਂ ਟੈਕਨੀਸ਼ੀਅਨ ਦੀ ਅਸਾਮੀਆਂ ਲਈ ਘੱਟੋ-ਘੱਟ ਦਸਵੀਂ ਅਤੇ ਆਈ.ਟੀ.ਆਈ. (ਡੀਜ਼ਲ ਮਕੈਨਿਕ, ਮਸ਼ੀਨਿਸਟ, ਮੋਟਰ ਮਕੈਨਿਕ, ਟਰੈਕਟਰ ਮਕੈਨਿਕ, ਫਿਟਰ ਤੇ ਟਰਨਰ) ਯੋਗਤਾ ਪਾਸ ਉਮੀਦਵਾਰਾਂ ਦੀ ਇੰਟਰਵਿਊ ਲਈ ਜਾਵੇਗੀ।
ਉਨ੍ਹਾਂ ਦੱਸਿਆ ਕਿ ਚੁਣੇ ਗਏ ਉਮੀਦਵਾਰਾਂ ਦੇ ਕੰਮ ਕਰਨ ਦਾ ਸਥਾਨ ਹੁਸ਼ਿਆਰਪੁਰ ਹੋਵੇਗਾ ਤੇ ਚੁਣੇ ਗਏ ਫਰੈਸ਼ਰ ਉਮੀਦਵਾਰ ਨੂੰ 12000 ਤੋਂ 18000 ਪ੍ਰਤੀ ਮਹੀਨਾ ਤਨਖਾਹ ਹੋਵੇਗੀ। ਇਸ ਕੈਂਪ ਵਿੱਚ 18 ਸਾਲ ਤੋਂ 40 ਸਾਲ ਤੱਕ ਲੜਕੇ ਭਾਗ ਲੈ ਸਕਦੇ ਹਨ। ਇਸ ਕੈਂਪ ਵਿੱਚ ਤਜਰਬਾ ਰੱਖਣ ਵਾਲੇ ਉਮੀਦਵਾਰਾਂ ਨੂੰ ਪਹਿਲ ਦਿੱਤੀ ਜਾਵੇਗੀ।
ਮੀਨਾਕਸ਼ੀ ਬੇਦੀ ਪਲੇਸਮੈਂਟ ਅਫਸਰ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਨੇ ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵੱਲੋਂ ਆਯੋਜਿਤ ਕੀਤੇ ਜਾਂਦੇ ਇਨ੍ਹਾਂ ਪਲੇਸਮੈਂਟ ਕੈਂਪਾਂ ਵਿੱਚ ਜ਼ਰੂਰ ਭਾਗ ਲੈਣ। ਇਸ ਸਬੰਧੀ ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪਲਾਈਨ ਨੰਬਰ 8557010066 ਤੇ ਸੰਪਰਕ ਕੀਤਾ ਜਾ ਸਕਦਾ ਹੈ।