ਜ਼ਿਲ੍ਹੇ ਅੰਦਰ ਵਹੀਕਲ ਡਰਾਈਵ ਕਰਦੇ ਸਮੇਂ ਅਤੇ ਸੜਕ ਤੇ ਪੈਦਲ ਚਲਦੇ ਸਮੇਂ ਚਿਹਰਾ ਢੱਕ ਕੇ ਚੱਲਣ ਤੇ ਪਾਬੰਦੀ

Sorry, this news is not available in your requested language. Please see here.

ਫਿਰੋਜ਼ਪੁਰ 10 ਅਕਤੂਬਰ:

ਜ਼ਿਲ੍ਹਾ ਮੈਜਿਸਟਰੇਟ ਫਿਰੋਜਪੁਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ ਵੱਲੋਂ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫਿਰੋਜਪੁਰ ਦੀ ਹਦੂਦ ਅੰਦਰ ਆਮ ਨਾਗਰਿਕਾਂ ਨੂੰ ਵਹੀਕਲ ਡਰਾਈਵ ਕਰਦੇ ਸਮੇਂ ਅਤੇ ਸੜਕ ਤੇ ਪੈਦਲ ਚਲਦੇ ਸਮੇਂ ਚਿਹਰਾ ਢੱਕ ਕੇ ਚੱਲਣ ਤੇ ਪਾਬੰਦੀ ਲਗਾਈ ਗਈ ਹੈ।

ਜ਼ਿਲ੍ਹਾ ਮੈਜਿਸਟਰੇਟ ਨੇ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ ਫਿਰੋਜਪੁਰ ਵੱਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਵਿਖੇ ਆਮ ਲੋਕ ਵਹੀਕਲ ਚਲਾਉਂਦੇ ਸਮੇਂ ਜਾਂ ਪੈਦਲ ਚਲਦੇ ਸਮੇਂ ਆਪਣਾ ਮੂੰਹ ਕੱਪੜੇ ਨਾਲ ਢੱਕ ਲੈਂਦੇ ਹਨ, ਜਿਸ ਕਰਕੇ ਉਹਨਾਂ ਦੀ ਪਹਿਚਾਣ ਕਰਨ ਵਿੱਚ ਮੁਸ਼ਕਿਲ ਹੋ ਜਾਂਦੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਇਸ ਤਰ੍ਹਾਂ ਚਿਹਰਾ ਢੱਕਣ ਨਾਲ ਸਮਾਜ ਵਿਰੋਧੀ ਸ਼ਰਾਰਤੀ ਅਨਸਰਾਂ ਵੱਲੋਂ ਕਿਸੇ ਵੀ ਸੰਗੀਨ ਵਾਰਦਾਤ ਨੂੰ ਅੰਜ਼ਾਮ ਦੇ ਕੇ ਪੁਲਿਸ ਦੀ ਪਕੜ ਤੋਂ ਬਚਿਆ ਜਾ ਸਕਦਾ ਹੈ। ਇਸ ਲਈ ਇਸ ਪ੍ਰਕਰਿਆ ਨੂੰ ਰੋਕਣ ਲਈ ਜਨਤਕ ਹਿੱਤ ਵਿੱਚ ਆਮ ਜਨਤਾ ਦੀ ਜਾਨ-ਮਾਲ ਦੀ ਰਾਖੀ ਅਤੇ ਸੁਰੱਖਿਆਂ ਯਕੀਨੀ ਬਣਾਉਣ ਲਈ ਜਿਲ੍ਹਾ ਫਿਰੋਜ਼ਪੁਰ ਅੰਦਰ ਮੂੰਹ ਢੱਕ ਕੇ ਵਹੀਕਲ ਚਲਾਉਣ ਅਤੇ ਮੁੰਹ ਢੱਕ ਕੇ ਪੈਦਲ ਚੱਲਣ ਤੇ ਉਕਤ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਹ ਪਾਬੰਦੀ ਉਨ੍ਹਾਂ ਵਿਅਕਤੀਆਂ ਤੇ ਲਾਗੂ ਨਹੀਂ ਹੋਵੇਗੀ, ਜਿੰਨ੍ਹਾਂ ਨੇ ਕਿਸੇ ਬਿਮਾਰੀ ਜਾਂ ਅਲੱਰਜੀ ਦੀ ਵਜਾਹ ਕਾਰਨ ਮੈਡੀਕਲ ਸੁਪਰ ਵਿਜਨ ਦੇ ਹੇਠਾਂ ਮਾਸਕ ਜਾਂ ਕੋਈ ਹੋਰ ਚੀਜ ਪਹਿਨੀ ਹੋਵੋਗੀ। ਇਹ ਹੁਕਮ 30 ਨਵੰਬਰ 2023 ਤੱਕ ਲਾਗੂ ਰਹਿਣਗੇ।