ਜ਼ਿਲ੍ਹਾ ਲਾਇਬ੍ਰੇਰੀ ਵਿਖੇ ਵਿਦਿਆਰਥੀਆਂ ਲਈ 2 ਕੰਪਿਊਟਰ ਤੇ ਪ੍ਰਾਜੈਕਟਰ ਵੀ ਲਗਾਇਆ ਜਾਵੇਗਾ

Sorry, this news is not available in your requested language. Please see here.

ਰੂਪਨਗਰ, 09 ਅਕਤੂਬਰ:

ਜ਼ਿਲ੍ਹਾ ਪ੍ਰਸ਼ਾਸਨ ਵਲੋਂ  ਡਾ. ਬੀ.ਆਰ. ਅੰਬੇਡਕਰ ਚੌਂਕ ਨਜ਼ਦੀਕ ਸਥਿਤ ਜ਼ਿਲ੍ਹਾ ਲਾਇਬ੍ਰੇਰੀ ਨਵੀਨੀਕਰਨ ਕੀਤਾ ਗਿਆ ਹੈ ਜਿਸ ਵਿਚ ਹੁਣ ਵੱਡੀ ਗਿਣਤੀ ਵਿਚ ਵਿਦਿਆਰਥੀ ਪੜਨ ਲਈ ਆ ਰਹੇ ਹਨ ਅਤੇ ਵਿਦਿਆਰਥੀਆਂ ਵਲੋਂ ਲਇਬ੍ਰੇਰੀ ਦੀ ਪ੍ਰਸ਼ੰਸਾ ਵੀ ਕੀਤੀ ਜਾ ਰਹੀ ਹੈ ਕਿ ਬੜੇ ਲੰਮੇ ਸਮੇਂ ਉਨ੍ਹਾਂ ਦੀ ਮੰਗ ਨੂੰ ਪੂਰਾ ਕੀਤਾ ਗਿਆ ਹੈ।

ਜ਼ਿਲ੍ਹਾ ਲਾਇਬ੍ਰੇਰੀ ਦੇ ਸੁੰਦਰੀਕਰਨ ਅਤੇ ਨਵੀਨੀਕਰਨ ਉਪਰੰਤ ਇਸ ਨੂੰ ਹੋਰ ਬਿਹਤਰ ਬਣਾਉਣ ਦੇ ਮੰਤਵ ਨਾਲ ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਜੰਗਲਾਤ ਅਫਸਰ ਹਰਜਿੰਦਰ ਸਿੰਘ ਨੂੰ ਲਾਇਬ੍ਰੇਰੀ ਦੇ ਬਾਹਰ ਬਣਾਏ ਗਏ ਇੱਕ ਬਗੀਚੇ ਵਿਚ ਵਧੀਆ ਪੌਦੇ ਲਗਾਉਣ ਲਈ ਵੀ ਕਿਹਾ ਤਾਂ ਜੋ ਸਰਦੀ ਦੇ ਮੌਸਮ ਵਿਚ ਵਿਦਿਆਰਥੀ ਧੁੱਪ ਦਾ ਆਨੰਦ ਮਾਣਦੇ ਹੋਏ ਕਿਤਾਬਾਂ ਪੜ ਸਕਣ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲਾਇਬ੍ਰੇਰੀ ਵਿਖੇ ਵਧੀਆ ਵਾਤਾਵਰਨ ਮਿਲਣ ਸਦਕਾ ਹੁਣ ਵਿਦਿਆਰਥੀ ਵੱਡੀ ਗਿਣਤੀ ਵਿਚ ਇਸ ਜਗ੍ਹਾ ਪ੍ਰਤੀ ਦਿਲਚਸਪੀ ਦਿਖਾ ਰਹੇ ਹਨ ਜੋ ਕਿ ਇੱਕ ਚੰਗਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਜਲਦ ਹੀ ਲਾਇਬ੍ਰੇਰੀ ਵਿਖੇ ਹੋਰ ਵਿਸ਼ਵ ਪੱਧਰ ਅਤੇ ਦੇਸ਼ ਦੇ ਨਾਲ ਸਬੰਧਿਤ ਬਿਹਤਰੀਨ ਕਿਤਾਬਾਂ ਮੁਹੱਈਆ ਕਰਵਾਈਆਂ ਜਾਣਗੀਆਂ।